ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੰਡੀਗੜ੍ਹ ਦੇ ਵੱਖ-ਵੱਖ ਵਾਰਡਾਂ ਦੇ ਲੋਕ ‘ਆਪ’ ਵਿੱਚ ਸ਼ਾਮਲ

08:30 AM Aug 07, 2024 IST
ਨਵੇਂ ਮੈਂਬਰਾਂ ਦਾ ਸਵਾਗਤ ਕਰਦੇ ਹੋਏ ਮੰਤਰੀ ਲਾਲਜੀਤ ਭੁੱਲਰ, ਐੱਸਐੱਸ ਆਹਲੂਵਾਲੀਆ ਤੇ ਹੋਰ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਅਗਸਤ
ਆਮ ਆਦਮੀ ਪਾਰਟੀ (ਆਪ) ਚੰਡੀਗੜ੍ਹ ਨੂੰ ਅੱਜ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਚੰਡੀਗੜ੍ਹ ਦੇ ਵੱਖ-ਵੱਖ ਵਾਰਡਾਂ ਤੋਂ ਵੱਡੀ ਗਿਣਤੀ ਵਿੱਚ ਲੋਕ ਨੇ ਅਲੱਗ-ਅਲੱਗ ਪਾਰਟੀਆਂ ਨੂੰ ਛੱਡ ਕੇ ‘ਆਪ’ ਦਾ ਪੱਲਾ ਫੜ ਲਿਆ ਹੈ। ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪਾਰਟੀ ਵਿੱਚ ਨਵੇਂ ਮੈਂਬਰਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ ‘ਆਪ’ ਚੰਡੀਗੜ੍ਹ ਦੇ ਸਹਿ-ਇੰਚਾਰਜ ਡਾ. ਐੱਸਐੱਸ ਆਹਲੂਵਾਲੀਆ ਤੇ ਹੋਰ ਆਗੂ ਮੌਜੂਦ ਰਹੇ। ‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਮਨੀਮਾਜਰਾ ਤੋਂ ਅਮਨਪ੍ਰੀਤ ਸਿੰਘ ਦੂਆ, ਅਕਾਸ਼ ਸਿਆਲ, ਕੁਨਾਲ ਸ਼ਰਮਾ, ਸਿਰਜ ਖਾਨ, ਕਜਹੇੜੀ ਪਿੰਡ ਤੋਂ ਜਸਬੀਰ ਸਿੰਘ, ਇਮਰਾਨ ਖਾਨ, ਅਰਮਾਨ ਖਾਨ, ਜ਼ਹੀਨ ਖਾਨ, ਮੌਸਿਮ ਖਾਨ, ਦਿਲਬਰ ਖਾਨ, ਰਹਿਨੁਮਾ ਖਾਨ, ਹਾਜੀ ਰਹਿਮਾਤੁਲਾ, ਸੁਰੇਸ਼ ਗੋਇਲ, ਰਾਜ ਕੌਰ, ਵਿਸ਼ਾਲ ਕੁਮਾਰ, ਆਸ਼ੂ, ਹਨੀਫ਼ ਮੁਹੰਮਦ, ਗੁਲਸ਼ਨਾ ਬੇਗਮ, ਰਾਹੁਲ ਸ਼ਰਮਾ ਅਤੇ ਸੈਕਟਰ-52 ਤੋਂ ਸੌਰਵ ਅਤੇ ਰਾਮ ਚੰਦਰ, ਸੈਕਟਰ-56 ਤੋਂ ਰਾਣੀ ਅਤੇ ਸੈਕਟਰ-29 ਤੋਂ ਗੁਰਪ੍ਰੀਤ ਸਿੰਘ ਸ਼ਾਮਲ ਹਨ।
ਡਾ. ਆਹਲੂਵਾਲੀਆ ਨੇ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਸਾਥੀਆਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ‘ਆਪ’ ਦਿਨ-ਰਾਤ ਲੋਕਾਂ ਦੀ ਭਲਾਈ ਦੇ ਕੰਮਾਂ ਵਿੱਚ ਲੱਗੀ ਹੋਈ ਹੈ। ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਜਾਂਦੇ ਹਨ, ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਂਦਾ ਹੈ। ਇਹੋ ਕਾਰਨ ਹੈ ਕਿ ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।

Advertisement

Advertisement