ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੈਨਸ਼ਨਰਾਂ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ

06:38 AM Sep 04, 2024 IST
ਐਸੋਸੀਏਸ਼ਨ ਦੇ ਆਗੂ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ। -ਫੋਟੋ: ਸੂਦ

ਫ਼ਤਹਿਗੜ੍ਹ ਸਾਹਿਬ: ਪੰਜਾਬ ਗੌਰਮਿੰਟ ਮੁਲਾਜ਼ਮ ਤੇ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਵੱਲੋਂ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੇ ਸਾਂਝੇ ਫਰੰਟ ਦੇ ਸੱਦੇ ’ਤੇ ਅੱਜ ਇੱਥੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ ਤੇ ਬਾਅਦ ਵਿੱਚ ਇਹ ਕਾਫ਼ਲਾ ਚੰਡੀਗੜ੍ਹ ਰੈਲੀ ਲਈ ਰਵਾਨਾ ਹੋਇਆ। ਇਸ ਮੌਕੇ ਐਸੋਸੀਏਸ਼ਨ ਦੇ ਆਗੂ ਹਰਜੀਤ ਸਿੰਘ ਤਰਖਾਣ ਮਾਜਰਾ, ਕੁਲਵੰਤ ਸਿੰਘ ਢਿੱਲੋਂ ਅਤੇ ਪ੍ਰੀਤਮ ਸਿੰਘ ਨਾਗਰਾ ਆਦਿ ਨੇ ਸਰਕਾਰ ਦੇ ਮੁਲਾਜ਼ਮ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਮੰਨ ਕੇ ਲਾਗੂ ਨਾ ਕਰਨ ਦਾ ਦੋਸ਼ ਲਾਇਆ। ਇਸ ਮੌਕੇ ਮੁਲਾਜ਼ਮ ਆਗੂ ਕੁਲਵੰਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੋਹੀ, ਹਰਚੰਦ ਸਿੰਘ ਪੰਜੋਲੀ, ਕਰਨੈਲ ਸਿੰਘ ਬੱਸੀ ਪਠਾਣਾਂ, ਰਾਮ ਰਾਜ ਬੱਸੀ ਪਠਾਣਾਂ, ਅਵਤਾਰ ਸਿੰਘ ਕਲੋਦੀ ਜਸਵਿੰਦਰ ਸਿੰਘ ਆਹਲੂਵਾਲੀਆ, ਦਰਬਾਰਾ ਸਿੰਘ, ਓਮ ਪ੍ਰਕਾਸ਼ ਬੱਸੀ ਪਠਾਣਾਂ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement