For the best experience, open
https://m.punjabitribuneonline.com
on your mobile browser.
Advertisement

ਲੋਕਾਂ ਨੂੰ ਚੰਗੇ-ਮਾੜੇ ਦੀ ਪਛਾਣ ਕਰਨੀ ਪਵੇਗੀ: ਸੁਖਬੀਰ

08:48 AM Apr 18, 2024 IST
ਲੋਕਾਂ ਨੂੰ ਚੰਗੇ ਮਾੜੇ ਦੀ ਪਛਾਣ ਕਰਨੀ ਪਵੇਗੀ  ਸੁਖਬੀਰ
ਸਮਾਗਮ ਦੌਰਾਨ ਲੋਕਾਂ ਦਾ ਪਿਆਰ ਕਬੂਲਦੇ ਹੋਏ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ।
Advertisement

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 17 ਅਪਰੈਲ
ਮੁਹਾਲੀ ਦੇ ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਨੇ ਅੱਜ ਸ਼ਾਮ ਮੁੜ ਆਪਣੇ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਤੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਲੋਕਾਂ ਨੂੰ ਚੰਗੇ-ਮਾੜੇ ਦੀ ਪਛਾਣ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੂਬੇ ਦੀ ਇੱਕੋ-ਇੱਕ ਖੇਤਰੀ ਪਾਰਟੀ ਹੈ, ਜਦੋਂਕਿ ਬਾਕੀ ਤਿੰਨ ਕੌਮੀ ਪਾਰਟੀਆਂ ਈਸਟ ਇੰਡੀਆ ਕੰਪਨੀ ਵਾਂਗ ਹਨ। ਭਾਜਪਾ ਅਤੇ ਕਾਂਗਰਸ ਨੇ ਲੰਮਾ ਸਮਾਂ ਦੇਸ਼ ਦੇ ਰਾਜ ਕੀਤਾ ਹੈ ਪਰ ਬਦਲੇ ਵਿੱਚ ਲੋਕਾਂ ਦਾ ਕੁੱਝ ਨਹੀਂ ਸਵਾਰਿਆ। ਪਿਛਲੇ ਦੋ ਸਾਲ ਵਿੱਚ ‘ਆਪ’ ਸਰਕਾਰ ਨੇ ਪੰਜਾਬ ਨੂੰ ਵਿਕਾਸ ਪੱਖੋਂ ਕਾਫ਼ੀ ਪਿੱਛੇ ਧੱਕ ਦਿੱਤਾ ਹੈ ਅਤੇ ਵਾਅਦਿਆਂ ਤੋਂ ਮੁੱਕਰ ਕੇ ਹੁਕਮਰਾਨਾਂ ਨੇ ਲੋਕਾਂ ਨਾਲ ਧ੍ਰੋਹ ਕਮਾਇਆ ਹੈ, ਜਿਸ ਦਾ ਬਦਲਾ ਲੈਣ ਦਾ ਹੁਣ ਸੁਨਹਿਰੀ ਮੌਕਾ ਹੈ। ‘ਆਪ’ ’ਤੇ ਵਰ੍ਹਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਹਰੇਕ ਫਰੰਟ ’ਤੇ ਫੇਲ੍ਹ ਸਾਬਤ ਹੋ ਰਹੀ ਹੈ ਅਤੇ ਉਨ੍ਹਾਂ ਦੇ ਆਪਣੇ ਹੀ ਵਿਧਾਇਕ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕ ਰਹੇ ਹਨ। ਵਾਲੰਟੀਅਰ ਅਤੇ ਆਮ ਲੋਕ ਨਿਰਾਸ਼ ਹਨ, ਕਿਧਰੇ ਕਿਸੇ ਦੀ ਕੋਈ ਸੁਣਵਾਈ ਨਹੀਂ ਹੈ। ਸੁਖਬੀਰ ਨੇ ਆਪਣੇ ਸੰਬੋਧਨ ਵਿੱਚ ਚੰਦੂਮਾਜਰਾ ਤੇ ਪਰਿਵਾਰਕ ਮੈਂਬਰਾਂ ਦੀ ਤਰੀਫ਼ਾਂ ਦੇ ਪੁਲ ਬੰਨ੍ਹਦਿਆਂ ਕਿਹਾ ਕਿ ਜੇਕਰ ਸਾਰੇ ਆਗੂ ਤੇ ਵਰਕਰ ਇਨ੍ਹਾਂ ਵਾਂਗ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਇਸ ਮੌਕੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ, ਚਮਕੌਰ ਸਾਹਿਬ ਦੇ ਹਲਕਾ ਇੰਚਾਰਜ ਕਰਨ ਸਿੰਘ, ਸੀਨੀਅਰ ਆਗੂ ਅਮਨਦੀਪ ਸਿੰਘ ਮਾਂਗਟ, ਪਰਮਜੀਤ ਸਿੰਘ ਕਾਹਲੋਂ, ਚਰਨਜੀਤ ਸਿੰਘ ਕਾਲੇਵਾਲ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਟਕਸਾਲੀ ਆਗੂ ਕਰਤਾਰ ਸਿੰਘ ਤਸਿਬੰਲੀ, ਖਰੜ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ, ਹਰਜੀਤ ਸਿੰਘ ਭੁੱਲਰ, ਸਿਮਰਨਜੀਤ ਸਿੰਘ ਚੰਦੂਮਾਜਰਾ, ਕੁਲਵੰਤ ਸਿੰਘ ਤ੍ਰਿਪੜੀ, ਸਾਬਕਾ ਕੌਂਸਲਰ ਪਰਵਿੰਦਰ ਸਿੰਘ ਤਸਿੰਬਲੀ, ਸ਼ਮਸ਼ੇਰ ਸਿੰਘ ਪੁਰਖਾਲਵੀ, ਜੈਪਾਲ ਸਿੰਘ ਮਿੱਡੂਖੇੜਾ, ਸਰਬਜੀਤ ਸਿੰਘ ਪਾਰਸ, ਪਰਮਜੀਤ ਸਿੰਘ ਗਿੱਲ, ਕਮ ਸਿੰਘ ਬੱਬਰਾ, ਗੁਰਪ੍ਰਤਾਪ ਸਿੰਘ ਬੜੀ ਤੇ ਕਰਮਜੀਤ ਸਿੰਘ ਬੜੀ ਮੌਜੂਦ ਸਨ।

Advertisement

Advertisement
Advertisement
Author Image

sukhwinder singh

View all posts

Advertisement