For the best experience, open
https://m.punjabitribuneonline.com
on your mobile browser.
Advertisement

ਪਿੰਡ ਵਰਨਾਲਾ ਵਿੱਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

09:55 AM Jul 12, 2024 IST
ਪਿੰਡ ਵਰਨਾਲਾ ਵਿੱਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ
ਪਿੰਡ ਵਰਨਾਲਾ ਸੜਕ ’ਤੇ ਭਰਿਆ ਗੰਦਾ ਪਾਣੀ।
Advertisement

ਪੱਤਰ ਪ੍ਰੇਰਕ
ਜ਼ੀਰਾ, 11 ਜੁਲਾਈ
ਪਿੰਡ ਵਰਨਾਲਾ ਵਿੱਚ ਪਿਛਲੇ ਲੰਮੇ ਸਮੇਂ ਤੋਂ ਪਾਣੀ ਦੀ ਸਹੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿੰਡ ਦੇ ਸਰਪੰਚ ਰਘਬੀਰ ਸਿੰਘ ਅਤੇ ਡਾ. ਵੀਰ ਸਿੰਘ ਨੇ ਦੱਸਿਆ ਕਿ ਪਿੰਡ ਵਿੱਚ ਪਾਣੀ ਦੀ ਸਹੀ ਨਿਕਾਸੀ ਨਾ ਹੋਣ ਕਾਰਨ ਅੱਧੇ ਪਿੰਡ ਦਾ ਪਾਣੀ ਛੱਪੜ ਵਿੱਚ ਚਲਾ ਜਾਂਦਾ ਹੈ ਤੇ ਬਾਕੀ ਘਰਾਂ ਦਾ ਪਾਣੀ ਨਾਲਿਆਂ ਵਿੱਚ ਇਕੱਠਾ ਹੁੰਦਾ ਰਹਿੰਦਾ ਹੈ। ਇਹ ਗੰਦਾ ਪਾਣੀ ਓਵਰਫਲੋ ਹੋ ਕੇ ਸੜਕ ਅਤੇ ਨਾਲ ਲਗਦੇ ਖੇਡ ਸਟੇਡੀਅਮ ਤੇ ਸਕੂਲ ਦੇ ਗਰਾਊਂਡ ਵਿੱਚ ਚਲਾ ਜਾਂਦਾ ਹੈ ਜਿਸ ਕਾਰਨ ਵਿਦਿਆਰਥੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਇਹ ਲਿੰਕ ਰੋਡ ਸੜਕ ਜ਼ੀਰਾ ਦੇ ਅੰਮ੍ਰਿਤਸਰ -ਬਠਿੰਡਾ ਨੈਸ਼ਨਲ ਹਾਈਵੇ 54 ਉੱਪਰ ਸਥਿੱਤ ਪਿੰਡ ਲਹਿਰਾ ਰੋਹੀ ਤੋਂ ਸ਼ੁਰੂ ਹੋ ਕੇ ਪਿੰਡ ਵਰਨਾਲਾ ਵਿੱਚੋਂ ਹੁੰਦੀ ਹੋਈ ਵੱਖ-ਵੱਖ ਪਿੰਡਾਂ ਨੂੰ ਜੋੜਦੀ ਹੈ, ਜਿਸ ਕਾਰਨ ਇਸ ਉੱਪਰ ਆਵਾਜਾਈ ਆਮ ਹੈ।
ਪਾਣੀ ਖੜ੍ਹਨ ਕਾਰਨ ਇਹ ਸੜਕ ਬੁਰੀ ਤਰ੍ਹਾਂ ਟੁੱਟ ਚੁੱਕੀ ਹੈ ਤੇ ਬਰਸਾਤ ਦੇ ਦਿਨਾਂ ਵਿੱਚ ਛੱਪੜ ਦਾ ਰੂਪ ਧਾਰਨ ਕਰ ਲੈਂਦੀ ਹੈ ਜਿਸ ਕਾਰਨ ਰਾਹਗੀਰਾਂ ਨੂੰ ਰਸਤਾ ਬਦਲ ਕੇ ਪਿੰਡ ਦੀਆਂ ਗਲੀਆਂ ਵਿਚੋਂ ਲੰਘਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਬਰਸਾਤਾਂ ਦੇ ਦਿਨਾਂ ਵਿੱਚ ਇਹ ਗੰਦਾ ਪਾਣੀ ਘਰਾਂ ਵਿੱਚ ਵੜ ਜਾਂਦਾ ਹੈ ਜਿਸ ਕਾਰਨ ਬਿਮਾਰੀਆਂ ਫੈਲਣ ਦਾ ਵੀ ਡਰ ਬਣਿਆ ਹੋਇਆ ਹੈ। ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪਿੰਡ ਵਰਨਾਲਾ ‘ਚ ਪਾਣੀ ਦੀ ਨਿਕਾਸੀ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣ ਅਤੇ ਟੁੱਟੀ ਹੋਈ ਸੜਕ ਨੂੰ ਮੁੜ ਤੋਂ ਵਧੀਆ ਢੰਗ ਨਾਲ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਇੱਥੋਂ ਲੰਘਦੇ ਸਮੇਂ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਪ੍ਰਗਟ ਸਿੰਘ, ਗੁਰਮੀਤ ਸਿੰਘ ਪੰਚਾਇਤ ਮੈਂਬਰ, ਬਲਵਿੰਦਰ ਸਿੰਘ, ਚੌਂਕੀਦਾਰ ਰਾਮ ਸਿੰਘ, ਸਾਬਕਾ ਸਰਪੰਚ ਗੁਰਬਖ਼ਸ਼ ਸਿੰਘ, ਸਾਬਕਾ ਸਰਪੰਚ ਧਰਮ ਸਿੰਘ, ਕੁਲਵੰਤ ਸਿੰਘ ਆਦਿ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×