For the best experience, open
https://m.punjabitribuneonline.com
on your mobile browser.
Advertisement

ਬਿਜਲੀ ਨਾ ਆਉਣ ਕਾਰਨ ਲੋਕ ਪ੍ਰੇਸ਼ਾਨ

10:34 AM Sep 16, 2024 IST
ਬਿਜਲੀ ਨਾ ਆਉਣ ਕਾਰਨ ਲੋਕ ਪ੍ਰੇਸ਼ਾਨ
Advertisement

ਪੱਤਰ ਪ੍ਰੇਰਕ
ਮੋਰਿੰਡਾ, 15 ਸਤੰਬਰ
ਇੱਥੇ ਦਾਣਾ ਮੰਡੀ ਮੋਰਿੰਡਾ ਨੇੜੇ ਸਥਿਤ ਕਲੋਨੀ ਦੇ ਦੋ ਦਰਜਨ ਤੋਂ ਵੱਧ ਵਾਸੀਆਂ ਨੇ ਦੱਸਿਆ ਕਿ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਸਮਾਪਤ ਹੋਣ ਦੇ ਬਾਵਜੂਦ ਉਹ ਅਜੇ ਵੀ ਬਿਜਲੀ ਦੇ ਕੱਟ ਕਾਰਨ ਪ੍ਰੇਸ਼ਾਨ ਹਨ।
ਅਕਾਲੀ ਦਲ ਦੀ ਪੀਏਸੀ ਦੇ ਮੈਂਬਰ ਜਗਪਾਲ ਸਿੰਘ ਜੌਲੀ, ਯੂਥ ਆਗੂ ਦਵਿੰਦਰ ਸਿੰਘ ਮਝੈਲ, ਸੁਖਦੀਪ ਸਿੰਘ ਭੰਗੂ, ਪਰਮਿੰਦਰ ਸਿੰਘ ਬਿੱਟੂ ਕੰਗ ਆਦਿ ਨੇ ਦੱਸਿਆ ਕਿ ਬਿਜਲੀ ਕਾਮਿਆਂ ਦੀ ਹੜਤਾਲ ਕਾਰਨ ਦਾਣਾ ਮੰਡੀ ਨੇੜੇ ਸਥਿਤ ਕਲੋਨੀ ਦੇ ਲਗਪਗ ਦੋ ਦਰਜਨ ਦੇ ਕਰੀਬ ਘਰਾਂ ਦੀ ਬਿਜਲੀ ਬੰਦ ਹੈ। ਕਾਮਿਆਂ ਦੀ ਹੜਤਾਲ ਸਮਾਪਤ ਹੋਣ ਦੇ ਬਾਵਜੂਦ ਅੱਜ ਫਿਰ ਸਵੇਰ ਤੋਂ ਬਿਜਲੀ ਸਪਲਾਈ ਬੰਦ ਹੋਣ ਕਾਰਨ ਕਲੋਨੀ ਵਾਸੀਆਂ ਦਾ ਜੀਣਾ ਮੁਹਾਲ ਹੋਇਆ ਪਿਆ ਹੈ। ਉਹਨਾਂ ਦੱਸਿਆ ਕਿ ਕੋਈ ਵੀ ਮੁਲਾਜ਼ਮ, ਬਿਜਲੀ ਦਾ ਫਿਊਜ ਲਗਾਉਣ ਨਹੀਂ ਆਇਆ। ਉਨ੍ਹਾਂ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਤੇ ਪਾਵਰਕੌਮ ਦੇ ਚੇਅਰਮੈਨ ਤੋਂ ਮੰਗ ਕੀਤੀ ਕਿ ਪਾਵਰਕੌਮ ਵਿੱਚ ਲੰਬੇ ਸਮੇਂ ਤੋਂ ਇੱਕ ਹੀ ਸ਼ਹਿਰ ਵਿੱਚ ਤਾਇਨਾਤ ਕਾਮਿਆਂ ਅਤੇ ਅਧਿਕਾਰੀਆਂ ਨੂੰ ਦੂਜੇ ਸ਼ਹਿਰਾਂ ਵਿੱਚ ਬਦਲਿਆ ਜਾਵੇ ਤਾਂ ਜੋ ਇਨ੍ਹਾਂ ਕਾਮਿਆਂ ਤੇ ਅਧਿਕਾਰੀਆਂ ਵੱਲੋਂ ਕਾਇਮ ਕੀਤੀ ਕਥਿਤ ਅਜਾਰੇਦਾਰੀ ਨੂੰ ਖ਼ਤਮ ਕੀਤਾ ਜਾ ਸਕੇ।
ਉਧਰ, ਇਸ ਸਬੰਧੀ ਐੱਸਡੀਓ ਭੁਪਿੰਦਰ ਸਿੰਘ ਨੇ ਦੱਸਿਆ ਕਿ ਬਿਜਲੀ ਸਪਲਾਈ ਚਾਲੂ ਕਰਨ ਲਈ ਕਾਮਿਆਂ ਨੂੰ ਹਦਾਇਤ ਕਰ ਦਿੱਤੀ ਗਈ ਹੈ।

Advertisement

Advertisement
Advertisement
Author Image

Advertisement