ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੜਕ ਕਿਨਾਰੇ ਲਾਏ ਕੂੜੇ ਦੇ ਢੇਰਾਂ ਖ਼ਿਲਾਫ਼ ਲੋਕ ਰੋਹ ਭਖਿਆ

06:36 AM Jul 22, 2024 IST
ਢਕੌਲੀ ਵਾਸੀ ਕੂੜੇ ਦੇ ਢੇਰਾਂ ਤੇ ਹੋਰਨਾਂ ਸਮੱਸਿਆਵਾਂ ਖ਼ਿਲਾਫ਼ ਧਰਨਾ ਦਿੰਦੇ ਹੋਏ। -ਫੋਟੋ: ਰੂਬਲ

ਹਰਜੀਤ ਸਿੰਘ
ਜ਼ੀਰਕਪੁਰ, 21 ਜੁਲਾਈ
ਢਕੌਲੀ ਖੇਤਰ ਵਿੱਚ ਥਾਂ-ਥਾਂ ਲੱਗੇ ਡੰਪਿੰਗ ਪੁਆਇੰਟ ਖ਼ਿਲਾਫ਼ ਲੋਕਾਂ ਨੇ ਸੰਘਰਸ਼ ਦਾ ਰਾਹ ਫੜ ਲਿਆ ਹੈ। ਸ਼ਹਿਰ ਵਿੱਚ ਲੱਗੇ ਕੂੜੇ ਦੇ ਢੇਰਾਂ ਤੋਂ ਖ਼ਫ਼ਾ ਲੋਕਾਂ ਨੇ ਅੱਜ ਸਵੇਰੇ ਦਸ ਤੋਂ ਬਾਰ੍ਹਾਂ ਵਜੇ ਤੱਕ ਦੋ ਘੰਟੇ ਲਈ ਨਗਰ ਕੌਂਸਲ ਖ਼ਿਲਾਫ਼ ਧਰਨਾ ਦਿੱਤਾ। ਜਾਣਕਾਰੀ ਅਨੁਸਾਰ ਢਕੌਲੀ ਵਿੱਚ ਯੂਨੀਫਾਈਡ ਰੈਜੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਢਕੋਲੀ, ਲੋਕਹਿਤ ਸੇਵਾ ਕਮੇਟੀ ਅਤੇ ਰਘੂਨੰਦਨ ਜੀਵ ਰਕਸ਼ਾ ਦਲ ਅਤੇ ਹੋਰਨਾਂ ਸੁਸਾਇਟੀ ਵਾਸੀਆਂ ਨੇ ਸਾਂਝੇ ਤੌਰ ’ਤੇ ਇਹ ਸੰਘਰਸ਼ ਸ਼ੁਰੂ ਕੀਤਾ ਹੈ। ਇਨ੍ਹਾਂ ਵੱਲੋਂ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਥਾਂ ਥਾਂ ਲੱਗੇ ਕੂੜੇ ਦੇ ਢੇਰ ਚੁਕਵਾਏ ਜਾਣ। ਇਨ੍ਹਾਂ ਨੂੰ ਤਬਦੀਲ ਕਰਨ ਲਈ ਉਹ ਕਈ ਵਾਰ ਲਿਖਤੀ ਮੰਗ ਪੱਤਰ ਦੇਣ ਤੋਂ ਇਲਾਵਾ ਕੌਂਸਲ ਅਧਿਕਾਰੀਆਂ ਨੂੰ ਮਿਲ ਕੇ ਮੰਗ ਕਰ ਚੁੱਕੇ ਹਨ। ਐਸੋਸੀਏਸ਼ਨ ਦੇ ਪ੍ਰਧਾਨ ਕੇਆਰ ਸ਼ਰਮਾ, ਲੋਕਹਿਤ ਸੇਵਾ ਕਮੇਟੀ ਦੇ ਪ੍ਰਧਾਨ ਸਤੀਸ਼ ਭਾਰਦਵਾਜ, ਰਘੂਨੰਦਨ ਜੀਵ ਰਕਸ਼ਾ ਦਲ ਦੇ ਚੇਅਰਮੈਨ ਹੰਸ ਰਾਜ ਸ਼ਰਮਾ, ਸ਼ਾਲੀਮਾਰ ਐਨਕਲੇਵ ਸੁਸਾਇਟੀ ਦੇ ਪ੍ਰਧਾਨ ਡਾ. ਅਜੈ ਯਾਦਵ, ਮੋਤੀਆ ਹਾਈਟਸ ਸੁਸਾਸਿਟੀ ਦੇ ਪ੍ਰਧਾਨ ਸਤੀਸ਼ ਮਹਿਤਾ ਅਤੇ ਗੁਲਮੋਹਰ ਐਵੇਨਿਊ ਸੁਸਾਇਟੀ ਦੇ ਪ੍ਰਧਾਨ ਸ਼ੀਆ ਸ਼ਰਮਾ ਨੇ ਦੋਸ਼ ਲਾਇਆ ਕਿ ਨਗਰ ਕੌਂਸਲ ਦੀ ਅਣਗਹਿਲੀ ਦੇ ਚਲਦਿਆਂ ਲੋਕ ਗੰਦਗੀ ਕਾਰਨ ਪ੍ਰੇਸ਼ਾਨ ਹੋ ਰਹੇ ਹਨ।
ਉਨ੍ਹਾਂ ਦੱਸਿਆ ਕਿ ਰਿਹਾਇਸ਼ੀ ਖੇਤਰ ਵਿੱਚ ਲੱਗੇ ਕੂੜੇ ਦੇ ਢੇਰਾਂ ਕਾਰਨ ਸਾਹ ਲੈਣਾ ਔਖਾ ਹੋਇਆ ਪਿਆ ਹੈ। ਢਕੋਲੀ ਸੜਕ ’ਤੇ ਲੱਗਣ ਵਾਲੀ ਸਬਜ਼ੀ ਮੰਡੀ ਅਤੇ ਗੁਰਦੁਆਰਾ ਬਾਉਲੀ ਸਾਹਿਬ ਦੇ ਨੇੜੇ ਸੜਕ ਕਿਨਾਰੇ ਕੂੜੇ ਦੇ ਢੇਰ ਲੱਗੇ ਹੋਏ ਹਨ। ਕੌਂਸਲ ਵੱਲੋਂ ਇਨ੍ਹਾਂ ਥਾਵਾਂ ’ਤੇ ਸਾਰੇ ਢਕੌਲੀ ਖੇਤਰ ਦਾ ਕੂੜਾ ਸੁੱਟਿਆ ਜਾਂਦਾ ਹੈ। ਇੱਥੇ ਹਰ ਵੇਲੇ ਆਵਾਰਾ ਪਸ਼ੂ ਮੂੰਹ ਮਾਰਦੇ ਰਹਿੰਦੇ ਹਨ। ਇੱਥੋਂ ਉੱਠਦੀ ਬਦਬੂ ਕਾਰਨ ਰਿਹਾਇਸ਼ੀ ਖੇਤਰ ਤੇ ਰਾਹਗੀਰਾਂ ਦਾ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਹੈ। ਮੀਂਹ ਦੇ ਦਿਨਾਂ ਵਿੱਚ ਇੱਥੇ ਸਥਿਤੀ ਹੋਰ ਵੀ ਮਾੜੀ ਹੋ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਜੇ ਹੁਣ ਵੀ ਕੌਂਸਲ ਅਧਿਕਾਰੀ ਗੰਭੀਰ ਨਾ ਹੋਏ ਤੇ ਕੂੜੇ ਦੇ ਢੇਰਾਂ ਨੂੰ ਇੱਥੋਂ ਤਬਦੀਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਕੌਂਸਲਰਾਂ, ਅਧਿਕਾਰੀਆਂ ਦਾ ਘਿਰਾਓ ਕਰਨ ਤੋਂ ਇਲਾਵਾ ਲੋੜ ਪੈਣ ’ਤੇ ਸੜਕਾਂ ਨੂੰ ਜਾਮ ਕੀਤਾ ਜਾਵੇਗਾ।

Advertisement

Advertisement
Advertisement