ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਵਾਨੀਗੜ੍ਹ-ਨਾਭਾ ਮੁੱਖ ਮਾਰਗ ਦੀ ਖ਼ਸਤਾ ਹਾਲਤ ਤੋਂ ਲੋਕ ਪ੍ਰੇਸ਼ਾਨ

07:35 AM Jul 01, 2023 IST
ਬਾਲਦ ਕੈਂਚੀਆਂ ’ਚ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਇਲਾਕਾ ਵਾਸੀ। -ਫੋਟੋ: ਮੱਟਰਾਂ

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 30 ਜੂਨ
ਇੱਥੇ ਭਵਾਨੀਗੜ੍ਹ-ਨਾਭਾ ਮਾਰਗ ’ਤੇ ਬਾਲਦ ਕੈਂਚੀਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਹਲਕਾ ਸੰਗਰੂਰ ਦੇ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਦੀ ਅਗਵਾਈ ਹੇਠ ਅਕਾਲੀ ਦਲ ਦੇ ਵਰਕਰਾਂ ਤੇ ਦੁਕਾਨਦਾਰਾਂ ਨੇ ਮੁੱਖ ਮਾਰਗ ਦੀ ਖ਼ਸਤਾ ਹਾਲਤ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਅਕਾਲੀ ਆਗੂ ਗੋਲਡੀ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ। ਚੋਣਾਂ ਦੌਰਾਨ ਕੀਤੇ ਵਾਅਦਿਆਂ ਵਿੱਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਭਵਾਨੀਗੜ੍ਹ ਤੋਂ ਨਾਭਾ ਨੂੰ ਜਾਣ ਵਾਲੀ ਮੁੱਖ ਸੜਕ ਪੂਰੀ ਤਰ੍ਹਾਂ ਟੁੱਟ ਗਈ ਹੈ। ਮੀਂਹ ਦੌਰਾਨ ਬਾਲਦ ਕੈਂਚੀਆਂ ਵਿੱਚ ਇਹ ਸੜਕ ਛੱਪੜ ਦਾ ਰੂਪ ਧਾਰਨ ਕਰ ਜਾਂਦੀ ਹੈ, ਜਿਸ ਕਾਰਨ ਰਾਹਗੀਰ ਅਤੇ ਦੁਕਾਨਦਾਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।
ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਪਹਿਲਾਂ ਦੂਜੀਆਂ ਸਰਕਾਰਾਂ ਖ਼ਿਲਾਫ਼ ਰਸਤਿਆਂ ’ਤੇ ਝੋਨਾ ਲਾਉਣ ਲੱਗ ਪੈਂਦੇ ਸਨ ਪਰ ਹੁਣ ਡੇਢ ਸਾਲ ਤੋਂ ਟੁੱਟੀ ਸੜਕ ਦੀ ਮੁਰੰਮਤ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।

Advertisement

Advertisement
Tags :
ਹਾਲਤਖਸਤਾਪ੍ਰੇਸ਼ਾਨਭਵਾਨੀਗੜ੍ਹ-ਨਾਭਾਮਾਰਗਮੁੱਖ
Advertisement