ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਵਾਇਤੀ ਪਾਰਟੀਆਂ ਤੋਂ ਲੋਕਾਂ ਦਾ ਮੋਹ ਭੰਗ ਹੋਇਆ: ਵਿਧਾਇਕ ਢੋਸ

07:04 AM May 16, 2024 IST
ਲੋਕਾਂ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਦਵਿੰਦਰਜੀਤ ਸਿੰਘ ਢੋਸ।

ਪੱਤਰ ਪ੍ਰੇਰਕ
ਫ਼ਤਹਿਗੜ੍ਹ ਪੰਜਤੂਰ, 15 ਮਈ
ਲੋਕ ਸਭਾ ਹਲਕਾ ਫਰੀਦਕੋਟ ਤੋਂ ਆਪ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ਵਿੱਚ ਅੱਜ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਅੱਧੀ ਦਰਜਨ ਪਿੰਡਾਂ ਸੈਦ ਮੁਹੰਮਦ ਰਾਮਗੜ੍ਹ, ਦੌਲੇਵਾਲਾ, ਕੰਨੀਆ ਕਲਾਂ ਆਦਿ ਵਿਚ ਨੁਕੜ ਬੈਠਕਾਂ ਨੂੰ ਸੰਬੋਧਨ ਕੀਤਾ। ਬਲਾਕ ਪ੍ਰਧਾਨ ਸੁਖਵੀਰ ਸਿੰਘ ਮੰਦਰ ਦੀ ਅਗਵਾਈ ਹੇਠ ਹੋਈਆਂ ਇਨ੍ਹਾਂ ਬੈਠਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਢੋਸ ਨੇ ਕਿਹਾ ਕਿ ਲੋਕਾਂ ਵੱਲੋਂ ਮਿਲ ਰਿਹਾ ਪਿਆਰ ਇਹ ਦਰਸਾਉਂਦਾ ਹੈ ਕਿ ਲੋਕ ਰਵਾਇਤੀ ਪਾਰਟੀਆਂ ਤੋਂ ਅੱਕੇ ਅਤੇ ਥੱਕੇ ਪਏ ਹਨ। ਉਨ੍ਹਾਂ ਕਿਹਾ ਰਵਾਇਤੀ ਪਾਰਟੀਆਂ ਧਰਮ ਤੇ ਫਿਰਕੂ ਪੱਤਾ ਖੇਡ ਕੇ ਲੋਕਾਂ ਨੂੰ ਲੰਬੇ ਸਮੇਂ ਤੋਂ ਮੂਰਖ ਬਣਾਉਂਦੀਆਂ ਆ ਰਹੀਆਂ ਹਨ ਪਰ ‘ਆਪ’ ਨੇ ਦੇਸ਼ ਵਿੱਚੋਂ ਫਿਰਕੂਵਾਦ ਦੇ ਨਾਅਰੇ ਨੂੰ ਖ਼ਤਮ ਕਰਨ ਦਾ ਤਹੱਈਆ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਸਿਆਸੀ ਪਾਰਟੀਆਂ ਕੋਲ ਨਾ ਤਾਂ ਕੋਈ ਸਿਆਸੀ ਏਜੰਡਾ ਹੈ ਅਤੇ ਨਾ ਹੀ ਕੋਈ ਅਜਿਹਾ ਪ੍ਰੋਗਰਾਮ ਜਿਸ ਨੂੰ ਲੋਕ ਅਪਣਾਉਣਾ ਚਾਹੁੰਦੇ ਹੋਣ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਦੋ ਸਾਲਾਂ ਵਿਚ ਵਿਕਾਸ ਕਾਰਜਾਂ ਦੀ ਝੜੀ ਲਗਾ ਦਿੱਤੀ ਹੈ ਜਿਸ ਤੋਂ ਵਿਰੋਧੀ ਪੂਰੀ ਤਰ੍ਹਾਂ ਭੈ-ਭੀਤ ਹੋਏ ਬੈਠੇ ਹਨ।

Advertisement

Advertisement