For the best experience, open
https://m.punjabitribuneonline.com
on your mobile browser.
Advertisement

ਕਾਂਗਰਸ ਤੇ ‘ਆਪ’ ਦੀ ਆਪਸੀ ਗੰਢਤੁੱਪ ਬਾਰੇ ਲੋਕ ਜਾਣੂ ਹੋਏ: ਧਰਮਕੋਟ

07:59 AM Apr 25, 2024 IST
ਕਾਂਗਰਸ ਤੇ ‘ਆਪ’ ਦੀ ਆਪਸੀ ਗੰਢਤੁੱਪ ਬਾਰੇ ਲੋਕ ਜਾਣੂ ਹੋਏ  ਧਰਮਕੋਟ
ਉਮੀਦਵਾਰ ਰਾਜਵਿੰਦਰ ਸਿੰਘ ਧਰਮਕੋਟ ਨਾਲ ਹਰਦੀਪ ਸਿੰਘ ਡਿੰਪੀ ਢਿੱਲੋਂ ਤੇ ਹੋਰ ਆਗੂ।
Advertisement

ਜਸਵੀਰ ਸਿੰਘ ਭੁੱਲਰ
ਦੋਦਾ, 24 ਅਪਰੈਲ
ਸ਼ੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਉਮੀਦਵਾਰ ਰਾਜਵਿੰਦਰ ਸਿੰਘ ਧਰਮਕੋਟ ਵੱਲੋਂ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਵਰਕਰਾਂ ਨਾਲ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ ਹੇਠ ਆਗੂਆਂ ਅਤੇ ਵਰਕਰਾਂ ਨਾਲ ਹਲਕੇ ਦੇ ਸਰਕਲ ਹਰੀਕੇ ਕਲਾਂ ਵਿੱਚ ਸਰਕਲ ਪ੍ਰਧਾਨ ਬਲਜਿੰਦਰ ਸਿੰਘ ਦੀ ਰਿਹਾਇਸ਼ ’ਤੇ ਸਰਕਲ ਮੱਲਣ ਦੇ ਜਗਦੀਪ ਸਿੰਘ ਕੋਟਲੀ ਦੇ ਘਰ ਅਤੇ ਸਰਕਲ ਦੋਦਾ ਦੇ ਪਾਲ ਸਿੰਘ ਸੰਧੂ ਸੁਖਨਾ ਅਬਲੂ ਦੇ ਘਰ ਮੀਟਿੰਗਾਂ ਕਰ ਕੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ‘ਆਪ’ ਦੀ ਆਪਸੀ ਗੰਡ-ਤੁੱਪ ਬਾਰੇ ਲੋਕ ਜਾਣ ਗਏ ਹਨ ਹੁਣ ਪੰਜਾਬ ਦੇ ਲੋਕ ਇਨ੍ਹਾਂ ’ਤੇ ਭਰੋਸਾ ਲਈ ਕਰਨਗੇ।
ਇਸ ਮੌਕੇ ਹਲਕਾ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣਗੇ। ਇਸ ਮੌਕੇ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਕੌਰ ਬੱਬੂ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਮਨਜਿੰਦਰ ਸਿੰਘ ਬਿੱਟੂ, ਐਡਵੋਕੇਟ ਪ੍ਰੀਤਇੰਦਰ ਸਿੰਘ ਸੰਮੇਵਾਲੀ ਜ਼ਿਲ੍ਹਾ ਪ੍ਰਧਾਨ ਦਿਹਾਤੀ ਆਦਿ ਹਾਜ਼ਰ ਸਨ।

Advertisement

ਪੰਜਾਬ ਬਚਾਉਣ ਲਈ ਖੇਤਰੀ ਪਾਰਟੀ ਦੀ ਮਜ਼ਬੂਤੀ ਜ਼ਰੂਰੀ: ਰਾਜਵਿੰਦਰ

ਫ਼ਤਹਿਗੜ੍ਹ ਪੰਜਤੂਰ (ਹਰਦੀਪ ਸਿੰਘ ): ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਵਿੰਦਰ ਸਿੰਘ ਧਰਮਕੋਟ ਨੇ ਕਿਹਾ ਕਿ ਪੰਜਾਬ ਅਤੇ ਪੰਜਾਬੀਅਤ ਨੂੰ ਬਚਾਉਣ ਲਈ ਖੇਤਰੀ ਪਾਰਟੀ ਦੀ ਮਜ਼ਬੂਤੀ ਸਮੇਂ ਦੀ ਮੁੱਖ ਲੋੜ ਹੈ। ਇਸ ਲਈ ਹਲਕਾ ਫ਼ਰੀਦਕੋਟ ਦੇ ਲੋਕਾਂ ਨੂੰ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਦੇ ਹੱਕ ਵਿੱਚ ਡਟ ਕੇ ਖੜ੍ਹ ਜਾਣਾ ਚਾਹੀਦਾ ਹੈ। ਸ੍ਰੀ ਧਰਮਕੋਟ ਨੇ ਕਿਹਾ ਕਿ ਅਕਾਲੀ ਦਲ ਨੇ ਵੱਡੇ ਮੋਰਚੇ ਅਤੇ ਮਰਨ ਵਰਤ ਰੱਖ ਕੇ ਪੰਜਾਬੀ ਸੂਬੇ ਦੀ ਸਥਾਪਨਾ ਕਰਵਾਈ ਸੀ, ਪਰ ਕੌਮੀ ਪਾਰਟੀਆਂ ਨੇ ਆਪਣੇ ਹਿੱਤਾਂ ਲਈ ਪੰਜਾਬ ਦੇ ਟੋਟੇ ਕਰਵਾ ਦਿੱਤੇ। ਉਨ੍ਹਾਂ ਕਿਹਾ ਕਿ ਇੱਕੋ-ਇੱਕ ਖੇਤਰੀ ਪਾਰਟੀ ਅਕਾਲੀ ਦਲ ਹੀ ਹੈ ਜੋ ਸੂਬੇ ਅਤੇ ਲੋਕਾਂ ਦੀ ਭਲਾਈ ਲਈ ਹਮੇਸ਼ਾ ਤਤਪਰ ਰਹਿੰਦਾ ਹੈ। ਇਕ ਸੁਆਲ ਦੇ ਜੁਆਬ ਵਿੱਚ ਅਕਾਲੀ ਉਮੀਦਵਾਰ ਨੇ ਕਿਹਾ ਕਿ ਸਮੁੱਚੇ ਹਲਕੇ ਵਿੱਚੋਂ ਉਨ੍ਹਾਂ ਨੂੰ ਲੋਕਾਂ ਦਾ ਭਰਵਾਂ ਪਿਆਰ ਮਿਲ ਰਿਹਾ ਹੈ। ਇਸ ਮੌਕੇ ਤੇ ਸਰਕਲ ਪ੍ਰਧਾਨ ਬਲਜੀਤ ਸਿੰਘ ਕੰਗ, ਸੀਨੀਅਰ ਆਗੂ ਨੰਬਰਦਾਰ ਨਛੱਤਰ ਸਿੰਘ ਢੋਲਣੀਆ, ਸਾਬਕਾ ਸਰਪੰਚ ਮਹਿੰਦਰ ਸਿੰਘ ਅਤੇ ਤੀਰਥ ਸਿੰਘ ਕੰਬੋਜ ਆਦਿ ਵੀ ਹਾਜ਼ਰ ਸਨ।

Advertisement
Author Image

sukhwinder singh

View all posts

Advertisement
Advertisement
×