ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਚਾਇਤ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਡਟੇ ਪੈਨਸ਼ਨਰ

08:44 AM Jun 12, 2024 IST
ਪੰਚਾਇਤ ਵਿਭਾਗ ਦੇ ਮੁਹਾਲੀ ਸਥਿਤ ਮੁੱਖ ਦਫ਼ਤਰ ਅੱਗੇ ਨਾਅਰੇਬਾਜ਼ੀ ਕਰਦੇ ਹੋਏ ਪੈਨਸ਼ਨਰ।

ਕਰਮਜੀਤ ਸਿੰਘ ਚਿੱਲਾ
ਐਸ.ਏ.ਐਸ.ਨਗਰ (ਮੁਹਾਲੀ), 11 ਜੂਨ
ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਦੇ ਸੱਦੇ ’ਤੇ ਪੰਜਾਬ ਭਰ ਤੋਂ ਆਏ ਜ਼ਿਲ੍ਹਾ ਪਰਿਸ਼ਦਾਂ ਅਤੇ ਪੰਚਾਇਤ ਸਮਿਤੀਆਂ ਦੇ ਪੈਨਸ਼ਨਰਾਂ ਨੇ ਅੱਜ ਮੁਹਾਲੀ ਦੇ ਫੇਜ਼ ਅੱਠ ਵਿਚ ਪੰਚਾਇਤ ਵਿਭਾਗ ਦੇ ਮੁੱਖ ਦਫ਼ਤਰ ਵਿਕਾਸ ਭਵਨ ਵਿਚ ਮੁਜ਼ਾਹਰਾ ਕੀਤਾ। ਇਸ ਮੌਕੇ ਉਨ੍ਹਾਂ ਵਿਭਾਗੀ ਅਧਿਕਾਰੀਆਂ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਉਨ੍ਹਾਂ ਮੰਗਾਂ ਪੂਰੀਆਂ ਨਾ ਹੋਣ ਦੀ ਸੂਰਤ ਵਿੱਚ 9 ਜੁਲਾਈ ਨੂੰ ਮੁੜ ਧਰਨਾ ਦੇਣ ਦਾ ਐਲਾਨ ਕਰਦਿਆਂ ਇੱਥੇ ਪੱਕੇ ਮੋਰਚੇ ਦੀ ਚਿਤਾਵਨੀ ਵੀ ਦਿੱਤੀ।
ਯੂਨੀਅਨ ਦੀ ਸੂਬਾਈ ਮੀਤ ਪ੍ਰਧਾਨ ਕੁਲਵੰਤ ਕੌਰ ਬਾਠ, ਮੀਤ ਪ੍ਰਧਾਨ ਲਛਮਣ ਸਿੰਘ ਗਰੇਵਾਲ, ਜਨਰਲ ਸਕੱਤਰ ਗੁਰਮੀਤ ਸਿੰਘ ਭਾਂਖਰਪੁਰ, ਸਕੱਤਰ ਜਗੀਰ ਸਿੰਘ ਢਿੱਲੋਂ ਹੰਸਾਲਾ ਆਦਿ ਨੇ ਕਿਹਾ ਕਿ ਜਦੋਂ ਤੋਂ 1999 ਵਿਚ ਪੰਚਾਇਤੀ ਰਾਜ ਦੇ ਪੈਨਸ਼ਨਰਾਂ ਲਈ ਪੈਨਸ਼ਨ ਸਕੀਮ ਲਾਗੂ ਕੀਤੀ ਗਈ ਸੀ, ਉਸ ਵੇਲੇ ਤੋਂ ਹੀ ਵਿਭਾਗੀ ਅਧਿਕਾਰੀ ਉਨ੍ਹਾਂ ਨਾਲ ਮਤਰੇਆ ਸਲੂਕ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪਰਿਸ਼ਦਾਂ ਅਤੇ ਪੰਚਾਇਤ ਸਮਿਤੀਆਂ ਦੇ ਕਰਮਚਾਰੀਆਂ ਨੂੰ ਛੇਵੇਂ ਤਨਖਾਹ ਕਮਿਸ਼ਨ ਦੇ ਸਾਰੇ ਲਾਭ ਜੁਲਾਈ 2021 ਤੋਂ ਦਿੱਤੇ ਜਾ ਰਹੇ ਹਨ ਪਰ ਪੈਨਸ਼ਨਰਾਂ ਨੂੰ ਹਾਲੇ ਤੱਕ ਇਸ ਤੋਂ ਵਾਂਝੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਚਾਇਤ ਮੰਤਰੀ ਦੇ ਨਿਰਦੇਸ਼ਾਂ ਉੱਤੇ ਜਨਵਰੀ 2024 ਵਿੱਚ ਪੈਨਸ਼ਨਰਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਦੇ ਲਾਭ ਦੇਣ ਲਈ ਪੱਤਰ ਵੀ ਜਾਰੀ ਕੀਤਾ ਗਿਆ ਸੀ ਪਰ ਅਮਲੀ ਤੌਰ ਉੱਤੇ ਕੋਈ ਕਾਰਵਾਈ ਨਹੀਂ ਹੋਈ।

Advertisement

ਵਿੱਤ ਕਮਿਸ਼ਨਰ ਵੱਲੋਂ ਮਸਲੇ ਦੇ ਹੱਲ ਦਾ ਭਰੋਸਾ

ਪੰਚਾਇਤ ਵਿਭਾਗ ਦੇ ਵਿੱਤ ਕਮਿਸ਼ਨਰ ਅਲੋਕ ਸ਼ੇਖਰ ਨੇ ਆਪਣੇ ਦਫ਼ਤਰ ਵਿਚ ਧਰਨਾਕਾਰੀ ਪੈਨਸ਼ਨਰਾਂ ਦੇ ਵਫ਼ਦ ਨਾਲ ਮੁਲਾਕਾਤ ਕੀਤੀ। ਉਨ੍ਹਾਂ ਯੂਨੀਅਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਜਲਦੀ ਹੀ ਸਬੰਧਤ ਅਧਿਕਾਰੀਆਂ ਦੀ ਮੀਟਿੰਗ ਬੁਲਾ ਕੇ ਮਾਮਲੇ ਦਾ ਹੱਲ ਕੀਤਾ ਜਾਵੇਗਾ।

Advertisement
Advertisement