ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੀਵਰੇਜ ਮਸਲੇ ਦਾ ਪੱਕਾ ਹੱਲ ਨਾ ਨਿਕਲਣ ਕਾਰਨ ਲੋਕ ਖ਼ਫ਼ਾ

07:43 AM Nov 26, 2024 IST
ਮਾਨਸਾ ਵਿੱਚ ਸੀਵਰੇਜ ਸਮੱਸਿਆ ਖ਼ਿਲਾਫ਼ ਧਰਨਾ ਦਿੰਦੇ ਹੋਏ ਆਗੂ। -ਫੋਟੋ: ਮਾਨ

ਪੱਤਰ ਪ੍ਰੇਰਕ
ਮਾਨਸਾ, 25 ਨਵੰਬਰ
ਮਾਨਸਾ ਸ਼ਹਿਰ ’ਚ ਸੀਵਰੇਜ ਦੇ ਪੱਕੇ ਹੱਲ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ’ਤੇ ਅਧਾਰਿਤ ਮਾਨਸਾ ਸੰਘਰਸ਼ ਕਮੇਟੀ ਵੱਲੋਂ ਲਾਇਆ ਧਰਨਾ 28ਵੇਂ ਦਿਨ ਵੀ ਜਾਰੀ ਰਿਹਾ, ਪਰ ਮਸਲੇ ਦਾ ਕੋਈ ਹੱਲ ਨਹੀਂ ਨਿਕਲ ਸਕਿਆ ਹੈ। ਧਰਨਾਕਾਰੀਆਂ ਨੇ ਦੋਸ਼ ਲਾਇਆ ਕਿ ਪ੍ਰਸ਼ਾਸਨਿਕ ਅਧਿਕਾਰੀ ਅਤੇ ਮੌਜੂਦਾ ਸਰਕਾਰ ਦੇ ਨੁਮਾਇੰਦੇ ਉਨ੍ਹਾਂ ਦੀ ਸਾਰ ਨਹੀਂ ਲੈ ਰਹੇ ਹਨ। ਮਾਮਲੇ ਸਬੰਧੀ ਸੰਘਰਸ਼ ਕਮੇਟੀ ਨੇ 28 ਨੂੰ ਨਵੰਬਰ ਨੂੰ ਵਿਸ਼ੇਸ਼ ਮੀਟਿੰਗ ਸੱਦੀ ਹੈ।
ਧਰਨੇ ਮੌਕੇ ਕਾਮਰੇਡ ਰਾਜਵਿੰਦਰ ਸਿੰਘ ਨੇ ਕਿਹਾ ਕਿ ਮਾਨਸਾ ਸ਼ਹਿਰ ਦੇ ਲੋਕ ਗਲੀਆਂ, ਸੜਕਾਂ ਅਤੇ ਮੁਹੱਲਿਆਂ ਵਿੱਚ ਖੜ੍ਹੇ ਸੀਵਰੇਜ ਦੇ ਪਾਣੀ ਤੋਂ ਪਿਛਲੇ ਲੰਮੇ ਸਮੇਂ ਤੋਂ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ ’ਤੇ ਅਧਾਰਿਤ ਮਾਨਸਾ ਸੰਘਰਸ਼ ਕਮੇਟੀ ਦੇ ਬੈਨਰ ਹੇਠ ਲਗਾਤਾਰ ਸੰਘਰਸ਼ ਵੀ ਕਰ ਰਹੇ ਹਨ, ਪਰ ਇਥੋਂ ਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਠੋਸ ਹੱਲ ਨਹੀਂ ਕੱਢਿਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਸਰਕਾਰ ਦੇ ਨੁਮਾਇੰਦਿਆਂ ਵੱਲੋਂ ਸ਼ਹਿਰ ਵਾਸੀਆਂ ਤੇ ਸੰਘਰਸ਼ ਕਮੇਟੀ ਦੇ ਆਗੂਆਂ ਨੂੰ ਦੋ ਮਹੀਨੇ ਪਹਿਲਾਂ ਵਿਸ਼ਵਾਸ ਦਿਵਾਇਆ ਸੀ ਕਿ ਸੀਵਰੇਜ ਦੇ ਪੱਕੇ ਹੱਲ ਲਈ 40 ਕਰੋੜ ਰੁਪਏ ਮੁੱਖ ਮੰਤਰੀ ਫੰਡ ਵਿੱਚੋਂ ਜਾਰੀ ਕੀਤੇ ਜਾਣਗੇ ਪਰ ਇਹ ਐਲਾਨ ਵੀ ਲਾਰਾ ਹੀ ਸਾਬਤ ਹੋਇਆ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਤੇ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਦੇ ਖਿਲਾਫ ਸੰਘਰਸ਼ ਨੂੰ ਤੇਜ਼ ਕਰਨ ਲਈ 28 ਨਵੰਬਰ ਨੂੰ 10 ਵਜੇ ਧਰਨੇ ’ਤੇ ਸੰਘਰਸ਼ ਕਮੇਟੀ ਦੇ ਆਗੂਆਂ ਦੀ ਮੀਟਿੰਗ ਸੱਦੀ ਗਈ ਹੈ। ਮੀਟਿੰਗ ਵਿੱਚ ਨਗਰ ਕੌਸਲ ਅਧਿਕਾਰੀ ਅਤੇ ਮਾਨਸਾ ਵਿਧਾਇਕ ਦੇ ਘਿਰਾਓ ਬਾਰੇ ਵੀ ਮੀਟਿੰਗ ਵਿੱਚ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

Advertisement

Advertisement