ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਿਗਮ ਚੋਣਾਂ ’ਚ ਲੋਕ ‘ਆਪ’ ਨੂੰ ਸਬਕ ਸਿਖਾਉਣ ਲਈ ਤਿਆਰ: ਬੈਂਸ

08:57 AM Oct 08, 2023 IST
ਸਿਮਰਜੀਤ ਸਿੰਘ ਬੈਂਸ ਦਾ ਸਨਮਾਨ ਕਰਦੇ ਹੋਏ ਇਲਾਕਾ ਵਾਸੀ। -ਫੋਟੋ: ਗੁਰਿੰਦਰ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 7 ਅਕਤੂਬਰ
ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੈ ਅਤੇ ਜਨਤਾ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣ ਲਈ ਤਿਆਰ ਬੈਠੀ ਹੈ।
ਉਹ ਅੱਜ ਵਾਰਡ ਨੰਬਰ 38 ਵਿੱਚ ਕਾਲਾ ਲੁਹਾਰਾ ਦੀ ਅਗਵਾਈ ਵਿੱਚ ਰੱਖੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਇਲਾਕਾ ਨਵਿਾਸੀਆਂ ਨੇ ਸਿਮਰਜੀਤ ਸਿੰਘ ਬੈਂਸ ਨੂੰ ਆਪਣੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਜਦੋਂ ਦੀ ਮੌਜੂਦਾ ਸਰਕਾਰ ਬਣੀ ਹੈ ਵਿਕਾਸ ਦੇ ਸਾਰੇ ਕੰਮ ਰੁਕੇ ਪਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰੀ ਦਫ਼ਤਰਾਂ ਵਿੱਚ ਕਥਿਤ ਰਿਸ਼ਵਤਖੋਰੀ ਵਧਣ ਕਾਰਨ ਖੱਜਲ-ਖ਼ੁਆਰੀ ਜ਼ਿਆਦਾ ਹੋ ਰਹੀ ਹੈ। ਅਫ਼ਸਰਸ਼ਾਹੀ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ ਅਤੇ ਗੁੰਡਾਗਰਦੀ ਵੱਧ ਚੁੱਕੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆ ਨੇ ਪੰਜਾਬ ਦੀ ਜਵਾਨੀ ਰੋਲ ਦਿੱਤੀ ਹੈ ਪਰ ਮੌਜੂਦਾ ਸਰਕਾਰ ਦੇ ਨੁਮਾਇੰਦੇ ਗੂੜ੍ਹੀ ਨੀਂਦ ਸੁੱਤੇ ਪਏ ਹਨ। ਇਸ ਮੌਕੇ ਬੈਂਸ ਨੇ ਉਨ੍ਹਾਂ ਦੀਆ ਸਮੱਸਿਆਵਾਂ ਦਾ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਸਰਕਾਰ ਸਿਰਫ਼ ਇਸ਼ਤਿਹਾਰਾਂ ਦੀ ਸਰਕਾਰ ਬਣ ਕੇ ਰਹਿ ਗਈ ਹੈ ਅਤੇ ਜ਼ਮੀਨੀ ਪੱਧਰ ’ਤੇ ਕੋਈ ਵੀ ਕੰਮ ਨਹੀਂ ਹੋ ਰਿਹਾ। ਇਸ ਮੌਕੇ ਸਿਮਰਜੀਤ ਸਿੰਘ ਬੈਂਸ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪਰਮਜੀਤ ਸਿੰਘ ਪ੍ਰਧਨ, ਮੋਹਨ ਸਿੰਘ ਲੋਹਾਰਾ, ਕੌਂਸਲਰ ਕਾਲਾ ਲੋਹਾਰਾ ਆਦਿ ਵੀ ਹਾਜ਼ਰ ਸਨ।

Advertisement

Advertisement