For the best experience, open
https://m.punjabitribuneonline.com
on your mobile browser.
Advertisement

ਪੈਨਸ਼ਨਰਾਂ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ

10:29 PM Jun 29, 2023 IST
ਪੈਨਸ਼ਨਰਾਂ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ
Advertisement

ਗੁਰਦੀਪ ਸਿੰਘ ਟੱਕਰ

Advertisement

ਮਾਛੀਵਾੜਾ, 23 ਜੂਨ

ਪੰਜਾਬ ਰਾਜ ਪੈਨਸ਼ਨਰਜ਼ ਮਹਾ ਸੰਘ ਇਕਾਈ ਮਾਛੀਵਾੜਾ ਦੀ ਮੀਟਿੰਗ ‘ਚ ਸਰਕਾਰ ਵੱਲੋਂ ਵਿਕਾਸ ਦੇ ਨਾਂ ‘ਤੇ ਪੈਨਸ਼ਨਰਾਂ ਦੇ ਗੁਜ਼ਾਰੇ ਭੱਤੇ ‘ਚੋਂ ਹਰੇਕ ਮਹੀਨੇ 200 ਰੁਪਏ ਕੱਟਣ ਦੀ ਨਿਖੇਧੀ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਕੱਤਰ ਤਰਲੋਚਨ ਸਿੰਘ, ਮਹਿੰਦਰ ਸਿੰਘ, ਕੁਲਵੰਤ ਸਿੰਘ, ਗੁਰਮੀਤ ਸਿੰਘ, ਬਖ਼ਸ਼ੀ ਰਾਮ, ਪ੍ਰਕਾਸ਼ ਸਿੰਘ, ਚਮਨ ਲਾਲ, ਧਰਮ ਪਾਲ, ਫਕੀਰ ਸਿੰਘ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ 200 ਰੁਪਏ ਕਟੌਤੀ ਵਾਲਾ ਪੱਤਰ ਵਾਪਸ ਨਾ ਲਿਆ ਤਾਂ ਸ਼ੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਜਿਸ ਵਿੱਚ ਪੈਨਸ਼ਨਰਾਂ ਨੂੰ ਸਟੇਟ ਪੱਧਰੀ ਰੈਲੀਆਂ, ਮੁਜ਼ਾਹਰੇ, ਭੁੱਖ ਹੜਤਾਲਾਂ ਅਤੇ ਅਖੀਰ ਮਰਨ ਵਰਤ ਵਰਗੇ ਕਦਮ ਚੁੱਕਣ ਲਈ ਮਜਬੂਰ ਹੋਣਾ ਪਵੇਗਾ। ਪ੍ਰਧਾਨ ਰਾਮ ਸਿੰਘ ਕਾਲੜਾ ਨੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ। 200 ਰੁਪਏ ਦੀ ਕਟੌਤੀ ਵਾਲੇ ਪੱਤਰ ਦੀਆਂ ਕਾਪੀਆਂ ਸਾੜਦਿਆਂ ਤੁਗ਼ਲਕੀ ਫ਼ੁਰਮਾਨ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ।

ਖੰਨਾ (ਜੋਗਿੰਦਰ ਸਿੰਘ ਉਬਰਾਏ): ਇਥੇ ਪੰਜਾਬ ਸਟੇਟ ਸੇਵਾ ਮੁਕਤ ਜ਼ਿਲ੍ਹਾ ਵੈਟਨਰੀ ਇੰਸਪੈਕਟਰਜ਼ ਐਸੋਸ਼ੀਏਸ਼ਨ ਦੇ ਮੈਬਰਾਂ ਦੀ ਇੱਕਤਰਤਾ ਹੋਈ। ਇਸ ਮੌਕੇ ਸੁਰਿੰਦਰ ਸਿੰਘ ਸ਼ਾਹਪੁਰ ਅਤੇ ਚਰਨਜੀਤ ਸਿੰਘ ਸੇਹ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੈਨਸ਼ਨਰਾਂ ‘ਤੇ ਲਾਇਆ ਜਾ ਰਿਹਾ ਫੁਰਮਾਨ ਜਲਦ ਤੋਂ ਜਲਦ ਵਾਪਸ ਲਿਆ ਜਾਵੇ ਨਹੀਂ ਤਾਂ ਆਉਣ ਵਾਲੇ ਸਮੇਂ ਵਿਚ ਇਸ ਖਿਲਾਫ਼ ਸੰਘਰਸ਼ ਅਰੰਭਿਆ ਜਾਵੇਗਾ।

ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਅੱਜ ਤੋਂ

ਲੁਧਿਆਣਾ (ਗੁਰਿੰਦਰ ਸਿੰਘ): ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਤੇ ਵਿਕਾਸ ਫੰਡ ਦੇ ਨਾਮ ‘ਤੇ 200 ਰੁਪਏ ਜ਼ਜੀਆ ਟੈਕਸ ਲਗਾਉਣ ਦੇ ਹੁਕਮ ਖ਼ਿਲਾਫ਼ ਪੰਜਾਬ ਭਰ ਵਿੱਚ ਪੈਨਸ਼ਨਰਾਂ ਵੱਲੋਂ 24 ਅਤੇ 25 ਜੂਨ ਨੂੰ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਦੇ ਕੇ ਇਨ੍ਹਾਂ ਹੁਕਮਾਂ ਦੀਆਂ ਕਾਪੀਆਂ ਫੂਕਣ ਦਾ ਫ਼ੈਸਲਾ ਕੀਤਾ ਹੈ। ਅੱਜ ਇੱਥੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਇਹ ਤੁਗਲਕੀ ਫੁਰਮਾਨ ਵਾਪਸ ਨਾ ਲਿਆ ਤਾਂ ਸਰਕਾਰ ਖ਼ਿਲਾਫ਼ ਜ਼ੋਰਦਾਰ ਸੰਘਰਸ਼ ਕੀਤਾ ਜਾਵੇਗਾ।

Advertisement
Tags :
Advertisement
Advertisement
×