ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਗਰੂਰ ਦੇ ਉਪਲੀ ਮਾਰਗ ਦੀ ਖਸਤਾ ਹਾਲਤ ਤੋਂ ਲੋਕ ਦੁਖੀ

08:35 AM Oct 21, 2024 IST
ਸੰਗਰੂਰ ’ਚ ਆਵਾਜਾਈ ਠੱਪ ਕਰਕੇ ਰੋਸ ਧਰਨਾ ਦਿੰਦੇ ਹੋਏ ਲੋਕ। -ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 20 ਅਕਤੂਬਰ
ਸ਼ਹਿਰ ਦੀ ਉਪਲੀ ਰੋਡ ਦੀ ਖਸਤਾ ਹਾਲਤ ਤੋਂ ਬੇਹੱਦ ਦੁਖੀ ਲੋਕਾਂ ਵਲੋਂ ਆਵਾਜਾਈ ਠੱਪ ਕਰਕੇ ਸੰਗਰੂਰ-ਉਪਲੀ ਲਿੰਕ ਸੜਕ ’ਤੇ ਆਵਾਜਾਈ ਠੱਪ ਕਰਕੇ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨਾਕਾਰੀਆਂ ਨੇ 10 ਨਵੰਬਰ ਤੱਕ ਸੜਕ ਨਾ ਬਣਨ ’ਤੇ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਕੋਠੀ ਦਾ ਘਿਰਾਓ ਕਰਨ ਦੀ ਚਿਤਾਵਨੀ ਦਿੱਤੀ ਹੈ।
ਸ਼ਹਿਰ ਦੇ ਸ਼ਹੀਦ ਭਗਤ ਸਿੰਘ ਚੌਕ ਤੋਂ ਲੈ ਕੇ ਉਪਲੀ ਰੋਡ ਰੇਲਵੇ ਫ਼ਾਟਕਾਂ ਤੱਕ ਸੜਕ ਦੀ ਹਾਲਤ ਖਸਤਾ ਬਣ ਚੁੱਕੀ ਹੈ ਜਿਸ ਕਾਰਨ ਇਸ ਸੜਕ ਦੇ ਆਲੇ ਦੁਆਲੇ ਪੈਂਦੀਆਂ ਸ਼ਹਿਰ ਦੀਆਂ ਕਲੋਨੀਆਂ ਦੇ ਵਸਨੀਕਾਂ ਨੂੰ ਨਿੱਤ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਨੇ ਅੱਜ ਸੜਕ ਉਪਰ ਆਵਾਜਾਈ ਠੱਪ ਕਰਕੇ ਰੋਸ ਧਰਨਾ ਦਿੱਤਾ ਗਿਆ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ, ਕਾਂਗਰਸੀ ਆਗੂ ਹਰਪਾਲ ਸਿੰਘ ਸੋਨੂ ਅਤੇ ਸ਼ਕਤੀਜੀਤ ਸਿੰਘ ਵੀ ਸ਼ਾਮਲ ਹੋਏ।
ਬੁਲਾਰਿਆਂ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਉੱਪਲੀ ਰੋਡ ਦੇ ਨਿਵਾਸੀ ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜਬੂਰ ਹਨ। ਸ਼ਹੀਦ ਭਗਤ ਸਿੰਘ ਚੌਕ ਤੋਂ ਲੈ ਕੇ ਉੱਪਲੀ ਫਾਟਕਾਂ ਤੱਕ ਸੜਕ ਇਨੀ ਚੁੱਕੀ ਹੈ ਕਿ ਇਥੋਂ ਦੀ ਲੰਘਣਾ ਖਤਰੇ ਤੋਂ ਖਾਲੀ ਨਹੀਂ। ਸੜਕ ਉਪਰ ਖੱਡੇ ਪੈ ਚੁੱਕੇ ਹਨ ਅਤੇ ਸੜਕ ਉਪਰ ਰੋਡ ਖਿੱਲਰ ਰਹੇ ਹਨ ਜਿਸ ਕਾਰਨ ਦੋ ਪਹੀਆ ਚਾਲਕਾਂ ਨੂੰ ਹਮੇਸ਼ਾ ਹਾਦਸਿਆਂ ਦਾ ਡਰ ਬਣਿਆ ਰਹਿੰਦਾ ਹੈ। ਪਿਛਲੇ ਦੋ ਸਾਲ ਤੋਂ ਲੋਕ ਉਡੀਕ ਰਹੇ ਹਨ ਕਿ ਕਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਮੱਸਿਆ ਦੂਰ ਕਰੇਗੀ ਪਰ ਕੋਈ ਸੁਣਵਾਈ ਨਹੀਂ ਹੋ ਰਹੀ। ਲੋਕਾਂ ਨੇ ਕਰੀਬ ਇੱਕ ਘੰਟਾ ਆਵਾਜਾਈ ਠੱਪ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਤੁਰੰਤ ਸੜਕ ਬਣਾਈ ਜਾਵੇ। ਜੇਕਰ 10 ਨਵੰਬਰ ਤੱਕ ਸੜਕ ਨਾ ਬਣਾਈ ਗਈ ਤਾਂ ਲੋਕਾਂ ਨੂੰ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਕੋਠੀ ਦਾ ਘਿਰਾਓ ਕਰਨ ਲਈ ਮਜਬੂਰ ਹੋਣਾ ਪਵੇਗਾ। ਇਸ ਮੌਕੇ ਜਸਪਾਲ ਬਲੇਚਾ, ਅਮਿਤ ਜਿੰਦਲ, ਮਨੀ ਬੂਰਾ, ਰਘਬੀਰ ਸਿੰਘ, ਭੂਰਾ ਮਿਸਤਰੀ, ਅਸ਼ੋਕ ਕੁਮਾਰ, ਆਵਾ ਸਿੰਘ, ਮਾਸਟਰ ਸੁਰਿੰਦਰ ਕੁਮਾਰ ਸ਼ਰਮਾ, ਰਾਜ ਕੁਮਾਰ ਸ਼ਰਮਾ, ਮਨੀਸ਼ ਕੁਮਾਰ, ਨੇਹਾ ਗਰੋਵਰ, ਚਰਨਜੀਤ ਕੌਰ, ਹਰਵਿੰਦਰ ਕੌਰ, ਹਰਪਾਲ ਸਿੰਘ ਖਡਿਆਲ, ਕਮਲਜੀਤ ਸਿੰਘ, ਮਨਿੰਦਰ ਪਾਲ ਸਿੰਘ ਸਿੱਧੂ, ਮੱਖਣ ਧੀਮਾਨ ਅਤੇ ਕਿਰਨਜੀਤ ਸਿੰਘ ਸ਼ਾਮਲ ਸਨ।

Advertisement

Advertisement