ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਰਿਆਣਾ ’ਚ ਲੋਕਾਂ ਨੂੰ ਪੰਜਾਬ ਵਰਗੀਆਂ ਸਹੂਲਤਾਂ ਮਿਲਣਗੀਆਂ: ਖੁੱਡੀਆਂ

09:01 AM Sep 23, 2024 IST
ਪਿੰਡ ਪੰਨੀਵਾਲਾ ਰੁਲਦੂ ਵਿੱਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਗੁਰਮੀਤ ਸਿੰਘ ਖੁੱਡੀਆਂ।

ਭੁਪਿੰਦਰ ਪੰਨੀਵਾਲੀਆ
ਕਾਲਾਂਵਾਲੀ, 22 ਸਤੰਬਰ
ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਹਲਕਾ ਡੱਬਵਾਲੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਗਦਰਾਣਾ ਦੇ ਹੱਕ ਵਿੱਚ ਹਲਕੇ ਦੇ ਪਿੰਡਾਂ ’ਚ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ’ਤੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਚਰਨ ਸਿੰਘ ਫੌਜੀ, ਬੇਅੰਤ ਸਿੰਘ ਗਦਰਾਣਾ, ਕੁਲਦੀਪ ਸਿੰਘ ਥਾਣੇਦਾਰ, ਗੁਰਮੀਤ ਸਿੰਘ ਸਰਾਂ ਸਮੇਤ ਕਈ ਪਾਰਟੀ ਆਗੂ ਅਤੇ ਵਰਕਰ ਸਨ। ਇਸ ਮੌਕੇ ’ਤੇ ਹਲਕੇ ਦੇ ਪਿੰਡ ਪਾਨਾ, ਪੰਨੀਵਾਲਾ ਰੁਲਦੂ, ਖੋਖਰ, ਮਾਖਾ, ਪਿੱਪਲੀ, ਹੈਬੂਆਣਾ ਅਤੇ ਮਾਂਗੇਆਣਾ ਆਦਿ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਆਮ ਲੋਕਾਂ ਦੀ ਪਾਰਟੀ ਹੈ ਅਤੇ ਆਮ ਲੋਕਾਂ ਲਈ ਕੰਮ ਕਰਦੀ ਹੈ। ਆਮ ਆਦਮੀ ਪਾਰਟੀ ਵੱਲੋਂ ਦਿੱਲੀ ਅਤੇ ਪੰਜਾਬ ਵਿੱਚ ਸਿਹਤ ਅਤੇ ਸਿੱਖਿਆ ਸਹੂਲਤਾਂ ਦੇਣ ਦੇ ਨਾਲ ਬਿਨਾਂ ਭੇਦਭਾਵ ਦੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਜੇ ਹਰਿਆਣਾ ਵਿੱਚ ਆਮ ਆਦਮੀ ਪਾਰਟੀ ਦੇ ਸਰਕਾਰ ਬਣਦੀ ਹੈ, ਇਹੋ ਜਿਹੀਆਂ ਸਹੂਲਤਾਂ ਹਰਿਆਣਾ ਦੇ ਲੋਕਾਂ ਨੂੰ ਵੀ ਮਿਲਣਗੀਆਂ। ਉਨ੍ਹਾਂ ਕਿਹਾ ਕਿ ਕੁਲਦੀਪ ਸਿੰਘ ਗਦਰਾਣਾ ਵੀ ਇਹ ਸਾਧਾਰਨ ਕਿਸਾਨ ਪਰਿਵਾਰ ਨਾਲ ਸਬੰਧਤ ਹੈ ਅਤੇ ਉਸ ਦੀ ਟੱਕਰ ਚੌਟਾਲਾ ਪਰਿਵਾਰ ਦੇ ਮੈਂਬਰਾਂ ਨਾਲ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਿੰਡਾਂ ਵਿੱਚ ਆਮ ਆਦਮੀ ਪਾਰਟੀ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ, ਉਸ ਨੂੰ ਦੇਖ ਕੇ ਲੱਗਦਾ ਹੈ ਕਿ ਇਹ ਹਲਕੇ ਵਿੱਚ ਜਿੱਤ ਆਮ ਆਦਮੀ ਪਾਰਟੀ ਨੂੰ ਮਿਲੇਗੀ। ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਹਲਕੇ ਦੇ ਕਿਸਾਨਾਂ ਵੱਲੋਂ ਵੀ ਆਮ ਆਦਮੀ ਪਾਰਟੀ ਨੂੰ ਸਮਰਥਨ ਦਿੱਤਾ ਗਿਆ ਜਿਸ ਨਾਲ ਕੁਲਦੀਪ ਸਿੰਘ ਗਦਰਾਣਾ ਦੀ ਚੋਣ ਮੁਹਿੰਮ ਨੂੰ ਮਜ਼ਬੂਤੀ ਮਿਲੀ ਹੈ।

Advertisement

Advertisement