ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਹਿਸੀਲਦਾਰਾਂ ਦੀ ਹੜਤਾਲ ਕਾਰਨ ਲੋਕ ਪ੍ਰੇਸ਼ਾਨ

06:32 AM Nov 30, 2024 IST
ਸਮਾਣਾ ਵਿੱਚ ਸੁੰਨਸਾਨ ਪਿਆ ਤਹਿਸੀਲ ਕੰਪਲੈਕਸ।

ਪੱਤਰ ਪ੍ਰੇਰਕ
ਸਮਾਣਾ, 29 ਨਵੰਬਰ
ਪੰਜਾਬ ਰੈਵੇਨਿਊ ਆਫਿਸਰ ਐਸੋਸੀਏਸ਼ਨ ਦੇ ਸੱਦੇ ’ਤੇ ਪੰਜਾਬ ਪ੍ਰਧਾਨ ਨਾਲ ਵਿਜੀਲੈਂਸ ਵੱਲੋਂ ਕੀਤੀ ਗਈ ਧੱਕੇਸ਼ਾਹੀ ਦੇ ਰੋਸ ਵਜੋਂ ਅਣਮਿਥੇ ਸਮੇਂ ਦੀ ਜਾਰੀ ਹੜਤਾਲ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤਹਿਸੀਲ ਦਫ਼ਤਰ ਸੁੰਨਸਾਨ ਨਜ਼ਰ ਆ ਰਹੇ ਹਨ। ਸਥਾਨਕ ਤਹਿਸੀਲ ਕੰਪਲੈਕਸ ਵਿਚ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਆਏ ਲੋਕਾਂ ਨੇ ਪੰਜਾਬ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਦਾ ਸਰਕਾਰੀ ਦਫਤਰਾਂ ਦੇ ਮੁਲਾਜ਼ਮਾਂ ਤੇ ਕੋਈ ਕੰਟਰੋਲ ਨਹੀਂ, ਜਦੋਂ ਉਹ ਚਾਹੁਣ ਅਫਸਰ ਤੇ ਮੁਲਾਜ਼ਮ ਅਣਮਿਥੇ ਸਮੇਂ ਦੀ ਹੜਤਾਲ ਕਰ ਬੈਠਦੇ ਹਨ। ਜਿਸ ਨਾਲ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪੈਂਦਾ ਹੈ। ਰਜਿਸਟਰੀ ਕਰਵਾਉਣ ਲਈ ਆਏ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਹੜਤਾਲ ਕਾਰਨ ਕੰਮ ਪ੍ਰਭਾਵਿਤ ਹੋ ਰਿਹਾ ਹੈ। ਇਸੇ ਤਰ੍ਹਾਂ ਜ਼ਮਾਨਤ ਕਰਵਾਉਣ ਵਾਲੇ, ਜਾਤੀ, ਰਿਹਾਇਸ਼ੀ, ਆਮਦਨ, ਡੋਮੀਸਾਇਲ ਅਤੇ ਹੋਰ ਸਰਟੀਫਿਕੇਟ ਲੈਣ ਲਈ ਲੋਕ ਹੈਰਾਨ-ਪ੍ਰੇਸ਼ਾਨ ਹੋ ਰਹੇ ਹਨ। ਸੀਪੀਆਈਐੱਮ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਗੁਰਦਰਸ਼ਨ ਸਿੰਘ ਖਾਸਪੁਰ ਨੇ ਸਰਕਾਰ ਦੀ ਅਲੋਚਨਾਂ ਕਰਦਿਆਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਨੂੰ ਜਲਦੀ ਕੰਮ ’ਤੇ ਲਿਆ ਕੇ ਲੋਕਾਂ ਨੂੰ ਰਾਹਤ ਦੇਵੇ ਤੇ ਭ੍ਰਿਸ਼ਟਾਚਾਰੀ ਵਿਚ ਗ੍ਰਿਫ਼ਤਾਰ ਕੀਤੇ ਮੁਲਾਜ਼ਮ ਦੀ ਸਬੰਧਿਤ ਮਹਿਕਮੇ ਵੱਲੋਂ ਪਾਰਦਰਸ਼ੀ ਢੰਗ ਨਾਲ ਜਾਂਚ ਕਰਵਾਈ ਜਾਵੇ।

Advertisement

Advertisement