ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅੰਡਰਪਾਸ ਹੇਠਾਂ ਪਾਣੀ ਖੜ੍ਹਾ ਹੋਣ ਕਾਰਨ ਲੋਕ ਪ੍ਰੇਸ਼ਾਨ

08:36 AM Jul 22, 2024 IST
ਅੰਡਰਪਾਸ ਹੇਠਾਂ ਖੜ੍ਹਾ ਬਰਸਾਤ ਦਾ ਪਾਣੀ। -ਫੋਟੋ:ਐਨ.ਪੀ.ਧਵਨ

ਪੱਤਰ ਪ੍ਰੇਰਕ
ਪਠਾਨਕੋਟ, 21 ਜੁਲਾਈ
ਜੰਮੂ ਨੈਸ਼ਨਲ ਹਾਈਵੇਅ ਤੇ ਸੁਜਾਨਪੁਰ ਦੇ ਪੁਲ ਨੰਬਰ-3 ਕੋਲ ਬਣੇ ਅੰਡਰਪਾਸ ਵਿੱਚ ਬਰਸਾਤੀ ਪਾਣੀ ਖੜ੍ਹੇ ਹੋਣ ਨਾਲ ਅੱਜ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਹ ਪਾਣੀ ਖੇਤਰ ਵਿੱਚ ਬੀਤੀ ਰਾਤ ਹੋਈ ਬਰਸਾਤ ਨਾਲ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਅੰਡਰਪਾਸ ਥੱਲੇ ਖੜ੍ਹਾ ਹੋ ਗਿਆ। ਹੈਰਾਨੀ ਦੀ ਗੱਲ ਹੈ ਕਿ ਇਸ ਅੰਡਰਪਾਸ ਹੇਠਾਂ ਹਰ ਬਰਸਾਤ ਸਮੇਂ ਪਾਣੀ ਪਿਛਲੇ 3 ਸਾਲਾਂ ਤੋਂ ਲਗਾਤਾਰ ਖੜ੍ਹਦਾ ਆ ਰਿਹਾ ਹੈ ਅਤੇ ਨੈਸ਼ਨਲ ਹਾਈਵੇਅ ਤੋਂ ਲੰਘਣ ਵਾਲੇ ਵਾਹਨਾਂ ਨੂੰ ਇਸ ਵਿੱਚੋਂ ਲੰਘਣ ਸਮੇਂ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਇਸ ਦਾ ਅਜੇ ਤੱਕ ਕੋਈ ਵੀ ਹੱਲ ਨਹੀਂ ਹੋਇਆ।
ਸੁਜਾਨਪੁਰ-ਜੰਮੂ ਨੈਸ਼ਨਲ ਹਾਈਵੇਅ ਤੇ ਪੁਲ ਨੰਬਰ-3 ਕੋਲ ਬਣੇ ਅੰਡਰ ਪਾਸ ਵਿੱਚ ਬਰਸਾਤੀ ਪਾਣੀ ਖੜ੍ਹਾ ਹੋਣ ਨਾਲ ਅੱਜ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਅੰਡਰਪਾਸ ਦੇ ਥੱਲੇ ਪਾਣੀ ਸਹੀ ਢੰਗ ਨਾਲ ਨਿਕਾਸੀ ਨਾ ਹੋਣ ਕਰਕੇ ਪਾਣੀ ਖੜ੍ਹਾ ਹੋ ਗਿਆ। ਇਸ ਪਾਣੀ ਕਾਰਨ ਸਭ ਤੋਂ ਜ਼ਿਆਦਾ ਪ੍ਰੇਸ਼ਾਨੀ ਦੁਪਹੀਆ ਵਾਹਨਾਂ ਨੂੰ ਹੋਈ ਕਿਉਂਕਿ ਉਥੇ ਲੱਗਭੱਗ 2 ਫੁੱਟ ਦੇ ਕਰੀਬ ਪਾਣੀ ਖੜ੍ਹਾ ਸੀ। ਸੋਸ਼ਲ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਪਵਨ ਮਹਾਜਨ, ਪ੍ਰਿੰਸੀਪਲ ਤ੍ਰਿਭੁਵਨ ਸਿੰਘ, ਪ੍ਰਸ਼ੋਤਮ ਮਹਾਜਨ, ਵਿਨੋਦ ਗੁਪਤਾ, ਸਤੀਸ਼ ਸ਼ਰਮਾ, ਸਰਪੰਚ ਬਲਵੀਰ ਸਿੰਘ ਅਤੇ ਸਾਬਕਾ ਸਰਪੰਚ ਤਰਸੇਮ ਲਾਲ ਨੇ ਦੱਸਿਆ ਕਿ ਜਦ ਵੀ ਬਰਸਾਤ ਹੁੰਦੀ ਹੈ ਤਾਂ ਇੱਥੇ ਪਾਣੀ ਖੜ੍ਹਾ ਹੋ ਜਾਂਦਾ ਹੈ। ਕਈ ਵਾਰ ਤਾਂ ਪਾਣੀ ਇੰਨਾ ਜ਼ਿਆਦਾ ਹੁੰਦਾ ਹੈ ਕਿ ਇਸ ਵਿੱਚੋਂ ਲੰਘਣ ਸਮੇਂ ਗੱਡੀਆਂ ਹੀ ਬੰਦ ਹੋ ਜਾਂਦੀਆਂ ਹਨ। ਜਿਸ ਨਾਲ ਲੋਕਾਂ ਨੂੰ ਕਾਫੀ ਪ੍ਰੇਸ਼ਾਨ ਹੋਣਾ ਪੈਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਇੱਥੇ ਨਿਕਾਸੀ ਦਾ ਸਹੀ ਪ੍ਰਬੰਧ ਕੀਤਾ ਜਾਵੇ।

Advertisement

Advertisement
Advertisement