ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਖਵਾੜਾ ਬ੍ਰਾਹਮਣਾਂ ਵਿੱਚ ਲੋਕਾਂ ਨੇ ਨਾਜਾਇਜ਼ ਖਣਨ ਵਾਲੇ ਟਿੱਪਰ ਰੋਕੇ

07:54 AM Jun 24, 2024 IST
ਮਾਈਨਿੰਗ ਮਾਫੀਆ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਪਿੰਡ ਵਾਸੀ।

ਐਨ.ਪੀ.ਧਵਨ
ਪਠਾਨਕੋਟ, 23 ਜੂਨ
ਜ਼ਿਲ੍ਹਾ ਪਠਾਨਕੋਟ ਅਧੀਨ ਪੈਂਦੇ ਪਿੰਡ ਅਖਵਾੜਾ ਬ੍ਰਾਹਮਣਾਂ ਵਿੱਚ ਨਿੱਜੀ ਜ਼ਮੀਨ ’ਚੋਂ ਟਿੱਪਰ ਕੱਢਣ ’ਤੇ ਰੋਕੇ ਜਾਣ ਕਾਰਨ ਮਾਈਨਿੰਗ ਮਾਫੀਆ ਨੇ ਜ਼ਮੀਨ ਮਾਲਕਾਂ ’ਤੇ ਹਮਲਾ ਕਰ ਦਿੱਤਾ ਅਤੇ ਇਸ ਘਟਨਾ ਵਿੱਚ ਦੋ ਭਰਾ ਜ਼ਖ਼ਮੀ ਹੋ ਗਏ ਹਨ।
ਜਾਣਕਾਰੀ ਅਨੁਸਾਰ ਦੋਵੇਂ ਭਰਾਵਾਂ ’ਤੇ ਹਮਲਾ ਕਰਨ ਨਾਲ ਮਾਮਲਾ ਇੰਨਾ ਵਧ ਗਿਆ ਕਿ ਪਿੰਡ ਵਾਸੀਆਂ ਨੇ 4 ਟਿੱਪਰਾਂ ਅਤੇ ਜੇਸੀਬੀ ਮਸ਼ੀਨ ਨੂੰ ਉਥੋਂ ਲੰਘਣ ਨਾ ਦਿੱਤਾ ਅਤੇ ਮਾਈਨਿੰਗ ਮਾਫੀਆ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸਖਤ ਕਾਰਵਾਈ ਮੰਗੀ। ਇਹ ਵਾਰਦਾਤ ਲੰਘੀ ਰਾਤ 11 ਵਜੇ ਦੇ ਕਰੀਬ ਵਾਪਰੀ। ਮਾਮਲਾ ਪੁਲੀਸ ਤੱਕ ਪੁੱਜ ਗਿਆ ਹੈ ਅਤੇ ਪੁਲੀਸ ਨੇ ਜਾਂਚ ਆਰੰਭ ਦਿੱਤੀ ਹੈ। ਪੀੜਤ ਸੁਨੀਲ ਕੁਮਾਰ, ਸੁਰਿੰਦਰ ਕੁਮਾਰ ਅਤੇ ਮਹਿਕਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਆਪਣੀ ਜ਼ਮੀਨ ’ਚੋਂ ਲੰਘ ਕੇ ਇਹ ਲੋਕ ਨਾਜਾਇਜ਼ ਮਾਈਨਿੰਗ ਕਰਦੇ ਹਨ। ਉਨ੍ਹਾਂ ਦੱਸਿਆ ਕਿ ਜਦੋਂ ਇਨ੍ਹਾਂ ਨੂੰ ਰੋਕਣ ਦਾ ਯਤਨ ਕੀਤਾ ਤਾਂ ਇਨ੍ਹਾਂ ਨੇ ਹਮਲਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਘਟਨਾ ਸਬੰਧੀ 112 ਨੰਬਰ ’ਤੇ ਕਾਲ ਕਰ ਕੇ ਪੁਲੀਸ ਨੂੰ ਸੂਚਿਤ ਕੀਤਾ ਗਿਆ। ਘਟਨਾ ਸਥਾਨ ’ਤੇ ਪੁੱਜੀ ਪੁਲੀਸ ਨੂੰ ਪਿੰਡ ਵਾਸੀਆਂ ਨੇ ਦੱਸਿਆ ਕਿ ਇਹ ਲੋਕ ਜਿੱਥੇ ਗੈਰ ਕਾਨੂੰਨੀ ਮਾਈਨਿੰਗ ਨੂੰ ਅੰਜਾਮ ਦੇ ਕੇ ਸਰਕਾਰ ਦੇ ਰੈਵੇਨਿਊ ਨੂੰ ਚੂਨਾ ਲਗਾ ਰਹੇ ਹਨ ਉਥੇ ਹੀ ਉਨ੍ਹਾਂ ਦੀਆਂ ਨਿੱਜੀ ਜ਼ਮੀਨਾਂ ਨੂੰ ਵੀ ਨੁਕਸਾਨ ਪਹੁੰਚਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਇਕ ਵਾਰ ਉਨ੍ਹਾਂ ਵੱਲੋਂ ਇਹ ਗੱਡੀਆਂ ਡੱਕੀਆਂ ਗਈਆਂ ਸਨ ਪਰ ਪਤਾ ਨਹੀਂ ਕਿਸ ਰਾਜਨੀਤਿਕ ਦਬਾਅ ਦੇ ਕਾਰਨ ਇਨ੍ਹਾਂ ਗੱਡੀਆਂ ਨੂੰ ਛੱਡ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪ੍ਰਸ਼ਾਸਨ ਇਸ ਗੈਰ ਕਾਨੂੰਨੀ ਕੰਮ ਨੂੰ ਅੰਜਾਮ ਦੇਣ ਵਾਲਿਆਂ ’ਤੇ ਸਖ਼ਤ ਕਾਨੂੰਨੀ ਕਾਰਵਾਈ ਨਹੀਂ ਕਰਦਾ ਉਦੋਂ ਤੱਕ ਉਹ ਇਨ੍ਹਾਂ ਗੱਡੀਆਂ ਨੂੰ ਰੋਕ ਕੇ ਰੱਖਣਗੇ। ਇਸ ਸਬੰਧੀ ਐੱਸਐੱਚਓ ਨਰੋਟ ਜੈਮਲ ਸਿੰਘ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਹੈ। ਉਨ੍ਹਾਂ ਨਾਲ ਤਾਲਮੇਲ ਬਣਾ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

Advertisement

Advertisement
Advertisement