ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫੈਕਟਰੀ ਬੰਦ ਕਰਵਾਉਣ ਲਈ ਡਟੇ ਲੋਕ

10:35 AM Nov 14, 2024 IST
ਫੈਕਟਰੀ ਅੱਗੇ ਧਰਨਾ ਦਿੰਦੇ ਹੋਏ ਲੋਕ।

ਗੁਰਮੀਤ ਖੋਸਲਾ
ਸ਼ਾਹਕੋਟ, 13 ਨਵੰਬਰ
ਪਿੰਡ ਕੰਨੀਆਂ ਕਲਾਂ ਵਿਚ ਪਲਾਸਟਿਕ ਦੀਆਂ ਰੱਸੀਆਂ ਬਣਾਉਣ ਲਈ ਉਸਾਰੀ ਫੈਕਟਰੀ ਨੂੰ ਬੰਦ ਕਰਵਾਉਣ ਲਈ ਇਲਾਕਾ ਵਾਸੀਆਂ ਵੱਲੋਂ ਫੈਕਟਰੀ ਅੱਗੇ ਲਗਾਇਆ ਦਿਨ/ਰਾਤ ਦਾ ਧਰਨਾ 22ਵੇਂ ਦਿਨ ਵਿਚ ਦਾਖਲ ਹੋ ਗਿਆ। ਪੌਣੀ ਦਰਜਨ ਪਿੰਡਾਂ ਦੇ ਵਸਨੀਕ ਰੋਜ਼ਾਨਾ ਸਵੇਰੇ, ਦੁਪਹਿਰ ਅਤੇ ਰਾਤ ਸਮੇਂ ਵਾਰੋ-ਵਾਰੀ ਧਰਨੇ ਵਿਚ ਹਾਜ਼ਰੀ ਭਰਦੇ ਹਨ। ਧਰਨਾਕਾਰੀਆਂ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਫੈਕਟਰੀ ਬੰਦ ਕਰਵਾਉਣ ਲਈ ਕੀਤੀ ਜਾ ਰਹੀ ਕਾਰਵਾਈ ਵਿਚ ਤੇਜ਼ੀ ਨਾ ਲਿਆਉਣਾ ਕਈ ਪ੍ਰਕਾਰ ਦੇ ਸ਼ੰਕੇ ਪ੍ਰਗਟ ਕਰਦੀ ਹੈ। ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਵਤੀਰੇ ਤੋਂ ਲਗਦਾ ਕਿ ਉਹ ਇਲਾਕਾ ਵਾਸੀਆਂ ਨੂੰ ਬਿਮਾਰੀਆਂ ਵੰਡ ਕੇ ਧਰਤੀ ਨੂੰ ਬੰਜਰ ਬਣਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਉਹ ਫੈਕਟਰੀ ਨੂੰ ਬੰਦ ਕਰਵਾ ਕੇ ਹੀ ਧਰਨਾ ਖਤਮ ਕਰਨਗੇ। ਅੱਜ ਦੇ ਧਰਨੇ ਵਿਚ ਪਾਲ ਸਿੰਘ ਫਰਾਂਸ, ਜਗਤਾਰ ਸਿੰਘ ਤਾਰੀ, ਪਰਮਜੀਤ ਸਿੰਘ ਪੱਮਾ, ਲਖਬੀਰ ਸਿੰਘ, ਡਾ. ਮੋਹਿਤ ਠਾਕੁਰ, ਇੰਦਰਜੀਤ ਸਿੰਘ ਚੱਠਾ, ਕੁਲਦੀਪ ਸਿੰਘ, ਤਾਰਾ ਸਿੰਘ, ਗੋਲਾ, ਕੁੰਦਨ ਸਿੰਘ, ਸਰਬਜੀਤ ਸਿੰਘ, ਸੁਖਦੇਵ ਸਿੰਘ, ਰਜਿੰਦਰ ਸਿੰਘ, ਕੰਨੀਆਂ ਕਲਾਂ ਦੇ ਸਰਪੰਚ ਰਜਿੰਦਰ ਸਿੰਘ ਸ਼ੇਰਾ, ਨੰਗਲ ਅੰਬੀਆਂ ਖੁਰਦ ਦੇ ਸਰਪੰਚ ਸੁਖਦੇਵ ਸਿੰਘ, ਨੰਗਲ ਅੰਬੀਆਂ ਦੇ ਸਰਪੰਚ ਪਰਮਿੰਦਰ ਸਿੰਘ ਸੰਧੂ ਅਤੇ ਪ੍ਰਭਦੀਪ ਸਿੰਘ ਹਾਜ਼ਰ ਸਨ।

Advertisement

Advertisement