ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੋਣ ਪ੍ਰਚਾਰ ਦੀ ਸਮਾਪਤੀ ਮਗਰੋਂ ਲੋਕਾਂ ਨੇ ਲਿਆ ਸੁੱਖ ਦਾ ਸਾਹ

09:01 AM Jun 01, 2024 IST
ਮਾਨਸਾ ਵਿਚ ਘਰ-ਘਰ ਪ੍ਰਚਾਰ ਕਰਦੇ ਹੋਏ ਵਿਧਾਇਕ ਡਾ. ਵਿਜੈ ਸਿੰਗਲਾ।

ਪੱਤਰ ਪ੍ਰੇਰਕ
ਮਾਨਸਾ, 31 ਮਈ
ਲੋਕ ਸਭਾ ਚੋਣਾਂ ਦੇ ਪ੍ਰਚਾਰ ਦੇ ਆਖ਼ਰੀ ਦਿਨ ਕੱਲ੍ਹ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਪ੍ਰਚਾਰ ਕੀਤਾ। ਆਖ਼ਰੀ ਦਿਨ ਹੋਣ ਕਾਰਨ ਪ੍ਰਚਾਰ ਵਾਲੇ ਲਾਊਡ ਸਪੀਕਰਾਂ ਦੀਆਂ ਆਵਾਜ਼ਾਂ ਵੀ ਫੁੱਲੀਆਂ ਰਹੀਆਂ ਪਰ ਸ਼ਾਮੀਂ 6 ਵਜੇ ਤੋਂ ਸਭ ਪਾਸੇ ਸ਼ਾਤੀ ਪਸਰ ਗਈ ਅਤੇ ਉਮੀਦਵਾਰ ਆਪਣੇ ਵੋਟਰਾਂ ਨਾਲ ਸਿੱਧਾ ਰਾਬਤਾ ਕਰਨ ਵਿਚ ਰੁੱਝ ਗਏ।
ਉਧਰ ਆਮ ਲੋਕਾਂ ਨੇ ਚੋਣ ਪ੍ਰਚਾਰ ਦਾ ਸਮਾਂ ਖ਼ਤਮ ਹੋਣ ’ਤੇ ਸੁੱਖ ਦਾ ਸਾਹ ਲਿਆ। ਬੇਸ਼ੱਕ ਇਸ ਵਾਰ ਚੋਣ ਕਮਿਸ਼ਨ ਦੀਆਂ ਸੀਮਤ ਖਰਚੇ ਸਬੰਧੀ ਸਖ਼ਤ ਹਦਾਇਤਾਂ ਕਾਰਨ ਪਹਿਲਾਂ ਦੇ ਮੁਕਾਬਲੇ ਚੋਣਾਂ ਦਾ ਘੱਟ ਸ਼ੋਰ-ਸ਼ਰਾਬਾ ਸੀ ਪਰ ਚੋਣ ਪ੍ਰਚਾਰ ਦੇ ਆਖਰੀ ਦਿਨ ਪਾਰਟੀਆਂ ਵੱਲੋਂ ਲਾਏ ਜ਼ੋਰ ਕਾਰਨ ਸਾਰਾ ਦਿਨ ਖੜਕਾ-ਦੜਕਾ ਰਿਹਾ।
ਜ਼ਿਲ੍ਹੇ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਵਿਚ ਚੋਣ ਪ੍ਰਚਾਰ ਖ਼ਤਮ ਹੋਣ ਦੇ ਬਾਅਦ ਅੱਜ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨੇ ਆਪਣੇ ਵੱਖ-ਵੱਖ ਥਾਵਾਂ ’ਤੇ ਸਥਿਤ ਚੋਣ ਦਫ਼ਤਰਾਂ ’ਤੇ ਇਕੱਠੇ ਹੋ ਕੇ ਆਪਣੇ ਪ੍ਰਮੁੱਖ ਸਮਰਥਕਾਂ ਨਾਲ ਮੀਟਿੰਗ ਕਰਦਿਆਂ ਵੋਟਾਂ ਤੋਂ ਪਹਿਲਾਂ ਦੇ ਰਹਿੰਦੇ ਸਮੇਂ ਦੌਰਾਨ ਵੋਟਰਾਂ ਨਾਲ ਸੰਪਰਕ ਕਰਨ ਦੀ ਸਾਰੀ ਰਣਨੀਤੀ ਬਣਾਈ।
ਲੋਕ ਸਭਾ ਚੋਣਾਂ ਦੌਰਾਨ ਬਠਿੰਡਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ, ਅਕਾਲੀ ਦਲ ਦੇ ਹਰਸਿਮਰਤ ਕੌਰ ਬਾਦਲ, ਕਾਂਗਰਸ ਦੇ ਜੀਤਮਹਿੰਦਰ ਸਿੰਘ ਸਿੱਧੂ, ਭਾਜਪਾ ਦੇ ਪਰਮਪਾਲ ਕੌਰ ਮਲੂਕਾ ਪ੍ਰਮੁੱਖ ਉਮੀਦਵਾਰਾਂ ਵਿਚ ਆਪਣੀ ਕਿਸਮਤ ਅਜ਼ਮਾ ਰਹੇ ਹਨ ਜਦਕਿ ਬਾਕੀ ਉਮੀਦਵਾਰਾਂ ਵਿਚ ਭਗਵੰਤ ਸਿੰਘ ਸਮਾਓ, ਲੱਖਾ ਸਿਧਾਣਾ ਸਮੇਤ 18 ਜਣੇ ਚੋਣ ਦੰਗਲ ਵਿਚ ਨਿੱਤਰੇ ਹੋਏ ਹਨ। ਆਖ਼ਰੀ ਦਿਨ ਇਹਨਾਂ ਉਮੀਦਵਾਰਾਂ ਨੇ ਆਪਣਾ ਭਰਵਾਂ ਪ੍ਰਚਾਰ ਕਰਦਿਆਂ ਵੋਟਰਾਂ ਨੂੰ ਆਪਣੇ ਹੱਕ ਵਿਚ ਭੁਗਤਣ ਦੀ ਅਪੀਲ ਕੀਤੀ।

Advertisement

Advertisement