ਲੋਕ ਰਵਾਇਤੀ ਪਾਰਟੀਆਂ ਤੋਂ ਕਿਨਾਰਾ ਕਰਨ ਲੱਗੇ: ਧਾਲੀਵਾਲ
07:57 AM Jan 13, 2025 IST
ਰਣਬੀਰ ਸਿੰਘ
ਚੇਤਨਪੁਰਾ, 12 ਜਨਵਰੀ
ਪਿੰਡ ਸੋਹੀਆਂ ਵਿੱਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਗਵਿੰਦਰ ਪਾਲ ਸਿੰਘ ਜੱਗਾ ਮਜੀਠੀਆ ਅਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਉੱਘੇ ਸਮਾਜ ਸੇਵੀ ਸੁਖਵਿੰਦਰ ਸੋਹੀ ਸੈਂਕੜੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਕੈਬਨਿਟ ਮੰਤਰੀ ਧਾਲੀਵਾਲ ਤੇ ਜੱਗਾ ਮਜੀਠੀਆ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਦਿਆਂ ਪਾਰਟੀ ਵਿੱਚ ਪੂਰਾ ਮਾਣ ਤਾਣ ਦੇਣ ਦੀ ਗੱਲ ਆਖੀ ਗਈ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਲੋਕ ਸਰਕਾਰ ਦੀਆਂ ਯੋਜਨਾਵਾਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਰੋ ਰਹੇ ਹਨ। ਇਸ ਮੌਕੇ ਬਲਦੇਵ ਸਿੰਘ ਚੇਤਨਪੁਰਾ, ਕੁਲਦੀਪ ਸਿੰਘ ਮਥਰੇਵਾਲ, ਸੁਰਿੰਦਰ ਕੌਰ, ਹਰਪ੍ਰੀਤ ਕੌਰ, ਜਸਬੀਰ ਸਿੰਘ ਸਰਪੰਚ, ਸੰਦੀਪ ਕੈਰੋ ਤੇ ਸੁਖਚੈਨ ਸਿੰਘ ਫੌਜੀ ਆਦਿ ਹਾਜ਼ਰ ਸਨ।
Advertisement
Advertisement