ਬੁਲੇਟ ਦੇ ਪਟਾਕਿਆਂ ਤੋਂ ਲੋਕ ਪ੍ਰੇਸ਼ਾਨ
06:37 AM Jul 04, 2023 IST
Advertisement
ਪੱਤਰ ਪ੍ਰੇਰਕ
ਮੁੱਲਾਂਪੁਰ ਗਰੀਬਦਾਸ, 3 ਜੁਲਾਈ
ਮੁੱਲਾਂਪੁਰ ਗਰੀਬਦਾਸ ਤੇ ਨਵਾਂ ਗਾਉਂ ਇਲਾਕੇ ਵਿੱਚ ਕੁੱਝ ਬੁਲੇਟ ਮੋਟਰਸਾਈਕਲ ਚਾਲਕਾਂ ਵੱਲੋਂ ਉੱਚੀ ਆਵਾਜ਼ ਵਿੱਚ ਵਜਾਏ ਜਾ ਰਹੇ ਪਟਾਕਿਆਂ ਤੋਂ ਲੋਕ ਪ੍ਰੇਸ਼ਾਨ ਹਨ। ਮੁੱਲਾਂਪੁਰ ਗਰੀਬਦਾਸ, ਨਿਊ ਚੰਡੀਗੜ੍ਹ ਦੀਆਂ ਸੜਕਾਂ ’ਤੇ ਦਿਨ-ਰਾਤ, ਖਾਸ ਕਰ ਕੇ ਸਕੂਲਾਂ ਦੇ ਲੱਗਣ ਤੇ ਛੁੱਟੀ ਵਾਲੇ ਸਮੇਂ ਕੁੱਝ ਬੁਲੇਟ ਮੋਟਰਸਾਈਕਲ ਚਾਲਕਾਂ ਵੱਲੋਂ ਉੱਚੀ ਆਵਾਜ਼ ਵਿੱਚ ਪਟਾਕੇ ਪਾਏ ਜਾਂਦੇ ਹਨ। ਇਸ ਨਾਲ ਜਿੱਥੇ ਬਜ਼ੁਰਗ ਤੇ ਸਕੂਲਾਂ ਦੇ ਬੱਚੇ ਦਹਿਲ ਜਾਂਦੇ ਹਨ, ਉੱਥੇ ਹੀ ਕਈ ਵਾਰ ਹਾਦਸੇ ਵੀ ਵਾਪਰ ਜਾਂਦੇ ਹਨ। ਇਲਾਕਾ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਇਨ੍ਹਾਂ ਪਟਾਕੇ ਪਾਉਣ ਵਾਲੇ ਬੁਲੇਟ ਮੋਟਰਸਾਈਕਲ ਚਾਲਕਾਂ ਨੂੰ ਨੱਥ ਪਾਉਣ ਦੀ ਮੰਗ ਕੀਤੀ ਹੈ।
Advertisement
Advertisement