ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਵਿਧਾ ਕੈਂਪਾਂ ਦਾ ਲੋਕ ਵੱਧ ਤੋਂ ਵੱਧ ਲਾਹਾ ਲੈਣ: ਧਾਲੀਵਾਲ

09:06 AM Jul 12, 2024 IST
ਅਜਨਾਲਾ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਸੁਣਦੇ ਹੋਏ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਡੀਸੀ ਘਣਸ਼ਾਮ ਥੋਰੀ ਤੇ ਅਧਿਕਾਰੀ।

ਸੁਖਦੇਵ ਸੁੱਖ
ਅਜਨਾਲਾ, 11 ਜੁਲਾਈ
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨਾਂ ਦੇ ਘਰਾਂ ਨੇੜੇ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪ੍ਰਸ਼ਾਸਨ ਵੱਲੋਂ ਅੱਜ ਇੱਥੇ ਸਰਕਾਰੀ ਡਿਗਰੀ ਕਾਲਜ ਵਿੱਚ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈਂਪ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਨਸ਼ਾਮ ਥੋਰੀ ਹਾਜ਼ਰ ਹੋਏ।
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਲੋਕਾਂ ਨੂੰ ਇਹੋ ਜਿਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਸਰਕਾਰੀ ਕਰਮਚਾਰੀ ਤੇ ਅਧਿਕਾਰੀ ਮੌਕੇ ਉੱਤੇ ਲੋਕਾਂ ਦੀਆਂ ਸਮੱਸਿਆਵਾਂ ਤੁਰੰਤ ਹੱਲ ਕਰਦੇ ਹਨ ਹਨ ਜਿਸ ਕਾਰਨ ਲੋਕਾਂ ਦੀ ਜਿੱਥੇ ਖੱਜਲ-ਖੁਆਰੀ ਘਟਦੀ ਹੈ ਉੱਥੇ ਸਮੇਂ ਦੀ ਵੀ ਬੱਚਤ ਹੁੰਦੀ ਹੈ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਲੋਕਾਂ ਨੂੰ ਵੱਖ-ਵੱਖ ਸੇਵਾਵਾਂ ਦੇ ਮੌਕੇ ’ਤੇ ਹੀ ਸਰਟੀਫਿਕੇਟ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਬੀਤੇ ਦਿਨੀਂ ਰਾਜਾਸਾਂਸੀ ਨੇੜੇ ਨਹਿਰ ਵਿੱਚ ਰੁੜ੍ਹ ਗਏ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਆਰਥਿਕ ਸਹਾਇਤਾ ਵਜੋਂ ਚੈੱਕ ਦਿੱਤੇ। ਕੈਂਪ ਵਿੱਚ ਐੱਸਡੀਐੱਮ ਅਜਨਾਲਾ ਅਰਵਿੰਦਰਪਾਲ ਸਿੰਘ ਅਨੁਸਾਰ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਸਿਹਤ ਵਿਭਾਗ ਨਾਲ ਸਬੰਧਤ ਸਕੀਮਾਂ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਦਾ ਲਾਭ ਲੈਣ ਲਈ ਕਰੀਬ 400 ਤੋਂ ਵੱਧ ਲੋਕਾਂ ਵੱਲੋਂ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਆਪਣੀ ਰਜਿਸਟਰੇਸ਼ਨ ਕਰਵਾਈ ਗਈ।

Advertisement

Advertisement
Advertisement