ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੜ੍ਹ ਪੀੜਤਾਂ ਤੇ ਪਸ਼ੂਆਂ ਦੀ ਮਦਦ ਲਈ ਅੱਗੇ ਆਏ ਲੋਕ

09:27 AM Jul 17, 2023 IST
ਪਿੰਡ ਫੱਲ੍ਹੜ ਤੋਂ ਹਰੇ ਚਾਰੇ ਦੀਆਂ ਟਰਾਲੀਆਂ ਰਵਾਨਾ ਕਰਦੇ ਹੋਏ ਲੋਕ। -ਫੋਟੋ: ਪੰਜਾਬੀ ਟ੍ਰਿਬਿਊਨ

ਪੱਤਰ ਪ੍ਰੇਰਕ
ਬਠਿੰਡਾ, 16 ਜੁਲਾਈ
ਪੰਜਾਬ ਵਿੱਚ ਹੜ੍ਹ ਲੋਕਾਂ ਦੀ ਸਹਾਇਤਾ ਲਈ ਮਾਲਵਾ ਖੇਤਰ ਨਾਲ ਸਬੰਧਿਤ ਜ਼ਿਲ੍ਹਿਆਂ ਬਠਿੰਡਾ, ਮਾਨਸਾ, ਸ੍ਰੀ ਮੁਕਤਸਰ ਸਾਹਬਿ, ਫ਼ਰੀਦਕੋਟ, ਫਾਜ਼ਿਲਕਾ ਅਬੋਹਰ ਦੇ ਲੋਕਾਂ ਦੇ ਕਾਫ਼ਲੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਪਹੁੰਚਣੇ ਸ਼ੁਰੂ ਹੋ ਗਏ ਹਨ। ਜ਼ਿਲ੍ਹੇ ਦੇ ਕਿਸਾਨਾਂ ਨੇ ਦੱਸਿਆ ਕਿ ਹੜ੍ਹਾਂ ਕਾਰਨ ਮਰੀਆਂ ਨਰਮੇ ਅਤੇ ਝੋਨੇ ਦੀ ਫ਼ਸਲਾਂ ਨਾਲ ਪ੍ਰਭਾਵਿਤ ਇਲਾਕਿਆਂ ਲਈ ਝੋਨੇ ਦੀਆਂ ਪਿਛੇਤੀਆਂ ਕਿਸਮਾਂ ਲਈ ਵਾਧੂ ਪਨੀਰੀ ਬੀਜ ਦਿੱਤੀ ਗਈ ਹੈ। ਜ਼ਿਲ੍ਹੇ ਦੇ ਪਿੰਡ ਮਹਿਮਾ ਸਰਜਾ, ਮਹਿਮਾ ਸਵਾਈ, ਬਲਹਾੜ੍ਹ ਮਹਿਮਾ, ਬਹਿਮਣ ਦੀਵਾਨਾ, ਕਿੱਲੀ ਨਿਹਾਲ ਸਿੰਘ ਵਾਲਾ, ਫੱਲ੍ਹੜ, ਭੋਖੜਾ, ਗੋਨਿਆਣਾ ਮੰਡੀ, ਬਠਿੰਡਾ ਸ਼ਹਿਰੀ ਸਣੇ ਦਰਜਨਾਂ ਪਿੰਡਾਂ ਦੇ ਲੋਕਾਂ ਵੱਲੋਂ ਜਿੱਥੇ ਪਸ਼ੂਆਂ ਲਈ ਹਰੇ ਚਾਰੇ ਦੀ ਟਰਾਲੀਆਂ ਭੇਜੀਆਂ ਜਾ ਰਹੀਆਂ ਹਨ, ਉੱਥੇ ਹੜ੍ਹ ਪੀੜਤ ਲਈ ਖਾਣ-ਪੀਣ ਲਈ ਰਸਦ, ਕੱਪੜੇ ਆਦਿ ਭੇਜੇ ਜਾ ਰਹੇ ਹਨ।
ਗ਼ੌਰਤਲਬ ਹੈ ਕਿ ਮਾਲਵਾ ਖੇਤਰ ਵਿਚ ਇਸ ਵਾਰ ਵੱਡੀ ਪੱਧਰ ’ਤੇ ਕੀਤੀ ਮੱਕੀ ਦੀ ਬਿਜਾਈ ਵੀ ਕੰਮ ਆਰ ਰਹੀ ਹੈ। ਹਰ ਚਾਰੇ ਦੀ ਤੋਟ ਨਾ ਹੋਣ ਕਾਰਨ ਮਾਲਵੇ ਵਿਚ ਕਿਸਾਨਾਂ ਨੇ ਪਸ਼ੂਆਂ ਨੂੰ ਭੁੱਖ ਤੋਂ ਬਚਾਉਣ ਲਈ ਮੋਰਚਾ ਸਾਂਭ ਲਿਆ ਹੈ। ਜ਼ਿਕਰਯੋਗ ਹੈ ਕਿ ਬਠਿੰਡਾ ਤੇ ਮਾਨਸਾ ਵਿੱਚ ਇਸ ਵਾਰ 20 ਹਜ਼ਾਰ ਹੈਕਟੇਅਰ ਮੱਕੀ ਦੀ ਬਿਜਾਈ ਕੀਤੀ ਗਈ ਸੀ। ਕਿਸਾਨ ਜਗਸੀਰ ਸਿੰਘ ਨੇ ਦੱਸਿਆ ਕਿ ਮੱਕੀ ਦੀ ਅਚਾਰ ਪਾਉਣ ਤੋਂ ਬਾਅਦ ਬਾਕੀ ਦੀ ਫ਼ਸਲ ਹੜ੍ਹ ਪੀੜਤਾਂ ਲਈ ਭੇਜੀ ਜਾ ਰਹੀ ਹੈ। ਪਿੰਡਾਂ ਦੇ ਗੁਰੂ ਘਰਾਂ ਵਿੱਚ ਹੜ੍ਹ ਪੀੜਤਾਂ ਲਈ ਰਸਦ ਤੇ ਹੋਰ ਸਾਮਾਨ ਇਕੱਠਾ ਕੀਤਾ ਜਾ ਰਿਹਾ ਹੈ। ਬਠਿੰਡਾ ਸ਼ਹਿਰ ਦੀ ਸਮਾਜ ਸੇਵੀ ਸੰਸਥਾਵਾਂ ਵੀ ਹੜ੍ਹ ਪੀੜਤਾਂ ਦੀ ਮਦਦ ਲਈ ਪਹੁੰਚ ਰਹੀਆਂ ਹਨ।

Advertisement

Advertisement
Tags :
ਅੱਗੇਹੜ੍ਹਪਸ਼ੂਆਂਪੀੜਤਾਂ