ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਕੂਲ ਨੇੜੇ ਸੀਵਰੇਜ ਦਾ ਪਾਣੀ ਭਰਨ ਕਾਰਨ ਲੋਕ ਪ੍ਰੇਸ਼ਾਨ

08:42 AM Jul 18, 2024 IST
ਕੁਰਾਲੀ ਦੀ ਮੋਰਿੰਡਾ ਰੋਡ ’ਤੇ ਨੈਸ਼ਨਲ ਪਬਲਿਕ ਸਕੂਲ ਨੇੜੇ ਭਰਿਆ ਸੀਵਰੇਜ ਦਾ ਪਾਣੀ।

ਮਿਹਰ ਸਿੰਘ
ਕੁਰਾਲੀ, 17 ਜੁਲਾਈ
ਸ਼ਹਿਰ ਦੀ ਸੀਵਰੇਜ ਦਾ ਪਾਣੀ ਜਮ੍ਹਾਂ ਹੋਣ ਕਾਰਨ ਮੋਰਿੰਡਾ ਰੋਡ ’ਤੇ ਸਥਿਤ ਸਕੂਲ ਅਤੇ ਆਲੇ ਦੁਆਲੇ ਰਹਿਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਸੀਵਰੇਜ ਦੇ ਦੂਸ਼ਿਤ ਪਾਣੀ ਕਾਰਨ ਬਿਮਾਰੀ ਫੈਲਣ ਦਾ ਖਦਸ਼ਾ ਬਣਿਆ ਹੋਇਆ ਹੈ ਜਦਕਿ ਸਕੂਲਾਂ ਪ੍ਰਬੰਧਕਾਂ ਨੇ ਇਸ ਸਬੰਧੀ ਨਗਰ ਕੌਂਸਲ ਨੂੰ ਲਿਖਤੀ ਪੱਤਰ ਭੇਜ ਕੇ ਸੀਵਰੇਜ ਦੇ ਗੰਦੀ ਪਾਣੀ ਦੇ ਢੁਕਵੇਂ ਨਿਕਾਸ ਦੀ ਮੰਗ ਕੀਤੀ ਹੈ। ਮੋਰਿੰਡਾ ਰੋਡ ’ਤੇ ਸਥਿਤ ਨੈਸ਼ਨਲ ਪਬਲਿਕ ਸਕੂਲ ਦੇ ਮੈਨੇਜਰ ਅਮਨ ਸ਼ਰਮਾ ਅਤੇ ਪ੍ਰਿੰਸੀਪਲ ਮਧੂ ਕਾਲੀਆ ਨੇ ਦੱਸਿਆ ਕਿ ਕੁਰਾਲੀ ਸ਼ਹਿਰ ਦੀ ਸੀਵਰੇਜ ਮੋਰਿੰਡਾ ਰੋਡ ਦੇ ਮਹਿਕ ਰੈਸਟੋਰੈਂਟ ਨੇੜਿਓਂ ਫਿਰ ਤੋਂ ਜਾਮ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਮੋਰਿੰਡਾ ਰੋਡ ਨੂੰ ਆਉਣ ਵਾਲਾ ਸੀਵਰੇਜ ਦਾ ਸਾਰਾ ਦੂਸ਼ਿਤ ਪਾਣੀ ਖੇਤਾਂ ਵਿਚੋਂ ਹੋ ਕੇ ਉਨ੍ਹਾਂ ਦੇ ਸਕੂਲ ਦੇ ਨਾਲ ਲੱਗਦੇ ਖੇਤਾਂ ਵਿੱਚ ਭਰਿਆ ਹੋਇਆ ਹੈ। ਅਮਨ ਸ਼ਰਮਾ ਨੇ ਦੱਸਿਆ ਕਿ ਇਸ ਕਾਰਨ ਵਾਤਾਵਰਨ ’ਤੇ ਮਾੜਾ ਅਸਰ ਪੈ ਰਿਹਾ ਹੈ ਅਤੇ ਬਾਰਿਸ਼ ਹੋਣ ਦੀ ਸੂਰਤ ਵਿੱਚ ਇਹ ਦੂਸ਼ਿਤ ਪਾਣੀ ਸਕੂਲ ਵਿੱਚ ਦਾਖ਼ਲ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਕੁਰਾਲੀ ਬਾਈਪਾਸ ਬਣਨ ਤੋਂ ਬਾਅਦ ਮੋਰਿੰਡਾ ਰੋਡ ਦਾ ਨਿਕਾਸੀ ਪ੍ਰਬੰਧ ਪਹਿਲਾਂ ਹੀ ਠੱਪ ਪਿਆ ਹੈ ਜਦਕਿ ਕੌਂਸਲ ਵੱਲੋਂ ਇਸ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ।
ਇਸੇ ਦੌਰਾਨ ਹੋਰਨਾਂ ਸ਼ਹਿਰੀਆਂ ਨੇ ਦੱਸਿਆ ਕਿ ਮੋਰਿੰਡਾ ਰੋਡ ’ਤੇ ਮਹਿਕ ਰੈਸਟੋਰੈਂਟ ਨੇੜੇ ਕਰੀਬ ਦੋ ਵਰ੍ਹੇ ਪਹਿਲਾਂ ਵੀ ਸੀਵਰੇਜ ਦੀ ਪਾਈਪ ਲਾਈਨ ਬੰਦ ਹੋ ਗਈ ਸੀ ਜਿਸ ਉਤੇ ਕੌਂਸਲ ਨੇ ਲੱਖਾਂ ਰੁਪਏ ਖਰਚ ਕੀਤੇ ਸਨ। ਉਨ੍ਹਾਂ ਕਿਹਾ ਕਿ ਹੁਣ ਫਿਰ ਇਸ ਥਾਂ ਤੋਂ ਸੀਵਰੇਜ ਬੰਦ ਹੋ ਗਿਆ ਅਤੇ ਕੌਂਸਲ ਦੇ ਲੱਖਾਂ ਰੁਪਏ ਖਰਚ ਕੀਤੇ ਵੀ ਬੇਕਾਰ ਗਏ ਹਨ। ਸ਼ਹਿਰੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਤੋਂ ਮੰਗ ਕੀਤੀ ਹੈ ਕਿ ਠੱਪ ਪਈ ਸੀਰਵੇਜ ਅਤੇ ਮੋਰਿੰਡਾ ਰੋਡ ਦੀ ਨਿਕਾਸੀ ਨੂੰ ਦਰੁਸਤ ਕੀਤਾ ਜਾਵੇ। ਸੰਪਰਕ ਕਰਨ ’ਤੇ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਪਰਵਿੰਦਰ ਸਿੰਘ ਭੱਟੀ ਨੇ ਕਿਹਾ ਕਿ ਉਹ ਇਸ ਮਾਮਲੇ ਤੋਂ ਅਣਜਾਣ ਹਨ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਜਾਣਕਾਰੀ ਹਾਸਲ ਕਰ ਕੇ ਬਣਦੀ ਕਾਰਵਾਈ ਕਰਨ ਨੂੰ ਯਕੀਨੀ ਬਣਾਉਣਗੇ।

Advertisement

Advertisement