ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਦੀਆਂ ਨੀਤੀਆਂ ਨਕਾਰ ਚੁੱਕੇ ਨੇ ਲੋਕ: ਖਹਿਰਾ

08:51 AM May 25, 2024 IST
ਰੋਡ ਸ਼ੋਅ ਦੌਰਾਨ ਖੁੱਲ੍ਹੀ ਜੀਪ ’ਚ ਸਵਾਰ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ। -ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 24 ਮਈ
ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੇ ਹੱਕ ਵਿੱਚ ਕਾਂਗਰਸ ਪਾਰਟੀ ਵੱਲੋਂ ਸ਼ਹਿਰ ਵਿਚ ਵਿਸ਼ਾਲ ਰੋਡ ਸ਼ੋਅ ਕੀਤਾ ਗਿਆ। ਸਥਾਨਕ ਪਟਿਆਲਾ ਗੇਟ ਸਥਿਤ ਕਾਲੀ ਮਾਤਾ ਮੰਦਿਰ ਨੇੜਿਓਂ ਸ਼ੁਰੂ ਹੋਇਆ ਰੋਡ ਸ਼ੋਅ ਸ਼ਹਿਰ ਦੇ ਪਟਿਆਲਾ ਗੇਟ ਬਾਜ਼ਾਰ, ਵੱਡਾ ਚੌਕ, ਸਦਰ ਬਾਜ਼ਾਰ, ਧੂਰੀ ਗੇਟ ਬਾਜ਼ਾਰ ਵਿੱਚੋਂ ਲੰਘਿਆ। ਰੋਡ ਸ਼ੋਅ ਦੌਰਾਨ ਸ਼ਹਿਰ ਵਿੱਚ ਥਾਂ-ਥਾਂ ’ਤੇ ਲੋਕਾਂ ਨੇ ਖਹਿਰਾ ’ਤੇ ਫੁੱਲਾਂ ਦੀ ਵਰਖ਼ਾ ਕੀਤੀ। ਦੁਕਾਨਦਾਰ ਦੁਕਾਨਾਂ ਵਿੱਚੋਂ ਬਾਹਰ ਆ ਕੇ ਸੁਖਪਾਲ ਸਿੰਘ ਖਹਿਰਾ ਨੂੰ ਮਿਲੇ। ਰੋਡ ਸ਼ੋਅ ਅੱਗੇ ਨੌਜਵਾਨ ਮੋਟਰਸਾਈਕਲਾਂ ’ਤੇ ਸਵਾਰ ਸਨ ਜਦੋਂ ਕਿ ਖਹਿਰਾ ਇੱਕ ਖੁੱਲ੍ਹੀ ਜੀਪ ’ਚ ਸਵਾਰ ਸਨ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪੂਰੇ ਹਲਕੇ ਵਿੱਚ ਕਾਂਗਰਸ ਦੀ ਹਨੇਰੀ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਨਕਾਰ ਚੁੱਕੇ ਹਨ ਕਿਉਂਕਿ ਉਹ ਆਪਣੇ ਸਿਧਾਂਤ ਤੇ ਅਸੂਲ ਛੱਡ ਚੁੱਕੇ ਹਨ ਅਤੇ ਆਮ ਆਦਮੀ ਵਾਲੇ ਹੁਣ ਖ਼ਾਸ ਪਾਰਟੀ ਬਣ ਚੁੱਕੇ ਹਨ। ਇਸ ਮੌਕੇ ਰੋਡ ਸ਼ੋਅ ਵਿੱਚ ਸੁਖਪਾਲ ਸਿੰਘ ਖਹਿਰਾ ਦੇ ਪਤਨੀ ਜਤਿੰਦਰ ਕੌਰ ਅਤੇ ਨੂੰਹ ਵਿਰੀਤ ਕੌਰ ਖਹਿਰਾ ਵੀ ਹਾਜ਼ਰ ਰਹੇ। ਬਜ਼ਾਰਾਂ ’ਚੋ ਹੁੰਦਾ ਹੋਇਆ ਰੋਡ ਸ਼ੋਅ ਬੱਸ ਅੱਡੇ ਕੋਲ ਸਮਾਪਤ ਹੋਇਆ।

Advertisement

ਵਿਰੀਤ ਖਹਿਰਾ ਵੱਲੋਂ ਡੋਰ-ਟੂ-ਡੋਰ ਪ੍ਰਚਾਰ

ਸੁਨਾਮ ਊਧਮ ਸਿੰਘ ਵਾਲਾ (ਪੱਤਰ ਪ੍ਰੇਰਕ): ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੀ ਨੂੰਹ ਵਿਰੀਤ ਖਹਿਰਾ ਨੇ ਆਮ ਆਦਮੀ ਪਾਰਟੀ ਦੇ ਝੂਠ ਨੂੰ ਜੜ੍ਹੋਂ ਪੁੱਟਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਵਿਰੀਤ ਖਹਿਰਾ ਨੇ ਇਥੋਂ ਦੇ ਵੱਖ ਵੱਖ ਬਾਜ਼ਾਰਾਂ ਅੰਦਰ ਡੋਰ ਟੂ ਡੋਰ ਜਾਕੇ ਲੋਕਾਂ ਨੂੰ ਆਪਣੇ ਸਹੁਰਾ ਸੁਖਪਾਲ ਸਿੰਘ ਖਹਿਰਾ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ। ਨਵਾਂ ਬਾਜ਼ਾਰ ਵਿੱਚ ਦੁਕਾਨਦਾਰ ਐਸੋਸੀਏਸ਼ਨ ਵੱਲੋਂ ਵਿਰੀਤ ਖਹਿਰਾ ਦਾ ਭਰਵਾਂ ਸਵਾਗਤ ਕੀਤਾ ਗਿਆ।

Advertisement
Advertisement
Advertisement