For the best experience, open
https://m.punjabitribuneonline.com
on your mobile browser.
Advertisement

‘ਆਪ’ ਸਰਕਾਰ ਦੀ ਕਾਰਗੁਜ਼ਾਰੀ ਤੋਂ ਲੋਕ ਨਿਰਾਸ਼: ਬੱਜੋਆਣਾ

10:07 AM Apr 10, 2024 IST
‘ਆਪ’ ਸਰਕਾਰ ਦੀ ਕਾਰਗੁਜ਼ਾਰੀ ਤੋਂ ਲੋਕ ਨਿਰਾਸ਼  ਬੱਜੋਆਣਾ
ਕਾਂਗਰਸੀ ਵਰਕਰਾਂ ਨਾਲ ਐਡਵੋਕੇਟ ਜੱਸ ਬੱਜੋਆਣਾ। -ਫੋਟੋ: ਮਰਾਹੜ
Advertisement

ਪੱਤਰ ਪ੍ਰੇਰਕ
ਭਗਤਾ ਭਾਈ, 9 ਅਪਰੈਲ
ਕਾਂਗਰਸ ਪਾਰਟੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਹੂੰਝਾਫੇਰ ਜਿੱਤ ਦਰਜ ਕਰੇਗੀ। ਇਹ ਗੱਲਾਂ ਹਲਕਾ ਰਾਮਪੁਰਾ ਫੂਲ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਮੀਤ ਪ੍ਰਧਾਨ ਐਡਵੋਕੇਟ ਜਸਵਿੰਦਰ ਸਿੰਘ ਜੱਸ ਬੱਜੋਆਣਾ ਨੇ ਪਿੰਡ ਆਕਲੀਆ ਜਲਾਲ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਉਪਰੰਤ ਕਹੀਆਂ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕੇ ਦੇ ਪਿੰਡਾਂ ਵਿੱਚ ਕਾਂਗਰਸ ਪਾਰਟੀ ਦੀਆਂ ਹੋ ਰਹੀਆਂ ਮੀਟਿੰਗਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੂਬਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ। ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਝੂਠ ਬੋਲ ਕੇ ਸੱਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਦੇਣ, ਕਿਸਾਨਾਂ ਨੂੰ ਨੁਕਸਾਨੀਆਂ ਫ਼ਸਲਾਂ ਦੇ ਗਿਰਦਾਵਰੀ ਤੋਂ ਪਹਿਲਾਂ 25 ਹਜ਼ਾਰ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣ, ਔਰਤਾਂ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਮਹੀਨਾ ਦੇਣ, ਘਰ ਘਰ ਰਾਸ਼ਨ ਪਹੁੰਚਾਉਣ ਸਮੇਤ ਹੋਰ ਕਿੰਨੇ ਹੀ ਵਾਅਦੇ ਕੀਤੇ ਗਏ ਸਨ ਜੋ ਅਜੇ ਤੱਕ ਵਫ਼ਾ ਨਹੀਂ ਹੋਏ ਹਨ। ਇਸ ਮੌਕੇ ਲਖਵੀਰ ਸਿੰਘ ਸਰਪੰਚ, ਜਗਸੀਰ ਸਿੰਘ ਪੰਚ, ਜਸਵੀਰ ਸਿੰਘ ਪੰਚ, ਕਰਤਾਰ ਸਿੰਘ, ਜਸਕਰਨ ਸਿੰਘ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×