ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗਾਇਕ ਗੁਰਨਾਮ ਭੁੱਲਰ ਦੇ ਗੀਤਾਂ ’ਤੇ ਖੂਬ ਨੱਚੇ ਲੋਕ

07:44 AM Feb 06, 2024 IST
ਪੰਜਾਬੀ ਗਾਇਕ ਗੁਰਨਾਮ ਭੁੱਲਰ ਆਪਣੇ ਗੀਤਾਂ ਦੀ ਪੇਸ਼ਕਾਰੀ ਦਿੰਦੇ ਹੋਏ।

ਗੁਰਨਾਮ ਸਿੰਘ ਅਕੀਦਾ
ਪਟਿਆਲਾ, 5 ਫਰਵਰੀ
‘ਪਟਿਆਲਾ ਵਿਰਾਸਤੀ ਮੇਲੇ’ ਦੌਰਾਨ ਕਰਵਾਏ ਗਏ ਪੌਪ ਸ਼ੋਅ ਮੌਕੇ ਪੰਜਾਬੀ ਗਾਇਕ ਗੁਰਨਾਮ ਭੁੱਲਰ ਵੱਲੋਂ ਗਾਏ ਗੀਤਾਂ ’ਤੇ ਦਰਸ਼ਕਾਂ ਨੇ ਖੂਬ ਭੰਗੜਾ ਪਾਇਆ। ਇੱਥੇ ਪੰਜਾਬੀ ਯੂਨੀਵਰਸਿਟੀ ਵਿੱਚ ਬੀਤੀ ਦੇਰ ਸ਼ਾਮ ਗੁਰਨਾਮ ਭੁੱਲਰ ਨੇ ਆਪਣੇ ਗੀਤ ‘ਡਾਇਮੰਡ ਦੀ ਝਾਂਜਰ’, ‘ਆਥਣ ਤੇ ਸਰਘੀ ਮਿਲਣਗੀਆਂ’, ‘ਚੁੰਨੀ ਸਤਰੰਗੀ’, ‘ਤੇਰੇ ਨਾਲ ਮੈਂ ਜਚਦੀ’ ਸਣੇ ਹੋਰ ਗੀਤ ਗਾ ਕੇ ਦਰਸ਼ਕਾਂ ਨੂੰ ਨੱਚਣ ਲਈ ਮਜਬੂਰ ਕਰ ਦਿੱਤਾ।
ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਅਤੇ ਏਡੀਸੀ ਅਨੁਪ੍ਰਿਤਾ ਜੌਹਲ, ਐੱਸਪੀ ਸਰਫ਼ਰਾਜ਼ ਆਲਮ ਅਤੇ ਮੇਲੇ ਦੇ ਨੋਡਲ ਅਫ਼ਸਰ ਤੇ ਐੱਸਡੀਐੱਮ ਰਾਜਪੁਰਾ ਜਸਲੀਨ ਕੌਰ ਭੁੱਲਰ ਨੇ ਗਾਇਕ ਗੁਰਨਾਮ ਭੁੱਲਰ ਦਾ ਸਨਮਾਨ ਕੀਤਾ।
ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਕਰਵਾਇਆ ਗਿਆ ਪਟਿਆਲਾ ਹੈਰੀਟੇਜ ਮੇਲਾ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਵੱਡਮੁੱਲੀ ਵਿਰਾਸਤ, ਸੱਭਿਆਚਾਰ ਅਤੇ ਅਮੀਰ ਵਿਰਸੇ ਬਾਰੇ ਜਾਣਕਾਰੀ ਦੇਣ ਲਈ ਅਹਿਮ ਸਾਬਤ ਹੋਇਆ ਹੈ। ਇਸ ਦੌਰਾਨ ਐੱਸਡੀਐੱਮ ਡਾ. ਇਸਮਤ ਵਿਜੇ ਸਿੰਘ, ਪੀਸੀਐੱਸ ਅਧਿਕਾਰੀ ਜੀਵਨਜੋਤ ਕੌਰ ਤੇ ਮਨਪ੍ਰੀਤ ਕੌਰ, ਡੀਐੱਸਪੀ ਟ੍ਰੈਫਿਕ ਕਰਨੈਲ ਸਿੰਘ ਤੇ ਡੀਐੱਸਪੀ ਸਿਟੀ-2 ਜੰਗਜੀਤ ਸਿੰਘ ਸਮੇਤ ਹੋਰ ਪਤਵੰਤੇ, ਯੂਨੀਵਰਸਿਟੀ ਦੇ ਵੱਡੀ ਗਿਣਤੀ ਵਿਦਿਆਰਥੀ ਅਤੇ ਪਟਿਆਲਾ ਸ਼ਹਿਰ ਤੇ ਨੇੜਲੇ ਇਲਾਕਿਆਂ ਦੇ ਵਾਸੀ ਮੌਜੂਦ ਸਨ।

Advertisement

Advertisement