ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਆਪ’ ਦੇ ਝੂਠੇ ਲਾਰਿਆਂ ਤੋਂ ਜਾਣੂ ਹੋ ਚੁੱਕੇ ਨੇ ਲੋਕ: ਖਹਿਰਾ

10:58 AM Apr 30, 2024 IST
ਮਾਲੇਰਕੋਟਲਾ ਵਿੱਚ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਸੁਖਪਾਲ ਸਿੰਘ ਖਹਿਰਾ।

ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 29 ਅਪਰੈਲ
ਸਾਬਕਾ ਮੰਤਰੀ ਰਜ਼ੀਆ ਸੁਲਤਾਨਾ ਦੀ ਸਥਾਨਕ ਰਿਹਾਇਸ਼ ਮਾਲੇਰਕੋਟਲਾ ਹਾਊਸ ਵਿੱਚ ਕਾਂਗਰਸੀ ਵਰਕਰਾਂ ਦੀ ਇਕੱਤਰਤਾ ਹੋਈ। ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਾਂਗਰਸ ਪਾਰਟੀ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਝੂਠੇ ਲਾਰਿਆਂ, ਗਾਰੰਟੀਆਂ ਤੇ ਵਾਅਦਿਆਂ ਤੋਂ ਜਾਣੂ ਹੋ ਚੁੱਕੇ ਹਨ। ਪੰਜਾਬ ਦੇ ਲੋਕ ਹੁਣ ਇਸ ਪਾਰਟੀ ਦੇ ਲਾਰਿਆਂ ਤੇ ਵਾਅਦਿਆਂ ’ਤੇ ਯਕੀਨ ਨਹੀਂ ਕਰਨਗੇ ਤੇ ਆਮ ਆਦਮੀ ਪਾਰਟੀ ਨੂੰ ਲੋਕ ਸਭਾ ਚੋਣਾਂ ’ਚ ਪੰਜਾਬ ’ਚ ਮੂੰਹ ਦੀ ਖਾਣੀ ਪਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ‘ਚ ਨਸ਼ਿਆਂ ਦੇ ਖ਼ਾਤਮੇ ਦੀ ਗੱਲ ਕਰਨ ਵਾਲੀ ਪਾਰਟੀ ਦੇ ਰਾਜ ਭਾਗ ਦੌਰਾਨ ਵਿੱਤ ਮੰਤਰੀ ਦੇ ਹਲਕੇ ਦਿੜ੍ਹਬਾ ਅੰਦਰ ਹੀ ਜ਼ਹਿਰੀਲੀ ਸ਼ਰਾਬ ਨੇ ਸੱਥਰ ਵਿਛਾ ਦਿੱਤੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਆਬਕਾਰੀ ਨੀਤੀ ’ਚ ਘਿਰੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਗ੍ਰਿਫ਼ਤਾਰੀ ਦੀ ਵੀ ਵਾਰੀ ਆਉਣੀ ਯਕੀਨੀ ਜਾਪਦੀ ਹੈ। ਸ੍ਰੀ ਖਹਿਰਾ ਨੇ ਭਗਵੰਤ ਮਾਨ ਦੇ 13 ਸੀਟਾਂ ਹਾਸਲ ਕਰਨ ਦੇ ਦਾਅਵਿਆਂ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਜਿਸ ਪਾਰਟੀ ਨੂੰ ਆਪਣੇ ਕੇਡਰ ਵਿੱਚੋਂ 13 ਉਮੀਦਵਾਰ ਨਾ ਲੱਭਣ, ਉਹ ਪਾਰਟੀ ਵਜ਼ੀਰਾਂ, ਵਿਧਾਇਕਾਂ ਜਾਂ ਹੋਰਨਾਂ ਪਾਰਟੀਆਂ ਵਿੱਚੋਂ ਆਏ ਲੋਕਾਂ ਨੂੰ ਲੋਕ ਸਭਾ ਚੋਣਾਂ ਲਈ ਉਮੀਦਵਾਰ ਬਣਾਏ, ਉਸ ਦੀ ਹਾਲਤ ਕੀ ਹੋ ਸਕਦੀ ਹੈ ਇਸ ਦਾ ਸਹਿਜੇ ਹੀ ਅੰਦਾਜ਼ਾ ਲਾਇਆ ਜਾ ਸਕਦਾ ਹੈ। ਸ੍ਰੀ ਖਹਿਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਆਪਣੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ। ਖਹਿਰਾ ਨੇ ਦਾਅਵਾ ਕੀਤਾ ਕਿ ਸੰਗਰੂਰ ਹਲਕੇ ਦੇ ਲੋਕ ਉਨ੍ਹਾਂ ਨੂੰ ਪਾਰਟੀ ਪੱਧਰ ਤੋਂ ਉਪਰ ਉੱਠ ਕੇ ਵੋਟ ਦੇਣਗੇ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਵੋਟ ਪਾਉਣਾ ਆਪਣੇ ਪੈਰੀਂ ਆਪ ਕੁਹਾੜੀ ਮਾਰਨ ਵਾਲੀ ਗੱਲ ਹੋਵੇਗੀ। ਜੇਕਰ ਭਾਜਪਾ ਮੁੜ ਸੱਤਾ ‘ਚ ਆਉਂਦੀ ਹੈ ਤਾਂ ਦੇਸ਼ ਦੀਆਂ ਧਾਰਮਿਕ ਘੱਟਗਿਣਤੀਆਂ ਖਸਤਾ ਕਰਕੇ ਮੁਸਲਿਮ ਭਾਈਚਾਰੇ ਅਤੇ ਸਿੱਖਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਇਸ ਮੌਕੇ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ, ਮਹੰਤ ਹਰਪਾਲ ਦਾਸ, ਕਰਮਜੀਤ ਸਿੰਘ ਭੂਦਨ, ਨਿਰਮਲ ਸਿੰਘ ਧਲੇਰ, ਮਾਸਟਰ ਮੇਲਾ ਸਿੰਘ, ਕਾਂਤਾ ਕੁਠਾਲਾ, ਸੁਭਾਸ਼ ਕੁਮਾਰ ਕੁਠਾਲਾ, ਅਨਵਰ ਮਹਿਬੂਬ ਆਦਿ ਹਾਜ਼ਰ ਸਨ।

Advertisement

Advertisement