For the best experience, open
https://m.punjabitribuneonline.com
on your mobile browser.
Advertisement

ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਲੋਕ ਖੁਸ਼: ਵਿਧਾਇਕ ਗੋਇਲ

07:01 AM Jul 17, 2024 IST
ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਲੋਕ ਖੁਸ਼  ਵਿਧਾਇਕ ਗੋਇਲ
Advertisement

ਪੱਤਰ ਪ੍ਰੇਰਕ
ਲਹਿਰਾਗਾਗਾ, 16 ਜੁਲਾਈ
ਹਲਕਾ ਵਿਧਾਇਕ ਬਰਿੰਦਰ ਗੋਇਲ ਨੇ ਆਪਣੇ ਦਫਤਰ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਵੱਖ-ਵੱਖ ਸੂਬਿਆਂ ਵਿੱਚ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜਿਆਂ ਤੋਂ ਸਾਫ਼ ਹੋ ਗਿਆ ਹੈ ਕਿ ਭਾਜਪਾ ਦੇਸ਼ ਦੇ ਲੋਕਾਂ ਦਾ ਭਰੋਸਾ ਗੁਆ ਚੁੱਕੀ ਹੈ ਅਤੇ ਭਾਜਪਾ ਦੀ ਦੇਸ਼ ਦੀ ਸਿਆਸਤ ਵਿੱਚੋਂ ਪੁੱਠੀ ਗਿਣਤੀ ਸ਼ੁਰੂ ਹੋ ਗਈ ਹੈ। ਈਡੀ ਅਤੇ ਸੀਬੀਆਈ ਦੀ ਕੀਤੀ ਜਾ ਰਹੀ ਦੁਰਵਰਤੋਂ ਭਾਜਪਾ ਦੇ ਸਿਆਸੀ ਖਾਤਮੇ ਦਾ ਕਾਰਨ ਬਣ ਰਹੀ ਹੈ। ਵਿਧਾਇਕ ਗੋਇਲ ਨੇ ਦਾਅਵਾ ਕੀਤਾ ਕਿ ਪੰਜਾਬ ਦਾ ਹਰ ਇੱਕ ਵਰਗ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਲੋਕ ਪੱਖੀ ਨੀਤੀਆਂ ਤੋਂ ਪੂਰੀ ਤਰ੍ਹਾਂ ਖੁਸ਼ ਹੈ। ਇਸ ਮੌਕੇ ਗੌਰਵ ਗੋਇਲ, ਓਐੱਸਡੀ ਰਾਕੇਸ਼ ਕੁਮਾਰ ਗੁਪਤਾ, ਬਿੱਲਾ ਪੂਨੀਆ ਤੇ ਸ਼ੀਸ਼ਪਾਲ ਗਰਗ ਵੀ ਹਾਜ਼ਰ ਸਨ।

Advertisement
Advertisement
Author Image

sukhwinder singh

View all posts

Advertisement
×