For the best experience, open
https://m.punjabitribuneonline.com
on your mobile browser.
Advertisement

ਲੋਕਾਂ ਨੇ ਸਰਕਾਰ ਦਾ ਪੁਤਲਾ ਫੂਕਿਆ

10:55 AM Jun 26, 2024 IST
ਲੋਕਾਂ ਨੇ ਸਰਕਾਰ ਦਾ ਪੁਤਲਾ ਫੂਕਿਆ
ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਤਹਿਸੀਲਦਾਰ ਸ਼ੁਭਮ ਸ਼ਰਮਾ।
Advertisement

ਜਗਤਾਰ ਸਮਾਲਸਰ
ਏਲਨਾਬਾਦ, 25 ਜੂਨ
ਪਿੰਡ ਜਮਾਲ ਦੀ ਢਾਣੀ ਗਿਆਨਦੀਪ ਵਿੱਚ ਬਿਜਲੀ ਅਤੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਚੱਲ ਰਹੇ ਧਰਨੇ ਦੇ 47ਵੇਂ ਦਿਨ ਲੋਕਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸਰਕਾਰ ਤੇ ਪ੍ਰਸ਼ਾਸਨ ਦਾ ਪੁਤਲਾ ਫੂਕਿਆ। ਇਸ ਦੌਰਾਨ ਲੋਕਾਂ ਨੇ ਤਹਿਸੀਲਦਾਰ ਸ਼ੁਭਮ ਸ਼ਰਮਾ ਨੂੰ ਮੰਗ ਪੱਤਰ ਵੀ ਦਿੱਤਾ।
ਪਿੰਡ ਜਮਾਲ ਦੇ ਸਰਪੰਚ ਦੇ ਨੁਮਾਇੰਦੇ ਓਮ ਪ੍ਰਕਾਸ਼ ਡੂਡੀ, ਪ੍ਰਹਿਲਾਦ ਬੈਨੀਵਾਲ, ਰਾਜਾਰਾਮ ਬੈਨੀਵਾਲ,ਰਮੇਸ਼ ਡੂਡੀ,ਅਜੇ ਕੁਮਾਰ,ਜਗਦੀਸ਼ ਰੂਪਾਵਾਸ, ਰੋਹਤਾਸ਼, ਓਮ ਪ੍ਰਕਾਸ਼, ਵਿਨੋਦ ਕੁਮਾਰ, ਸਤਪਾਲ, ਭੂਪ ਸਿੰਘ, ਅਰਜਨ ਸਵਾਮੀ ਸਹਿਤ ਅਨੇਕ ਲੋਕ ਧਰਨਾ ਸਥਾਨ ਤੋਂ ਰੋਸ ਮਾਰਚ ਕਰਦੇ ਹੋਏ ਨਾਥੂਸਰੀ ਚੋਪਟਾ ਤਹਿਸੀਲ ਪਹੁੰਚੇ ਜਿੱਥੇ ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪੁਤਲਾ ਫੂਕਿਆ। ਲੋਕਾਂ ਨੇ ਦੱਸਿਆ ਕਿ ਢਾਣੀ ਗਿਆਨਦੀਪ ਵਿੱਚ ਪਿਛਲੇ ਕਈ ਸਾਲਾਂ ਤੋਂ ਬਿਜਲੀ ਅਤੇ ਪਾਣੀ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ। ਅਤੇ ਡੇਢ ਮਹੀਨਾ ਪਹਿਲਾ ਪਿੰਡ ਵਾਸੀਆਂ ਨੇ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਸੀ ਪਰ ਸਰਕਾਰ ਜਾਂ ਪ੍ਰਸ਼ਾਸਨ ਵੱਲੋ ਕੋਈ ਸੁਣਵਾਈ ਨਹੀਂ ਕੀਤੀ ਗਈ। ਤਪਦੀ ਗਰਮੀ ਵਿੱਚ ਪਿੰਡ ਵਾਸੀ ਧਰਨੇ ਵਾਲੀ ਥਾਂ ’ਤੇ ਬੈਠੇ ਹਨ। ਇਸ ਢਾਣੀ ਦੇ ਲੋਕਾਂ ਵੱਲੋਂ ਲੋਕ ਸਭਾ ਚੋਣਾਂ ਦਾ ਵੀ ਬਾਈਕਾਟ ਕੀਤਾ ਗਿਆ ਸੀ।
ਸੂਚਨਾ ਮਿਲਣ ’ਤੇ ਡੀਐਸਪੀ ਏਲਨਾਬਾਦ ਸੰਜੀਵ ਬਲਹਾਰਾ ਅਤੇ ਨਾਥੂਸਰੀ ਚੋਪਟਾ ਥਾਣਾ ਇੰਚਾਰਜ ਸਤਿਆਵਾਨ ਸ਼ਰਮਾ ਪੁਲੀਸ ਟੀਮ ਨਾਲ ਮੌਕੇ ’ਤੇ ਪੁੱਜੇ। ਤਹਿਸੀਲਦਾਰ ਸ਼ੁਭਮ ਸ਼ਰਮਾ ਨੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਜਨ ਸਿਹਤ ਵਿਭਾਗ ਅਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਜਮਾਲ ਦੀ ਢਾਣੀ ਗਿਆਨਦੀਪ ਵਿੱਚ ਚੱਲ ਰਹੇ ਧਰਨੇ ਵਿੱਚ ਪੁੱਜੇ। ਉਨ੍ਹਾਂ ਕਿਹਾ ਕਿ ਢਾਣੀ ਗਿਆਨਦੀਪ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਭਾਗ ਨੇ ਐਸਟੀਮੇਟ ਤਿਆਰ ਕਰ ਕੇ ਸਰਕਾਰ ਨੂੰ ਭੇਜ ਦਿੱਤਾ ਹੈਅਤੇ ਜਲਦੀ ਹੀ ਬਿਜਲੀ ਅਤੇ ਪਾਣੀ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਤਹਿਸੀਲਦਾਰ ਦੇ ਭਰੋਸੇ ਦੇ ਬਾਵਜੂਦ ਪਿੰਡ ਵਾਸੀਆਂ ਦਾ ਧਰਨਾ ਜਾਰੀ ਰਿਹਾ।

Advertisement

Advertisement
Advertisement
Author Image

sukhwinder singh

View all posts

Advertisement