ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋਕ ਆਪ-ਮੁਹਾਰੇ ਭਾਜਪਾ ਨਾਲ ਜੁੜ ਰਹੇ ਨੇ: ਹੰਸਰਾਜ ਹੰਸ

10:11 AM May 08, 2024 IST
ਵੱਖ-ਵੱਖ ਪਾਰਟੀਆਂ ਦੇ ਆਗੂਆਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਮੌਕੇ ਹੰਸ ਰਾਜ ਹੰਸ ਅਤੇ ਹੋਰ ਆਗੂ।

ਪੱਤਰ ਪ੍ਰੇਰਕ
ਦੋਦਾ, 7 ਮਈ
ਲੋਕ ਸਭਾ ਹਲਕਾ ਫ਼ਰੀਦਕੋਟ ਤੋੋੋੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਅੱਜ ਦੋਦਾ ਪੁੱਜੇ। ਉਨ੍ਹਾਂ ਪ੍ਰਚਾਰ ਦੌਰਾਨ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਤਰੱਕੀ ਦੇ ਰਾਹ ਚੱਲ ਰਿਹਾ ਹੈ ਅਤੇ ਖਾਸ ਕਰਕੇ ਗਰੀਬ ਵਰਗ ਨੂੰ ਵੱਧ ਤੋਂ ਵੱਧ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕ ਆਪ-ਮੁਹਾਰੇ ਭਾਜਪਾ ਨਾਲ ਜੁੜ ਰਹੇ ਹਨ। ਉਨ੍ਹਾਂ ਹਾਜ਼ਰ ਲੋਕਾਂ ਨੂੰ ਕਮਲ ਦੇ ਫੁੱਲ ਚੋਣ ਨਿਸ਼ਾਨ ਉੱਤੇ ਭਾਜਪਾ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਵੱਖ ਵੱਖ ਪਾਰਟੀਆਂ ਤੋਂ ਦਰਜਨ ਦੇ ਕਰੀਬ ਲੋਕ ਭਾਜਪਾ ਵਿੱਚ ਸ਼ਾਮਲ ਹੋਏ ਜਿਨ੍ਹਾਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਨਵਤੇਜ ਸਿੰਘ ਕਾਉਣੀ, ਦੋਦਾ ਦੇ ਸਰਪੰਚ ਛਿੰਦਰ ਸਿੰਘ ਭੱਟੀ, ਸੁਖਦੇਵ ਸਿੰਘ ਆਸਾ ਬੁੱਟਰ ਤੇ ਸੁਖਬੀਰ ਕੌਰ ਆਦਿ ਸ਼ਾਮਲ ਸਨ। ਇਸ ਮੌਕੇ ਜਗਤਾਰ ਸਿੰਘ ਸਰਪੰਚ ਕੋਟਲੀ, ਚੰਦਨ ਚਾਵਲਾ, ਗੁੁਰਮੀਤ ਸਿੰਘ, ਐਡਵੋਕੇਟ ਗੁਰਚਰਨ ਸਿੰਘ, ਸੁਖਚਰਨ ਸਿੰਘ ਆਦਿ ਮੌਜੂਦ ਸਨ।

Advertisement

Advertisement
Advertisement