ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਲੀਆਂ ਝੰਡੀਆਂ ਲੈ ਕੇ ਰੋਸ ਪ੍ਰਦਰਸ਼ਨ ਕਰਨਗੇ ਪੈਨਸ਼ਨਰ

07:47 AM Oct 21, 2024 IST
ਸੁਨਾਮ ਵਿੱਚ ਮੀਟਿੰਗ ਮਗਰੋਂ ਜਾਣਕਾਰੀ ਦਿੰਦੇ ਹੋਏ ਪੈਨਸ਼ਨਰ। -ਫੋਟੋ: ਬਨਭੌਰੀ

ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 20 ਅਕਤੂਬਰ
ਸੁਨਾਮ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਗੁਰਬਖਸ਼ ਸਿੰਘ ਜਖੇਪਲ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨ ਦਫ਼ਤਰ ਵਿਖੇ ਹੋਈ। ਇਸ ਮੌਕੇ ਸਭ ਤੋਂ ਪਹਿਲਾਂ ਵਿਛੜੇ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਜਥੇਬੰਦੀ ਦੇ ਸਰਪ੍ਰਸਤ ਗੁਰਚਰਨ ਸਿੰਘ ਹਰੀਕਾ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਮੁਲਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਵੀ ਸੰਜੀਦਗੀ ਨਾਲ ਨਹੀਂ ਲੈ ਰਹੀ। ਵਾਰ-ਵਾਰ ਜਥੇਬੰਦੀ ਦੇ ਸੂਬਾਈ ਆਗੂਆਂ ਨੂੰ ਮੀਟਿੰਗਾਂ ਦਾ ਸਮਾਂ ਦੇ ਕੇ ਗੱਲਬਾਤ ਕਰਨ ਤੋਂ ਟਾਲ-ਮਟੋਲ ਕਰ ਰਹੀ ਹੈ ਜਿਸ ਦਾ ਖਮਿਆਜ਼ਾ ਸੂਬੇ ਦੀ ਆਪ ਸਰਕਾਰ ਨੂੰ ਅਗਾਮੀ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿਚ ਭੁਗਤਣਾ ਪਵੇਗਾ। ਇਸ ਮੌਕੇ ਜਗਰੂਪ ਸਿੰਘ, ਕੁਲਦੀਪ ਪਾਠਕ ਅਤੇ ਗੁਰਚਰਨ ਸਿੰਘ ਢੀਂਡਸਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਪਣੇ ਮੁਲਜ਼ਮਾਂ ਅਤੇ ਪੈਨਸ਼ਨਰਾਂ ਨੂੰ ਦਿਵਾਲੀ ਦੇ ਤਿਉਹਾਰ ’ਤੇ ਤਿੰਨ ਫੀਸਦੀ ਡੀਏ ਹੋਰ ਦੇ ਦਿੱਤਾ ਹੈ ਜੋ ਕਿ ਵਧਕੇ 53 ਫੀਸਦੀ ਹੋ ਗਿਆ ਹੈ ਪਰ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸਿਰਫ਼ 38 ਫੀਸਦੀ ਹੀ ਡੀ ਏ ਮਿਲ ਰਿਹਾ ਹੈ। ਪ੍ਰਧਾਨ ਗੁਰਬਖਸ਼ ਸਿੰਘ ਜਖੇਪਲ ਨੇ ਸਾਂਝੇ ਫਰੰਟ ਦੇ ਸੱਦੇ ’ਤੇ 5 ਨਵੰਬਰ ਨੂੰ ਹਲਕਾ ਬਰਨਾਲਾ ਵਿਖੇ ਰੋਸ ਧਰਨੇ ਉਪਰੰਤ ਕਾਲੀਆਂ ਝੰਡੀਆਂ ਲੈਕੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਅਤੇ ਰੈਲੀ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਜਨਰਲ ਸਕੱਤਰ ਚੇਤ ਰਾਮ ਢਿੱਲੋਂ, ਗਿਰਧਾਰੀ ਲਾਲ ਜਿੰਦਲ, ਚਮਕੌਰ ਸਿੰਘ ਸਿੱਧੂ, ਰਜਿੰਦਰ ਸਿੰਘ ਖ਼ਾਲਸਾ, ਰਜਿੰਦਰ ਕੁਮਾਰ ਗਰਗ, ਪੰਨਾ ਲਾਲ, ਗੋਰਾ ਲਾਲ, ਰਤਨ ਲਾਲ, ਗੁਰਚਰਨ ਸਿੰਘ ਢੀਂਡਸਾ, ਜਰਨੈਲ ਸਿੰਘ ਜਖੇਪਲ ਅਤੇ ਕਰਮ ਸਿੰਘ ਛਾਜਲੀ ਮੌਜੂਦ ਸਨ।

Advertisement

Advertisement