For the best experience, open
https://m.punjabitribuneonline.com
on your mobile browser.
Advertisement

‘ਆਪ’ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋਇਆ: ਬੈਂਸ

11:39 AM Apr 01, 2024 IST
‘ਆਪ’ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋਇਆ  ਬੈਂਸ
ਸਨੀ ਦਿਓਲ ਨੂੰ ਪਾਰਟੀ ਵਿੱਚ ਸ਼ਾਮਲ ਕਰਦੇ ਹੋਏ ਸਿਮਰਜੀਤ ਸਿੰਘ ਬੈਂਸ। -ਫੋਟੋ: ਗੁਰਿੰਦਰ ਸਿੰਘ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 31 ਮਾਰਚ
ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਹੈ ਕਿ ਲੋਕਾਂ ਦੇ ਪਿਆਰ ਸਦਕਾ ਲੋਕ ਇਨਸਾਫ਼ ਪਾਰਟੀ ਸਭ ਦੀ ਹਰਮਨ ਪਿਆਰੀ ਪਾਰਟੀ ਬਣੀ ਹੋਈ ਹੈ ਅਤੇ ਦੂਜੀਆਂ ਪਾਰਟੀਆਂ ਦੇ ਵਰਕਰ ਇਸ ਵਿੱਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਵਿੱਚ ਜਦੋਂ ਦੀ ਭਗਵੰਤ ਮਾਨ ਸਰਕਾਰ ਸੱਤਾ ਵਿੱਚ ਆਈ ਹੈ ਲੋਕ ਆਪਣੇ ਕੰਮਾਂ ਲਈ ਖੱਜਲ-ਖੁਆਰ ਹੋ ਰਹੇ ਹਨ। ਇਸ ਨਾਲ ਉਨ੍ਹਾਂ ਦਾ ਭਗਵੰਤ ਮਾਨ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ।
ਉਹ ਅੱਜ ਕੇਂਦਰੀ ਦਫ਼ਤਰ ਵਿੱਚ ਹੋਈ ਪਾਰਟੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ ਜਿਸ ਵਿੱਚ ਹਲਕਾ ਸਾਹਨੇਵਾਲ ਤੋਂ ਆਮ ਆਦਮੀ ਪਾਰਟੀ ਯੂਥ ਵਿੰਗ ਅਤੇ ਢੰਡਾਰੀ ਕਲਾਂ ਦੇ ਪ੍ਰਧਾਨ ਸਨੀ ਦਿਓਲ ‘ਆਪ’ ਨੂੰ ਅਲਵਿਦਾ ਕਹਿ ਲੋਕ ਇਨਸਾਫ਼ ਪਾਰਟੀ ‘ਚ ਸ਼ਾਮਲ ਹੋ ਗਏ। ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸਿਰੋਪਾ ਪਾ ਕੇ ਸੰਨੀ ਦਿਓਲ ਦਾ ਸਨਮਾਨ ਕੀਤਾ।
ਇਸ ਮੌਕੇ ਸਨੀ ਦਿਓਲ ਨੇ ਕਿਹਾ ਕਿ ਲੋਕ ਇਨਸਾਫ਼ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਉਹ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਅੱਜ ਸਿਮਰਜੀਤ ਸਿੰਘ ਬੈਂਸ ਚਾਹੇ ਵਿਧਾਇਕ ਨਹੀਂ ਹਨ ਪਰ ਉਨ੍ਹਾਂ ਵੱਲੋਂ ਆਮ ਲੋਕਾਂ ਦੇ ਭਲੇ ਦੇ ਕੰਮ ਕਰਨ ਦੀ ਕਾਰਜਸ਼ੈਲੀ ਨੇ ਉਨ੍ਹਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ।
ਇਸ ਮੌਕੇ ਲੋਕ ਇਨਸਾਫ਼ ਪਾਰਟੀ ਦੇ ਸੀਨੀਅਰ ਉਪ ਪ੍ਰਧਾਨ ਹਲਕਾ ਆਤਮ ਨਗਰ ਤੋਂ ਵਿਸ਼ਾਲ ਗੋਗੀ, ਅਮਨ ਪਨੇਸਰ, ਅਮਿਤ ਰੋਹਤਗੀ ਅਤੇ ਗਗਨਦੀਪ ਸਿੰਘ ਆਦਿ ਵੀ ਮੌਜੂਦ ਸਨ।

Advertisement

Advertisement
Author Image

sukhwinder singh

View all posts

Advertisement
Advertisement
×