ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੈਨਸ਼ਨ ਫੰਡ ’ਚ ਕਟੌਤੀ ਕਰਨ ਖ਼ਿਲਾਫ਼ ਗਰਜੇ ਪੈਨਸ਼ਨਰ

06:58 AM Jul 11, 2023 IST
ਪਾਵਰਕੌਮ ਮੈਨੇਜਮੈਂਟ ਦੀ ਅਰਥੀ ਫੂਕਣ ਮੌਕੇ ਨਾਅਰੇਬਾਜ਼ੀ ਕਰਦੇ ਹੋਏ ਸੇਵਾਮੁਕਤ ਮੁਲਾਜ਼ਮ।

ਗੁਰਬਖਸ਼ਪੁਰੀ
ਤਰਨ ਤਾਰਨ, 10 ਜੁਲਾਈ
ਪਾਵਰਕੌਮ ਦੇ ਸੇਵਾਮੁਕਤ ਮੁਲਾਜ਼ਮਾਂ ਦੀ ਜਥੇਬੰਦੀ ਪੈਨਸ਼ਨਰਜ਼ ਐਸੋਸੀਏਸ਼ਨ ਦੀ ਸਥਾਨਕ ਸ਼ਹਿਰੀ ਅਤੇ ਦਿਹਾਤੀ ਮੰਡਲ ਇਕਾਈ ਵਲੋਂ ਅਦਾਰੇ ਦੇ ਸਰਕਲ ਦਫਤਰ ਸਾਹਮਣੇ ਅੱਜ ਰੋਸ ਵਿਖਾਵਾ ਕਰਕੇ ਪੈਨਸ਼ਨਾਂ ਵਿੱਚੋਂ ਡਿਵੈਲਪਮੈਂਟ ਫੰਡ ਲਈ 200 ਰੁਪਏ ਮਹੀਨਾ ਕਟੌਤੀ ਕੀਤੇ ਜਾਣ ਦੀ ਨਿਖੇਧੀ ਕੀਤੀ| ਰੋਹ ਵਿੱਚ ਆਏ ਮੁਲਾਜ਼ਮਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਵਰਕੌਮ ਦੀ ਮੈਨੇਜਮੈਂਟ ਦੀ ਅਰਥੀ ਵੀ ਸਾੜੀ| ਜਥੇਬੰਦੀ ਦੇ ਆਗੂ ਗੁਰਪ੍ਰੀਤ ਸਿੰਘ ਮੰਨਣ ਦੀ ਅਗਵਾਈ ਵਿੱਚ ਇਕੱਤਰ ਹੋਏ ਮੁਲਾਜ਼ਮਾਂ ਨੂੰ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਪਲਾਸੌਰ, ਹਰਭਜਨ ਸਿੰਘ ਬੁਟਾਰੀ, ਸੋਹਣ ਸਿੰਘ ਰੱਖੜਾਂ ਨੇ ਸੰਬੋਧਨ ਕੀਤਾ| ਬੁਲਾਰਿਆਂ ਨੇ ਸੂਬਾ ਸਰਕਾਰ ਵਲੋਂ ਉਨ੍ਹਾਂ ਦੀਆਂ ਲਟਕਦੀਆਂ ਮੰਗਾਂ ਮੰਨੇ ਜਾਣ ਦੀ ਬਜਾਏ ਉਨ੍ਹਾਂ ਨੂੰ ਮਿਲਦੀ ਪੈਨਸ਼ਨ ਵਿੱਚੋ ਕਟੌਤੀ ਕੀਤੇ ਜਾਣ ਨੂੰ ਸਰਕਾਰ ਵਲੋਂ ਉਨ੍ਹਾਂ ਨਾਲ ਧੱਕੇਸ਼ਾਹੀ ਕਰਨ ਦਾ ਦੋਸ਼ ਲਗਾਇਆ| ਬੁਲਾਰਿਆਂ ਨੇ ਛੇਵੇਂ ਤਨਖਾਹ ਕਮਿਸ਼ਨ ਦਾ ਬਕਾਇਆ ਇਕ ਕਿਸ਼ਤ ਵਿੱਚ ਦੇਣ, ਮਹਿੰਗਾਈ ਭੱਤੇ ਦੀਆਂ ਦੇਣਯੋਗ ਸਾਰੀਆਂ ਕਿਸ਼ਤਾਂ ਜਾਰੀ ਕਰਨ, ਮੈਡੀਕਲ ਭੱਤਾ ਵਧਾ ਕੇ 2000 ਰੁਪਏ ਕੀਤੇ ਜਾਣ, ਕੈਸ਼ਲੈਸ ਮੈਡੀਕਲ ਸਹੂਲਤ ਫਿਰ ਤੋਂ ਚਾਲੂ ਕਰਨ ਆਦਿ ਮੰਗਾਂ ’ਤੇ ਜ਼ੋਰ ਵੀ ਦਿੱਤਾ|
ਸ਼ਾਹਕੋਟ (ਪੱਤਰ ਪ੍ਰੇਰਕ): ਪਾਵਰਕੌਮ ਦੇ ਸੇਵਾਮੁਕਤ ਮੁਲਾਜ਼ਮਾਂ ਨੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਝੰਡੇ ਹੇਠ ਮੁਜ਼ਾਹਰਾ ਕਰਕੇ ਸਰਕਾਰ ਤੇ ਮੈਨੇਜਮੈਂਟ ਦੀ ਅਰਥੀ ਫੂਕੀ। ਐਸੋਸੀਏਸ਼ਨ ਦੇ ਮੰਡਲ ਪ੍ਰਧਾਨ ਜਗਦੀਸ਼ ਕਲੇਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਉਨ੍ਹਾਂ ਉੱਪਰ 200 ਰੁਪਏ ਜਬਰੀ ਵਿਕਾਸ ਟੈਕਸ ਲਗਾ ਕੇ ਸੂਬੇ ਅੰਦਰ ਵੱਡਾ ਬਦਲਾਅ ਕਰ ਦਿੱਤਾ ਹੈ। ਅਜਿਹਾ ਕਰਨ ਨਾਲ ਸਰਕਾਰ ਦਾ ਮੁਲਾਜ਼ਮ ਵਿਰੋਧੀ ਚਿਹਰਾ ਵੀ ਸਾਹਮਣੇ ਆ ਗਿਆ ਹੈ। ਉਨ੍ਹਾਂ ਵਿਕਾਸ ਟੈਕਸ ਨੂੰ ਬੰਦ ਕਰਨ, 31.12.2015 ਤੋਂ ਪਹਿਲਾ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ 2.59 ਦਾ ਗੁਣਾਂਕ ਫੈਕਟਰ ਦੇਣ, 01.01.2016 ਤੋਂ ਬਾਅਦ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਗਰੈਚੁਟੀ, ਛੁੱਟੀਆਂ ਦਾ ਬਕਾਇਆ, ਡੀ.ਏ ਦੀਆਂ ਬਕਾਇਆ ਕਿਸ਼ਤਾਂ ਦੇਣ, ਮੈਡੀਕਲ ਭੱਤਾ 2000 ਰੁਪਏ ਪ੍ਰਤੀ ਮਹੀਨਾ ਕਰਨ ਅਤੇ ਮੈਡੀਕਲ ਕੈਸ਼ਲੈਸ ਸਕੀਮ ਲਾਗੂ ਕਰਨ ਦੀ ਮੰਗ ਕੀਤੀ।

Advertisement

Advertisement
Tags :
ਕਟੌਤੀ:ਖ਼ਿਲਾਫ਼ਗਰਜੇਪੈਨਸ਼ਨਪੈਨਸ਼ਨਰ
Advertisement