ਲੋਕ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਤੋਂ ਖੁਸ਼: ਧਾਲੀਵਾਲ
09:10 AM Dec 12, 2024 IST
ਪੱਤਰ ਪ੍ਰੇਰਕ
ਅਜਨਾਲਾ, 11 ਦਸੰਬਰ
ਇਥੋਂ ਦੀਆਂ ਦੋ ਕੌਂਸਲਰ ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਵਾਰਡ ਨੰਬਰ 7 ਤੋਂ ਆਮ ਆਦਮੀ ਪਾਰਟੀ ਦੇ ਅਜਨਾਲਾ ਸ਼ਹਿਰੀ ਦੇ ਪ੍ਰਧਾਨ ਅਮਿਤ ਔਲ ਦੇ ਮਾਤਾ ਨੀਲਮ ਰਾਣੀ ਔਲ ਅਤੇ ਵਾਰਡ ਨੰਬਰ 5 ਤੋਂ ਗੁਰਦੇਵ ਗੁਲਾਬ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋਣਗੇ। ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਖੁਸ਼ ਹੈ ਤੇ ਸਰਹੱਦੀ ਖੇਤਰ ਸਮੇਤ ਸ਼ਹਿਰਾਂ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਅਤੇ ਹਰੇਕ ਸਹੂਲਤਾਂ ਮਿਲਣ ਕਾਰਨ ਇਨ੍ਹਾਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੱਡੇ ਫਰਕ ਨਾਲ ਜਿੱਤ ਹਾਸਿਲ ਕਰਨਗੇ। ਇਸ ਮੌਕੇ ਸ਼ਹਿਰੀ ਪ੍ਰਧਾਨ ਅਮਿਤ ਔਲ, ਬਲਜਿੰਦਰ ਸਿੰਘ ਮਾਹਲ ਕਾਬਲ ਸਿੰਘ ਸ਼ਾਹਪੁਰ ਆਦਿ ਹਾਜ਼ਰ ਸਨ।
Advertisement
Advertisement