ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੰਪਿੰਗ ਗਰਾਊਂਡ ਵਿੱਚ ਬਣੇ ਕੂੜੇ ਦੇ ਨਵੇਂ ਢੇਰ ਤੋਂ ਲੋਕ ਪ੍ਰੇਸ਼ਾਨ

11:36 AM Jul 08, 2024 IST
ਡੱਡੂਮਾਜਰਾ ਵਿੱਚ ਬਣਿਆ ਕੂੜੇ ਦਾ ਨਵਾਂ ਪਹਾੜ।

ਮੁਕੇਸ਼ ਕੁਮਾਰ
ਚੰਡੀਗੜ੍ਹ, 7 ਜੁਲਾਈ
ਚੰਡੀਗੜ੍ਹ ਦੇ ਡੱਡੂਮਾਜਰਾ ਸਥਿਤ ਡੰਪਿੰਗ ਗਰਾਊਂਡ ਵਿੱਚ ਡਿੱਗਣ ਵਾਲਾ ਸ਼ਹਿਰ ਦਾ ਹਜ਼ਾਰਾਂ ਟਨ ਕੂੜਾ ਪਿਛਲੇ ਲੰਬੇ ਸਮੇਂ ਤੋਂ ਇੱਥੇ ਰਹਿਣ ਵਾਲੇ ਲੋਕਾਂ ਲਈ ਵੱਡੀ ਸਮੱਸਿਆ ਬਣਿਆ ਹੋਇਆ ਹੈ। ਹਾਲਾਂਕਿ, ਪ੍ਰਸ਼ਾਸਨ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਉੱਥੇ ਪਏ ਕੂੜੇ ਦੇ ਪਹਾੜਾਂ ਨੂੰ ਸਾਫ਼ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ, ਪਰ ਇਲਾਕਾ ਵਾਸੀਆਂ ਦਾ ਦੋਸ਼ ਹੈ ਕਿ ਹੁਣ ਇੱਥੇ ਕੂੜੇ ਦਾ ਇੱਕ ਹੋਰ ਨਵਾਂ ਪਹਾੜ ਖੜ੍ਹਾ ਹੋ ਰਿਹਾ ਹੈ।
ਡੰਪਿੰਗ ਗਰਾਊਂਡ ਐਕਸ਼ਨ ਕਮੇਟੀ ਦੇ ਚੇਅਰਮੈਨ ਦਿਆਲ ਕ੍ਰਿਸ਼ਨ ਨੇ ਕਿਹਾ ਕਿ ਇੱਥੇ ਡੰਪਿੰਗ ਗਰਾਊਂਡ ਵਿੱਚ ਕੂੜੇ ਦਾ ਪਹਿਲਾ ਪਹਾੜ ਖ਼ਤਮ ਹੋਣ ਤੋਂ ਬਾਅਦ ਦੂਜਾ ਪਹਾੜ ਬਣ ਗਿਆ ਹੈ ਅਤੇ ਹੁਣ ਕੂੜੇ ਦੇ ਇਨ੍ਹਾਂ ਦੋਵੇਂ ਪਹਾੜਾਂ ਦੇ ਖ਼ਤਮ ਹੋਣ ਤੋਂ ਬਾਅਦ ਇੱਕ ਹੋਰ ਤੀਜਾ ਪਹਾੜ ਬਣ ਰਿਹਾ ਹੈ। ਉਨ੍ਹਾਂ ਨਗਰ ਨਿਗਮ ਅਤੇ ਚੰਡੀਗੜ੍ਹ ਪ੍ਰਸ਼ਾਸਨ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਡੱਡੂਮਾਜਰਾ ਦੇ ਕੂੜੇ ਦੇ ਪਹਾੜਾਂ ਨੂੰ ਹਟਾਉਣ ਲਈ ਇਹ ਖੇਡ ਕਦੋਂ ਤੱਕ ਜਾਰੀ ਰਹੇਗੀ? ਉਨ੍ਹਾਂ ਕਿਹਾ ਕਿ ਡੱਡੂਮਾਜਰਾ ਸਥਿਤ ਡੰਪਿੰਗ ਗਰਾਊਂਡ ਦੀ ਸਮੱਸਿਆ ਹੱਲ ਕਰਨ ਨੂੰ ਲੈ ਕੇ ਕਈ ਐਲਾਨ ਕੀਤੇ ਗਏ, ਕਈਆਂ ਨੇ 10 ਦਿਨਾਂ ’ਚ ਅਤੇ ਕਈਆਂ ਨੇ ਤਿੰਨ ਮਹੀਨੇ ਦੇ ਅੰਦਰ ਇੱਥੇ ਬਣੇ ਕੂੜੇ ਦੇ ਪਹਾੜਾਂ ਨੂੰ ਹਟਾਉਣ ਦੇ ਵਾਅਦੇ ਤੇ ਦਾਅਵੇ ਕੀਤੇ। ਇੱਥੋਂ ਤੱਕ ਕਿ ਚੰਡੀਗੜ੍ਹ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਵੀ ਇੱਥੇ ਕੂੜੇ ਦੀ ਸਮੱਸਿਆ ਨੂੰ ਲੈ ਕੇ 30 ਅਪਰੈਲ ਤੱਕ ਡੰਪਿੰਗ ਗਰਾਊਂਡ ’ਚੋਂ ਨਵਾਂ ਤੇ ਪੁਰਾਣਾ ਸਾਰਾ ਕੂੜਾ ਚੁੱਕਣ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਕੂੜੇ ਨੂੰ ਵੱਖ ਕਰਨ ਲਈ ਨਵੇਂ ਪਲਾਂਟ ਲਗਾਏ ਜਾਣ ਦੇ ਬਾਵਜੂਦ ਡੰਪਿੰਗ ਗਰਾਊਂਡ ਵਿੱਚ ਕੂੜਾ ਇਕੱਠਾ ਹੁੰਦਾ ਰਿਹਾ, ਜਿਸ ਕਾਰਨ ਕਰੀਬ ਤਿੰਨ ਲੱਖ ਮੀਟਰਿਕ ਟਨ ਕੂੜੇ ਦਾ ਨਵਾਂ ਪਹਾੜ ਖੜ੍ਹਾ ਹੋ ਗਿਆ। ਉਨ੍ਹਾਂ ਕਿਹਾ ਕਿ ਡੰਪਿੰਗ ਗਰਾਊਂਡ ਦੇ ਨੇੜਲੇ ਸੈਕਟਰਾਂ ’ਚ ਰਹਿਣ ਵਾਲੇ ਲੋਕਾਂ ਲਈ ਦੀ ਸਮੱਸਿਆ ਜਿਉਂ ਦੀ ਤਿਉਂ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਹੁਣ ਇੱਥੇ ਇਨ੍ਹਾਂ ਦੋਵੇਂ ਪਹਾੜਾਂ ਨੂੰ ਹਟਾਉਣ ਤੋਂ ਬਾਅਦ ਇੱਕ ਹੋਰ ਨਵਾਂ ਤੀਜਾ ਕੂੜੇ ਦਾ ਪਹਾੜ ਤਿਆਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਮੰਗਲਵਾਰ ਨੂੰ ਨਗਰ ਨਿਗਮ ਦੀ ਹਾਊਸ ਮੀਟਿੰਗ ਹੈ। ਉਨ੍ਹਾਂ ਇੱਥੋਂ ਦੇ ਵਾਰਡ ਕੌਂਸਲਰ ਅਤੇ ਮੇਅਰ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸਮੱਸਿਆ ਨੂੰ ਜ਼ੋਰਦਾਰ ਢੰਗ ਨਾਲ ਸਦਨ ਵਿੱਚ ਉਠਾਉਣ। ਉਨ੍ਹਾਂ ਕਿਹਾ ਕਿ ਮੌਨਸੂਨ ਦਾ ਮੌਸਮ ਸ਼ੁਰੂ ਹੋਣ ਦੇ ਨਾਲ ਹੀ ਭਾਰੀ ਬਰਸਾਤ ਕਾਰਨ ਇੱਥੇ ਕੂੜੇ ਦੇ ਢੇਰ ਵਿੱਚੋਂ ਪਾਣੀ ਨਾਲ ਰਿਸ ਕੇ ਆਉਣ ਵਾਲਾ ਗੰਦਾ ਕਿੱਚੜ ਉਨ੍ਹਾਂ ਦੇ ਘਰਾਂ ’ਚ ਆਉਣ ਦਾ ਖਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਨਗਰ ਨਿਗਮ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਇਸ ਦਾ ਨੋਟਿਸ ਲੈਣ ਦੀ ਅਪੀਲ ਕੀਤੀ ਹੈ।

Advertisement

Advertisement