ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਨਾਮ ਦੀਆਂ ਖਸਤਾ ਹਾਲ ਸੜਕਾਂ ਕਾਰਨ ਲੋਕ ਪ੍ਰੇਸ਼ਾਨ

06:47 AM Sep 17, 2024 IST
ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮਿਸਤਰੀ ਮਜ਼ਦੂਰ ਯੂਨੀਅਨ ਦੇ ਕਾਰਕੁਨ।

ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 16 ਸਤੰਬਰ
ਸ਼ਹੀਦ ਊਧਮ ਸਿੰਘ ਦੇ ਸ਼ਹਿਰ ਸੁਨਾਮ ਦੀਆਂ ਸੜਕਾਂ ਦੀ ਖਸਤਾ ਹਾਲਤ ਦੇ ਰੋਸ ਵਜੋਂ ਅੱਜੇ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ (ਸੀਟੂ) ਦੇ ਕਾਰਕੁਨਾਂ ਨੇ ਪ੍ਰਦਰਸ਼ਨ ਕੀਤਾ। ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਜਥੇਬੰਦੀ ਨੇ ਸ਼ਹੀਦ ਦੇ ਸ਼ਹਿਰ ਦੀਆਂ ਸੜਕਾਂ ਵੱਲ ਧਿਆਨ ਦਿਵਾਉਣ ਦੀ ਕੋਸ਼ਿਸ਼ ਕੀਤੀ। ਜਥੇਬੰਦੀ ਦੇ ਜ਼ਿਲ੍ਹਾ ਕਨਵੀਨਰ ਕਾਮਰੇਡ ਵਰਿੰਦਰ ਕੌਸ਼ਿਕ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵਿਕਾਸ ਦੇ ਦਾਅਵੇ ਖੋਖਲੇ ਸਾਬਤ ਹੋ ਗਏ ਹਨ। ਸ਼ਹੀਦ ਦੇ ਸ਼ਹਿਰ ਦੀਆਂ ਸੜਕਾਂ ਦੀ ਹਾਲਤ ਖਸਤਾ ਹੈ, ਜਿਸ ਵੱਲ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਜਖੇਪਲ ਰੋਡ ਦੀ ਹਾਲਤ ਕਾਫੀ ਜ਼ਿਆਦਾ ਖਰਾਬ ਹੈ ਜਿੱਥੇ ਬਣੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਹਰ ਰੋਜ਼ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਜਥੇਬੰਦੀ ਕਾਰਕੁਨਾਂ ਨੇ ਮੰਗ ਰੱਖੀ ਕਿ ਪੰਜਾਬ ਸਰਕਾਰ ਸ਼ਹਿਰ ਸੁਨਾਮ ਦੀਆਂ ਸੜਕਾਂ ਦਾ ਮੁੜ ਨਿਰਮਾਣ ਕਰਵਾਏ। ਇਸ ਮੌਕੇ ਸਾਬਕਾ ਸਰਪੰਚ ਹਰਮੇਸ਼ ਸਿੰਘ, ਟੋਨੀ ਸਿੰਘ, ਗੁਰਤੇਜ ਸਿੰਘ ਤੇਜੀ ,ਹੈਪੀ ਸਿੰਘ, ਪੰਮਾ ਸਿੰਘ , ਜੋਗਾ ਸਿੰਘ ਆਦਿ ਹਾਜ਼ਰ ਸਨ।

Advertisement

Advertisement