ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੋਗਾ ਵਿੱਚ ਪੈਟਰੋਲ ਪੰਪਾਂ ਦੀ ਹੜਤਾਲ ਕਾਰਨ ਲੋਕ ਪ੍ਰੇਸ਼ਾਨ

07:20 AM Jul 06, 2024 IST

ਨਿੱਜੀ ਪੱਤਰ ਪ੍ਰੇਰਕ
ਮੋਗਾ, 5 ਜੁਲਾਈ
ਇਥੇ ਪੈਟਰੋਲ ਪੰਪ ਮਾਲਕਾਂ ਵੱਲੋਂ ਲੋਕ ਨਿਰਮਾਣ ਵਿਭਾਗ ਦੀ ਕਥਿਤ ਧੱਕੇਸ਼ਾਹੀ ਖ਼ਿਲਾਫ਼ ਪੰਪ ਬੰਦ ਕਰ ਕੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਪੈਟਰੋਲ ਡੀਲਰਾਂ ਦਾ ਦਾਅਵਾ ਹੈ ਕਿ ਸੂਬੇ ਦਾ ਲੋਕ ਨਿਰਮਾਣ ਵਿਭਾਗ ਵੱਲੋਂ ਉਨ੍ਹਾਂ ਨੂੰ ਲੱਖਾਂ ਰੁਪਏ ਦੀ ਵਸੂਲੀ ਦੇ ਨੋਟਿਸ ਭੇਜੇ ਜਾ ਰਹੇ ਹਨ। ਡੀਲਰਾਂ ਵੱਲੋਂ ਸਰਕਾਰ ਨੂੰ ਅਲਟੀਮੇਟਮ ਵੀ ਦਿੱਤਾ ਗਿਆ ਸੀ ਕਿ ਜੇਕਰ ਪੰਜਾਬ ਸਰਕਾਰ ਆਪਣੇ ਫੈਸਲੇ ’ਤੇ ਪੁਨਰ ਵਿਚਾਰ ਨਾ ਕੀਤਾ ਤਾਂ ਪੈਟਰੋਲ ਪੰਪ ਡੀਲਰ 5 ਅਤੇ 6 ਜੁਲਾਈ ਨੂੰ ਆਪਣੇ ਪੈਟਰੋਲ ਪੰਪ ਬੰਦ ਰੱਖਣਗੇ। ਪੈਟਰੋਲ ਪੰਪ ਬੰਦ ਰਹਿਣ ਕਾਰਨ ਲੋਕ ਸਾਰੇ ਦਿਨ ਭਟਕਦੇ ਰਹੇ। ਡੀਲਰਾਂ ਨੇ ਕਿਹਾ ਕਿ ਸਰਕਾਰ ਪੈਟਰੋਲ ਪੰਪ ਡੀਲਰਾਂ ਨਾਲ ਸਰਾਸਰ ਧੱਕਾ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੋਟਿਸ ਵਾਪਸ ਲਵੇ। ਉਨ੍ਹਾਂ ਕਿਹਾ ਕਿ ਪੈਟਰੋਲ ਪੰਪ ਕਾਰੋਬਾਰ ਪਹਿਲਾਂ ਹੀ ਘਾਟੇ ਵਿਚ ਚੱਲ ਰਹੇ ਹਨ।

Advertisement

Advertisement