For the best experience, open
https://m.punjabitribuneonline.com
on your mobile browser.
Advertisement

ਅਮਲੋਹ-ਗੋਬਿੰਦਗੜ੍ਹ ਸੜਕ ਦੀ ਖਸਤਾ ਹਾਲਤ ਤੋਂ ਲੋਕ ਪ੍ਰੇਸ਼ਾਨ

08:40 AM Aug 04, 2023 IST
ਅਮਲੋਹ ਗੋਬਿੰਦਗੜ੍ਹ ਸੜਕ ਦੀ ਖਸਤਾ ਹਾਲਤ ਤੋਂ ਲੋਕ ਪ੍ਰੇਸ਼ਾਨ
ਐੱਸਡੀਐੱਮ ਨੂੰ ਮੰਗ ਪੱਤਰ ਸੌਂਪਦੇ ਹੋਏ ਗੁਰਪ੍ਰੀਤ ਸਿੰਘ ਰਾਜੂ ਖੰਨਾ। -ਫੋਟੋ: ਸੂਦ
Advertisement

ਪੱਤਰ ਪ੍ਰੇਰਕ
ਅਮਲੋਹ, 3 ਅਗਸਤ
ਅਮਲੋਹ-ਮੰਡੀ ਗੋਬਿੰਦਗੜ੍ਹ ਸੜਕ ਦੀ ਖਸਤਾ ਹਾਲਤ ਤੋਂ ਇਲਾਕਾ ਵਾਸੀ ਕਾਫੀ ਪ੍ਰੇਸ਼ਾਨ ਹਨ। ਇਸ ਸਮੱਸਿਆ ਸਬੰਧੀ ਅੱਜ ਸ਼੍ਰੋਮਣੀ ਅਕਾਲੀ ਦਲ ਹਲਕਾ ਅਮਲੋਹ ਦੀ ਲੀਡਰਸ਼ਿਪ ਨੇ ਹਲਕੇ ਦੇ ਮੁੱਖ ਸੇਵਾਦਾਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿੱਚ ਮਾਰਗ ਦੇ ਜਲਦ ਨਿਰਮਾਣ ਦੀ ਮੰਗ ਨੂੰ ਲੈ ਕੇ ਐੱਸਡੀਐੱਮ ਅਮਲੋਹ ਗੁਰਵਿੰਦਰ ਸਿੰਘ ਜੌਹਲ ਨੂੰ ਮੰਗ ਪੱਤਰ ਸੌਂਪਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਰਗ ਉਪਰ ਵੱਡੇ-ਵੱਡੇ ਟੋਏ ਪੈਣ ਕਾਰਨ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ ਅਤੇ ਕਈ ਕੀਮਤੀ ਜਾਨਾਂ ਵੀ ਚਲੀਆਂ ਗਈਆਂ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਤੁਰੰਤ ਸੜਕ ਦਾ ਨਿਰਮਾਣ ਸ਼ੁਰੂ ਨਾ ਕੀਤਾ ਤਾਂ ਸੰਘਰਸ਼ ਕੀਤਾ ਜਾਵੇਗਾ। ਇਸ ਸਬੰਧੀ ਐੱਸਡੀਐੱਮ ਸ੍ਰੀ ਜੌਹਲ ਨੇ ਕਿਹਾ ਕਿ ਮੰਡੀ ਗੋਬਿੰਦਗੜ੍ਹ ਤੋਂ ਭਵਾਨੀਗੜ੍ਹ ਤੱਕ 55 ਕਿਲੋਮੀਟਰ ਸੜਕ ਦਾ 40 ਕਰੋੜ ਦਾ ਐਸਟੀਮੇਟ ਵਿਭਾਗ ਵਲੋਂ ਭੇਜਿਆ ਹੋਇਆ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਰਵਿੰਦਰ ਸਿੰਘ ਖਾਲਸਾ, ਜਥੇਦਾਰ ਹਰਬੰਸ ਸਿੰਘ ਬਡਾਲੀ, ਹਰਵਿੰਦਰ ਸਿੰਘ ਬਿੰਦਾ ਮਾਜਰੀ, ਮਨਪ੍ਰੀਤ ਸਿੰਘ ਮਾਜਰੀ, ਯੂਥ ਆਗੂ ਕੰਵਲਜੀਤ ਸਿੰਘ ਗਿੱਲ, ਅਮਰਦੀਪ ਸਿੰਘ ਪ੍ਰਿਸ ਛੱਤਵਾਲ, ਸ਼ਹਿਰੀ ਪ੍ਰਧਾਨ ਰਾਕੇਸ਼ ਸ਼ਾਹੀ ਆਦਿ ਮੌਜੂਦ ਸਨ।

Advertisement

Advertisement
Author Image

joginder kumar

View all posts

Advertisement
Advertisement
×