For the best experience, open
https://m.punjabitribuneonline.com
on your mobile browser.
Advertisement

ਚਾਉਕੇ ਦੀਆਂ ਗਲੀਆਂ ਵਿੱਚ ਗੰਦਾ ਪਾਣੀ ਖੜ੍ਹਨ ਕਾਰਨ ਲੋਕ ਪ੍ਰੇਸ਼ਾਨ

07:43 AM Jul 29, 2024 IST
ਚਾਉਕੇ ਦੀਆਂ ਗਲੀਆਂ ਵਿੱਚ ਗੰਦਾ ਪਾਣੀ ਖੜ੍ਹਨ ਕਾਰਨ ਲੋਕ ਪ੍ਰੇਸ਼ਾਨ
ਪਿੰਡ ਚਾਉਕੇ ਦੀ ਇੱਕ ਗਲੀ ਵਿੱਚ ਖੜ੍ਹੇ ਗੰਦੇ ਪਾਣੀ ਬਾਰੇ ਦੱਸਦੀਆਂ ਹੋਈਆਂ ਔਰਤਾਂ।
Advertisement

ਰਮਨਦੀਪ ਸਿੰਘ
ਚਾਉਕੇ, 28 ਜੁਲਾਈ
ਪਿੰਡ ਚਾਉਕੇ ਵਿੱਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ। ਚਾਉਕੇ ਵਿੱਚ ਖੋਖਰ ਵਾਲੇ ਛੱਪੜ ਦੇ ਦੂਸ਼ਿਤ ਪਾਣੀ ਦੀ ਨਿਕਾਲੀ ਨਾ ਹੋਣ ਕਾਰਨ ਪਾਣੀ ਉੱਛਲ ਹੋ ਕੇ ਗਲੀਆਂ ਵਿਚ ਭਰ ਜਾਂਦਾ ਹੈ ਜਿਸ ਕਾਰਨ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਮੁਹੱਲੇ ਦੀ ਰਹਿਣ ਵਾਲੀਆਂ ਔਰਤਾਂ ਨੇ ਕਿਹਾ ਕਿ ਉਨ੍ਹਾਂ ਨੂੰ ਘਰ ਤੋਂ ਬਾਅਦ ਆਉਣ-ਜਾਣ ਸਮੇਂ ਗੰਦੇ ਪਾਣੀ ਵਿਚੋਂ ਲੰਘਣਾ ਪੈਂਦਾ ਹੈ ਜਿਸ ਕਾਰਨ ਉਨ੍ਹਾਂ ਦੇ ਪੈਰਾਂ ਹੇਠ ਛਾਲੇ ਬਣ ਗਏ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਬੱਚੇ ਸਕੂਲ ਜਾਣ ਸਮੇਂ ਇਸ ਗੰਦੇ ਪਾਣੀ ਵਿਚੋਂ ਲੰਘ ਕੇ ਜਾਂਦੇ ਹਨ। ਲੋਕਾਂ ਨੇ ਕਿਹਾ ਕਿ ਇਸ ਗਲੀ ਵਿਚ ਗ਼ਰੀਬਾਂ ਦੇ ਘਰ ਹਨ ਇਸ ਲਈ ਸਿਰਫ਼ ਇੱਕ ਬਾਰ ਹੀ ਨਾਲੀਆਂ ਦੀ ਸਫ਼ਾਈ ਕਰਕੇ ਬੁੱਤਾ ਸਾਰ ਦਿੱਤਾ ਗਿਆ ਪਰ ਉਨ੍ਹਾਂ ਦੇ ਹਾਲਾਤ ਉਸੇ ਤਰ੍ਹਾਂ ਦੇ ਹਨ। ਉਨ੍ਹਾਂ ਕਿਹਾ ਕਿ ਗੰਦੇ ਪਾਣੀ ਕਾਰਨ ਇਥੇ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਹੈ। ਮੁਹੱਲਾ ਵਾਸੀਆਂ ਨੇ ਦੱਸਿਆ ਕਿ ਜਦੋਂ ਵੀ ਅਸਮਾਨ ’ਤੇ ਬੱਦਲ ਛਾ ਜਾਂਦੇ ਹਨ ਤਾਂ ਉਨ੍ਹਾਂ ਦੇ ਸਾਹ ਸੁੱਕ ਜਾਂਦੇ ਹਨ ਕਿਉਂਕਿ ਮੀਂਹ ਪੈਣ ਕਾਰਨ ਉਨ੍ਹਾਂ ਦੇ ਘਰਾਂ ਵਿਚ ਪਾਣੀ ਦਾਖਲ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਹੋਈ ਬਰਸਾਤ ਨੇ ਉਨ੍ਹਾਂ ਘਰਾਂ ਦਾ ਕਾਫ਼ੀ ਨੁਕਸਾਨ ਕਰ ਦਿੱਤਾ ਸੀ ਪਰ ਹਾਲੇ ਤੱਕ ਪ੍ਰਸ਼ਾਸਨ ਵੱਲੋਂ ਉਨ੍ਹਾਂ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ। ਪਿੰਡ ਵਾਸੀਆਂ ਨੇ ਸਰਕਾਰ ਤੋ ਮੰਗ ਕੀਤੀ ਕਿ ਜਲਦੀ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਵੀ ਦਿੱਤਾ ਜਾਵੇ। ਬੀਡੀਪੀਓ ਰਾਜਵਿੰਦਰ ਸਿੰਘ ਨੇ ਕਿਹਾ ਕਿ ਛੱਪੜ ਵਿਚ ਪਾਣੀ ਕੱਢਣ ਲਈ ਪਾਈਪਾਂ ਪਾ ਕੇ ਮੋਟਰਾਂ ਚਲਾ ਦਿੱਤੀਆਂ ਗਈਆਂ ਹਨ ਅਤੇ ਜਲਦੀ ਹੀ ਛੱਪੜ ਖ਼ਾਲੀ ਹੋ ਜਾਣਗੇ ਜਿਸ ਮਗਰੋਂ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ।

Advertisement

Advertisement
Advertisement
Author Image

Advertisement