ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਿਊ ਹਾਊਸਿੰਗ ਬੋਰਡ ਕਲੋਨੀ ਵਿੱਚ ਲੋਕ ਗੰਦੇ ਪਾਣੀ ਤੋਂ ਪ੍ਰੇਸ਼ਾਨ

10:48 AM Jun 02, 2024 IST
ਗੰਦੇ ਪਾਣੀ ਦੀਆਂ ਬੋਤਲਾਂ ਨਾਲ ਪ੍ਰਦਰਸ਼ਨ ਕਰਦੇ ਹੋਏ ਲੋਕ। -ਫੋਟੋ: ਪ੍ਰਭੂ

ਨਿੱਜੀ ਪੱਤਰ ਪ੍ਰੇਰਕ
ਸਿਰਸਾ, 1 ਜੂਨ
ਬਰਨਾਲਾ ਰੋਡ ’ਤੇ ਸਥਿਤ ਨਿਊ ਹਾਊਸਿੰਗ ਬੋਰਡ ਕਲੋਨੀ ਦੇ ਲੋਕਾਂ ਨੇ ਗੰਦੇ ਪਾਣੀ ਦੀਆਂ ਬੋਤਲਾਂ ਤੇ ਬਾਲਟੀਆਂ ਭਰ ਕੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕਲੋਨੀ ’ਚ ਪੀਣ ਦਾ ਸਾਫ ਪਾਣੀ ਮੁਹੱਈਆ ਨਾ ਕਰਵਾਇਆ ਗਿਆ ਤਾਂ ਉਹ ਤਿੱਖਾ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ।
ਕਲੋਨੀ ਵਾਸੀ ਕਾਂਸ਼ੀਰਾਮ, ਇੰਦਰਾਵਤੀ, ਮਮਤਾ, ਪਰਮਜੀਤ ਅਤੇ ਹੋਰਨਾਂ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ਦੀ ਕਲੋਨੀ ’ਚ ਗੰਦਾ ਪਾਣੀ ਆ ਰਿਹਾ ਹੈ ਜਿਸ ਨੂੰ ਪੀਣ ਨਾਲ ਬੱਚੇ ਅਤੇ ਪਰਿਵਾਰਕ ਮੈਂਬਰ ਬਿਮਾਰ ਹੋ ਰਹੇ ਹਨ। ਪਾਣੀ ਇੰਨਾ ਗੰਦਾ ਹੈ ਕਿ ਇਸ ਤੋਂ ਬਦਬੂ ਆਉਂਦੀ ਹੈ। ਇਸ ਸਬੰਧੀ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵਾਰ-ਵਾਰ ਅਪੀਲਾਂ ਕੀਤੀਆਂ ਗਈਆਂ ਹਨ ਪਰ ਸਮੱਸਿਆ ਦਾ ਹੱਲ ਨਹੀਂ ਹੋਇਆ। ਉਨ੍ਹਾਂ ਨੇ ਦੱਸਿਆ ਕਿ ਕਲੋਨੀ ਵਾਸੀ ਟੈਂਕਰ ਮੰਗਵਾ ਕੇ ਸਾਫ਼ ਪਾਣੀ ਪੀਣ ਲਈ ਮਜਬੂਰ ਹੋ ਰਹੇ ਹਨ। ਕਲੋਨੀ ਨਿਵਾਸੀਆਂ ਨੇ ਕਿਹਾ ਕਿ ਜੇਕਰ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਉਹ ਤਿੱਖਾ ਸੰਘਰਸ਼ ਵਿੱਢਿਣ ਲਈ ਮਜ਼ਬੂਰ ਹੋਣਗੇ।

Advertisement

Advertisement
Advertisement