ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਦੀ ਸਰਕਾਰ ਬਣਾ ਕੇ ਪਛਤਾ ਰਹੇ ਨੇ ਲੋਕ: ਸਾਂਪਲਾ

07:15 AM Apr 16, 2024 IST
ਚੋਣ ਮੈਨੀਫੈਸਟੋ ਬਾਰੇ ਜਾਣਕਾਰੀ ਦਿੰਦੇ ਹੋਏ ਵਿਜੇ ਸਾਂਪਲਾ ਤੇ ਰਵਨੀਤ ਬਿੱਟੂ। -ਫੋਟੋ: ਹਿਮਾਂਸ਼ੂ ਮਹਾਜਨ

ਗੁਰਿੰਦਰ ਸਿੰਘ
ਲੁਧਿਆਣਾ, 15 ਅਪਰੈਲ
ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਾਰੀ ਚੋਣ ਮੈਨੀਫੈਸਟੋ ਦਾ ਲਾਭ ਦੇਸ਼ ਦੀ 140 ਕਰੋੜ ਜਨਤਾ ਨੂੰ ਮਿਲੇਗਾ। ਵਿਜੇ ਸਾਂਪਲਾ ਅੱਜ ਇੱਥੇ ਭਾਜਪਾ ਦੇ ਮੁੱਖ ਦਫ਼ਤਰ ਵਿੱਚ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਕੇਂਦਰੀ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਹੇਠਲੀ ਚੋਣ ਸੰਕਲਪ ਪੱਤਰ ਕਮੇਟੀ ਨੇ ਦੇਸ਼ ਦੇ ਵੱਖ ਵੱਖ ਵਰਗਾਂ ਨਾਲ ਸਬੰਧਿਤ 8 ਲੱਖ ਲੋਕਾਂ ਨਾਲ ਗੱਲਬਾਤ ਕਰਕੇ ਜੋ ਸੁਝਾਅ ਲਏ ਸਨ ਉਸ ਮੁਤਾਬਕ ਇਹ ਸੰਕਲਪ ਪੱਤਰ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੂਜੀਆਂ ਪਾਰਟੀਆਂ ਚੋਣ ਮਨੋਰਥ ਪੱਤਰ ਜਾਰੀ ਕਰਕੇ ਉਸ ਨੂੰ ਠੰਢੇ ਬਸਤੇ ਵਿੱਚ ਪਾ ਦਿੰਦੀਆਂ ਹਨ ਪਰ ਭਾਜਪਾ ਨੇ ਕੇਂਦਰ ਵਿੱਚ ਮੁੜ ਸੱਤਾ ਸਾਂਭਣ ਤੋਂ ਬਾਅਦ ਚੋਣ ਮੈਨੀਫੈਸਟੋ ਨੂੰ ਲਾਗੂ ਕਰਨ ਦਾ ਸੰਕਲਪ ਕੀਤਾ ਹੈ ਜਿਸ ਨੂੰ ਭਾਜਪਾ ਹਰ ਹੀਲੇ ਪੂਰਾ ਕਰੇਗੀ।
ਉਨ੍ਹਾਂ ਦੱਸਿਆ ਕਿ ਇਸ ਸੰਕਲਪ ਪੱਤਰ ਨਾਲ ਜਿੱਥੇ ਦੇਸ਼ ਦੀ 140 ਕਰੋੜ ਜਨਤਾ ਨੂੰ ਲਾਭ ਮਿਲੇਗਾ ਉੱਥੇ ਭਾਰਤ ਵਿਸ਼ਵ ਦੇ ਪ੍ਰਮੁੱਖ ਦੇਸ਼ਾਂ ਦੀ ਕਤਾਰ ਵਿੱਚ ਮੋਹਰੀ ਹੋਕੇ ਖੜ੍ਹਾ ਹੋਵੇਗਾ। ਉਨ੍ਹਾਂ ਦੱਸਿਆ ਕਿ ਅੱਜ ਤੱਕ ਦੂਜੀਆਂ ਸਿਆਸੀ ਪਾਰਟੀਆਂ ਵੱਲੋਂ ਜੋ ਵੀ ਚੋਣ ਮਨੋਰਥ ਪੱਤਰ ਜਾਰੀ ਕੀਤੇ ਜਾਂਦੇ ਸਨ ਅਤੇ ਸਰਕਾਰ ਬਣਨ ’ਤੇ ਉਨ੍ਹਾਂ ਨੂੰ ਸਿਰੇ ਨਹੀਂ ਸੀ ਚਾੜ੍ਹਿਆ ਜਾਂਦਾ ਪਰ ਭਾਜਪਾ ਅਜਿਹਾ ਨਹੀਂ ਕਰੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਜੋ ਵੀ ਗਾਰੰਟੀਆਂ ਦਿੱਤੀਆਂ ਸਨ ਉਹ ਸਾਰੀਆਂ ਠੰਢੇ ਬਸਤੇ ਪਈਆਂ ਹੋਈਆਂ ਹਨ, ਜਿਸ ਕਾਰਨ ਲੋਕ ਅੱਜ ‘ਆਪ’ ਦੀ ਸਰਕਾਰ ਬਣਾ ਕੇ ਪਛਤਾ ਰਹੇ ਹਨ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਭਾਜਪਾ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ ਹੈ।
ਇਸ ਮੌਕੇ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਉਨ੍ਹਾਂ ਦੀ ਚੋਣ ਮੁਹਿੰਮ ਦੌਰਾਨ ਲੋਕ ਸੰਕਲਪ ਪੱਤਰ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ ਅਤੇ ਉਨ੍ਹਾਂ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ, ਰੇਨੂ ਥਾਪਰ, ਅਮਰਜੀਤ ਸਿੰਘ ਟਿੱਕਾ ਅਤੇ ਡਾ: ਸਤੀਸ਼ ਕੁਮਾਰ ਸਮੇਤ ਕਈ ਆਗੂ ਹਾਜ਼ਰ ਸਨ।

Advertisement

Advertisement
Advertisement