For the best experience, open
https://m.punjabitribuneonline.com
on your mobile browser.
Advertisement

ਪੈਨਸ਼ਨਰਾਂ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ

09:01 AM Mar 10, 2024 IST
ਪੈਨਸ਼ਨਰਾਂ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ
ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਪੈਨਸ਼ਨਰਜ਼। -ਫੋਟੋ: ਓਬਰਾਏ
Advertisement

ਨਿੱਜੀ ਪੱਤਰ ਪ੍ਰੇਰਕ
ਖੰਨਾ, 9 ਮਾਰਚ
ਇਥੋਂ ਦੇ ਭੰਡਾਰੀ ਪਾਰਕ ਵਿੱਚ ਪੈਨਸ਼ਨਰਜ਼ ਐਸੋਸੀਏਸ਼ਨ ਦੇ ਮੈਂਬਰਾਂ ਦੀ ਇਕੱਤਰਤਾ ਬਲਬੀਰ ਚੰਦ ਦੀ ਪ੍ਰਧਾਨਗੀ ਹੇਠਾਂ ਹੋਈ, ਜਿਸ ਵਿਚ ਪੈਨਸ਼ਨਰਾਂ ਨੂੰ ਆਉਂਦੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਸਭ ਤੋਂ ਪਹਿਲਾ ਮੁੱਖ ਏਜੰਡੇ ਪੇਅ-ਕਮਿਸ਼ਨ ਦੀ ਰਿਪੋਰਟ ਲਾਗੂ ਕਰਕੇ 2.59 ਫ਼ੀਸਦ ਦੇ ਹਿਸਾਬ ਨਾਲ ਡੀਏ ਦਾ ਬਕਾਇਆ ਦੇਣ ਵਿਚ ਕੀਤੀ ਜਾ ਰਹੀ ਦੇਰੀ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਵਰਤਾਰਾ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਟਾਲ ਮਟੋਲ ਵਾਲਾ ਹੈ, ਜੋ ਲੋਕ ਹਿੱਤਾਂ ਦੀ ਗੱਲ ਕਰ ਕੇ ਸੱਤਾ ਵਿਚ ਆਈ ਸੀ। ਮੀਟਿੰਗ ਵਿਚ ਮਤਾ ਪਾਸ ਕੀਤਾ ਗਿਆ ਕਿ ਆਉਣ ਵਾਲੀਆਂ ਚੋਣਾਂ ਵਿਚ ‘ਆਪ’ ਸਰਕਾਰ ਦੇ ਵਿਰੁੱਧ ਆਵਾਜ਼ ਬੁਲੰਦ ਕੀਤੀ ਜਾਵੇਗੀ। ਇਸ ਦੌਰਾਨ ਪੈਨਸ਼ਨਰਾਂ ਨੇ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਦੀ ਅਲੋਚਨਾ ਵੀ ਕੀਤੀ। ਇਸ ਮੌਕੇ ਜਗਤਾਰ ਸਿੰਘ ਲਲਹੇੜੀ, ਬਲਵੰਤ ਰਾਏ, ਹਰਬੰਸ ਸਿੰਘ, ਜਸਪਾਲ ਸਿੰਘ, ਸ਼ਾਮ ਲਾਲ, ਪਲਵਿੰਦਰ ਸਿੰਘ, ਅਨਿਲ ਕੁਮਾਰ, ਦਲਜੀਤ ਕੁਮਾਰ, ਚੰਦਨ ਨੇਗੀ, ਚਰਨ ਸਿੰਘ ਭੱਟੀ, ਵਿਜੇ ਸ਼ਰਮਾ, ਸ਼ਕਤੀ ਲਾਲ ਆਦਿ ਹਾਜ਼ਰ ਸਨ।

Advertisement

Advertisement
Author Image

Advertisement
Advertisement
×