For the best experience, open
https://m.punjabitribuneonline.com
on your mobile browser.
Advertisement

‘ਆਪ’ ਦੇ ਰਾਜ ’ਚ ਠੱਗਿਆ ਮਹਿਸੂਸ ਕਰ ਰਹੇ ਨੇ ਲੋਕ: ਜੀਤੀ ਪਡਿਆਲਾ

08:55 AM May 18, 2024 IST
‘ਆਪ’ ਦੇ ਰਾਜ ’ਚ ਠੱਗਿਆ ਮਹਿਸੂਸ ਕਰ ਰਹੇ ਨੇ ਲੋਕ  ਜੀਤੀ ਪਡਿਆਲਾ
ਨਿਹੋਲਕਾ ’ਚ ਵਿਜੈਇੰਦਰ ਸਿੰਗਲਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦੇ ਹੋਏ ਜੀਤੀ ਪਡਿਆਲਾ।
Advertisement

ਕੁਰਾਲੀ (ਮਿਹਰ ਸਿੰਘ): ਜ਼ਿਲ੍ਹਾ ਕਾਂਗਰਸ ਅਤੇ ਸਥਾਨਕ ਨਗਰ ਕੌਂਸਲ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੈਇੰਦਰ ਸਿੰਗਲਾ ਦੇ ਹੱਕ ਵਿੱਚ ਨਿਹੋਲਕਾ, ਮੁੰਧੋਂ ਅਤੇ ਟੱਪਰੀਆਂ ਪਿੰਡਾਂ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ। ਨਿਹੋਲਕਾ ਵਿੱਚ ਸੰਬੋਧਨ ਕਰਦਿਆਂ ਜੀਤੀ ਪਡਿਆਲਾ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਸਰਕਾਰ ਦੇ ਰਾਜ ਵਿੱਚ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵਾਅਦੇ ਪੂਰੇ ਕਰਨ ਵਿੱਚ ਫੇਲ੍ਹ ਸਾਬਤ ਹੋਈ ਹੈ। ਇਸ ਮੌਕੇ ਵਿਜੈਇੰਦਰ ਸਿੰਗਲਾ ਦੇ ਪੁੱਤਰ ਮੋਹਿਲ ਸਿੰਗਲਾ ਨੇ ਵੀ ਆਪਣੇ ਪਿਤਾ ਲਈ ਵੋਟਾਂ ਮੰਗੀਆਂ। ਇਸ ਮੌਕੇ ਕੌਂਸਲਰ ਰਮਾਕਾਂਤ ਕਾਲੀਆ, ਸਤਿੰਦਰ ਸਿੰਘ, ਸੱਤਾ ਨਿਹੋਲਕਾ, ਮੋਹਣ ਸਿੰਘ, ਭਾਗ ਸਿੰਘ, ਸਰੋਜ ਸਿੰਘ, ਹਰਨੇਕ ਸਿੰਘ, ਹਰਪਾਲ ਸਿੰਘ ਸਰਪੰਚ, ਪਾਲ ਸਿੰਘ ਤੇ ਪਿੰਡ ਵਾਸੀ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×