ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੀਣ ਵਾਲੇ ਪਾਣੀ ਦੀ ਨਾਕਸ ਸਪਲਾਈ ਤੋਂ ਲੋਕ ਪ੍ਰੇਸ਼ਾਨ

10:17 AM Aug 14, 2024 IST
ਮੁਹੱਲਾ ਭੀਮ ਨਗਰ ਵਿੱਚ ਨਗਰ ਨਿਗਮ ਵਿਰੁੱਧ ਰੋਸ ਪ੍ਰਗਟਾਉਂਦੇ ਹੋਏ ਲੋਕ।

ਹਰਪ੍ਰੀਤ ਕੌਰ
ਹੁਸ਼ਿਆਰਪੁਰ, 13 ਅਗਸਤ
ਮੁਹੱਲਾ ਭੀਮ ਨਗਰ ਅਤੇ ਸੁੰਦਰ ਨਗਰ ’ਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਅੱਜ ਮੁਹੱਲਾ ਵਾਸੀਆਂ ਨੇ ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਅਤੇ ਸੋਨੂ ਮਹਿਤਪੁਰ ਨੂੰ ਨਾਲ ਲੈ ਕੇ ਨਗਰ ਨਿਗਮ ਖਿਲਾਫ਼ ਨਾਅਰੇਬਾਜ਼ੀ ਕੀਤੀ। ਮੁਹੱਲਾ ਵਾਸੀਆਂ ਨੇ ਦੱਸਿਆ ਕਿ ਪਿਛਲੇ ਕਰੀਬ 2-3 ਮਹੀਨਿਆਂ ਤੋਂ ਉਨ੍ਹਾਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਨਹੀਂ ਮਿਲ ਰਹੀ ਜਿਸ ਕਰਕੇ ਉਨ੍ਹਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਲਾਕੇ ’ਚ ਲੱਗਿਆ ਸਰਕਾਰ ਟਿਊਬਵੈੱਲ ਖਰਾਬ ਹੋ ਚੁੱਕਿਆ ਹੈ ਅਤੇ ਉਸ ਦੀ ਥਾਂ ਨਵਾਂ ਟਿਊਬਵੈੱਲ ਲਗਾਉਣ ’ਚ ਦੇਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੇਸ਼ੱਕ ਨਿਗਮ ਵੱਲੋਂ ਉਨ੍ਹਾਂ ਨੂੰ ਵਾਟਰ ਟੈਂਕਰਾਂ ਰਾਹੀਂ ਪਾਣੀ ਦੀ ਸਪਲਾਈ ਕੀਤੀ ਜਾ ਰਹੀ ਹੈ ਪਰ ਜਿੰਨਾ ਪਾਣੀ ਉਨ੍ਹਾਂ ਨੂੰ ਮੁਹੱਈਆ ਕਰਵਾਇਆ ਜਾ ਰਿਹਾ ਹੈ, ਉਸ ਨਾਲ ਉਨ੍ਹਾਂ ਦੀਆਂ ਲੋੜਾਂ ਪੂਰੀਆਂ ਨਹੀਂ ਹੁੰਦੀਆਂ। ਧੀਮਾਨ ਨੇ ਕਿਹਾ ਕਿ ਇਨ੍ਹਾਂ ਇਲਾਕਿਆਂ ’ਚ ਲੋਕਾਂ ਵੱਲੋਂ ਬਾਲਟੀਆਂ ਤੇ ਪਲਾਸਟਿਕ ਦੇ ਬਰਤਨਾਂ ’ਚ ਭਰ ਕੇ ਰੱਖਿਆ ਜਾ ਰਿਹਾ ਪਾਣੀ ਪੀਣਯੋਗ ਨਹੀਂ ਹੈ। ਬਰਸਾਤਾਂ ਦੇ ਦਿਨਾਂ ’ਚ ਕਲੋਰੀਨ ਤੋਂ ਬਿਨਾਂ ਪਾਣੀ ਸਪਲਾਈ ਕਰਨਾ, ਨੁਕਸਾਨਦੇਹ ਹੈ। ਧੀਮਾਨ ਨੇ ਕਿਹਾ ਕਿ ਜੇਕਰ ਉਕਤ ਇਲਾਕਿਆਂ ’ਚ ਜਲਦੀ ਤੋਂ ਜਲਦੀ ਪੀਣ ਵਾਲੇ ਸ਼ੁੱਧ ਪਾਣੀ ਦੀ ਸਪਲਾਈ ਨੂੰ ਯਕੀਨੀ ਨਾ ਬਣਾਇਆ ਗਿਆ ਤਾਂ ਪਾਰਟੀ ਵੱਲੋਂ ਪ੍ਰਭਾਵਿਤ ਲੋਕਾਂ ਨੂੰ ਨਾਲ ਲੈ ਕੇ ਮਿਨੀ ਸਕੱਤਰੇਤ ਦੇ ਬਾਹਰ ਮੁਜ਼ਾਹਰਾ ਕੀਤਾ ਜਾਵੇਗਾ। ਇਸ ਮੌਕੇ ਵਿਨੇ ਕਮੁਾਰ, ਨਗਿੰਦਰ ਪਾਸਵਾਨ, ਰੀਟਾ ਕੁਮਾਰੀ, ਸੁਸ਼ੀਲਾ ਦੇਵੀ, ਰਾਜ ਕਿਸ਼ੋਰ, ਦਵਿੰਦਰ ਕੁਮਾਰ ਆਦਿ ਹਾਜ਼ਿਰ ਸਨ।

Advertisement

Advertisement
Advertisement