For the best experience, open
https://m.punjabitribuneonline.com
on your mobile browser.
Advertisement

ਭਾਜਪਾ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਤੋਂ ਪ੍ਰੇਸ਼ਾਨ ਨੇ ਲੋਕ: ਅਮਰ ਸਿੰਘ

10:59 AM Apr 30, 2024 IST
ਭਾਜਪਾ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਤੋਂ ਪ੍ਰੇਸ਼ਾਨ ਨੇ ਲੋਕ  ਅਮਰ ਸਿੰਘ
ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਡਾ. ਅਮਰ ਸਿੰਘ। -ਫੋਟੋ:ਰਾਣੂ
Advertisement

ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 29 ਅਪਰੈਲ
ਲੋਕ ਸਭਾ ਹਲਕਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਅਮਰ ਸਿੰਘ ਨੇ ਪਿੰਡ ਮੰਡੀਆਂ ਵਿੱਚ ਇੱਕ ਪੈਲੇਸ ਵਿੱਚ ਹਲਕਾ ਅਮਰਗੜ੍ਹ ਦੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਦੇਸ਼ ਅੰਦਰ ਫ਼ਿਰਕੂ ਮਾਹੌਲ ਸਿਰਜ ਕੇ ਸੱਤਾ ’ਤੇ ਮੁੜ ਕਾਬਜ਼ ਹੋਣ ਲਈ ਤਰਲੋਮੱਛੀ ਹੋ ਰਹੀ ਹੈ ਪਰ ਐਤਕੀਂ ਕੇਂਦਰ ਵਿੱਚ ਇੰਡੀਆ ਗੱਠਜੋੜ ਦੀ ਸਰਕਾਰ ਬਣੇਗੀ, ਜਿਸ ਵਿੱਚ ਕਾਂਗਰਸ ਦੀ ਮਹੱਤਵਪੂਰਨ ਭੂਮਿਕਾ ਹੋਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਤੋਂ ਤੰਗ ਆ ਚੁੱਕੇ ਹਨ। ਇਸ ਲਈ ਲੋਕ ਸਭਾ ਚੋਣਾਂ ‘ਚ ਲੋਕ ਭਾਜਪਾ ਉਮੀਦਵਾਰਾਂ ਨੂੰ ਹਰਗਿਜ਼ ਮੂੰਹ ਨਹੀਂ ਲਾਉਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਪੰਜਾਬ ਅਤੇ ਦਿੱਲੀ ਦੀਆਂ ਸਰਕਾਰਾਂ ਲੋਕਾਂ ਦੀਆਂ ਆਸਾਂ ’ਤੇ ਖਰੀਆਂ ਨਹੀਂ ਉੱਤਰੀਆਂ। ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਉਮੀਦਵਾਰ ਨਹੀਂ ਲੱਭ ਰਹੇ ਇਸੇ ਕਰਕੇ ਆਮ ਆਦਮੀ ਪਾਰਟੀ ਨੇ ਪੰਜ ਵਜ਼ੀਰਾਂ, ਦੋ ਵਿਧਾਇਕਾਂ ਅਤੇ ਬਾਕੀ ਹੋਰਨਾਂ ਪਾਰਟੀਆਂ ਵਿੱਚੋਂ ਆਏ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਹਨ। ਸਮਾਗਮ ਦੌਰਾਨ ਅੰਬੇਦਕਰ ਮਿਸ਼ਨ ਦੇ ਜ਼ਿਲ੍ਹਾ ਪ੍ਰਧਾਨ ਕੇਵਲ ਸਿੰਘ ਬਾਠਾਂ ਨੇ ਆਪਣੇ ਸਾਥੀਆਂ ਸਮੇਤ ਆਪ ਨੂੰ ਅਲਵਿਦਾ ਆਖਦਿਆਂ ਕਾਂਗਰਸ ਦਾ ‘ਹੱਥ’ ਫੜਿਆ।

Advertisement

Advertisement
Author Image

Advertisement
Advertisement
×