ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿਹਤ ਮੰਤਰੀ ਨੂੰ ਕੈਂਪ ’ਚ ਲੋਕਾਂ ਨੇ ਖ਼ਰੀਆਂ-ਖ਼ਰੀਆਂ ਸੁਣਾਈਆਂ

08:43 AM Aug 26, 2024 IST
ਪਟਿਆਲਾ ਦਿਹਾਤੀ ਦੇ ਲੋਕਾਂ ਨੂੰ ਮਿਲਦੇ ਹੋਏ ਸਿਹਤ ਮੰਤਰੀ ਡਾ. ਬਲਬੀਰ ਸਿੰਘ। -ਫੋਟੋ: ਅਕੀਦਾ

ਪੱਤਰ ਪ੍ਰੇਰਕ
ਪਟਿਆਲਾ, 25 ਅਗਸਤ
ਇੱਥੇ ‘ਤੁਹਾਡਾ ਐੱਮਐੱਲਏ ਤੁਹਾਡੇ ਵਿਚਕਾਰ’ ਪ੍ਰੋਗਰਾਮ ਤਹਿਤ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਲੋਕਾਂ ਨੇ ਕਈ ਸਵਾਲ ਕੀਤੇ। ਲੋਕਾਂ ਨੇ ਉਨ੍ਹਾਂ ਤੋਂ ਪੁੱਛਿਆ ਕਿ ਸ਼ਹਿਰਾਂ ਵਿਚ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਪਰ ਪਿੰਡਾਂ ਨੂੰ ਇਸ ਤੋਂ ਵਾਂਝੇ ਕਿਉਂ ਰੱਖਿਆ ਗਿਆ ਹੈ, ਜਦ ਕਿ ਪੰਜਾਬ ਦਾ ਵੱਡਾ ਹਿੱਸਾ ਪਿੰਡਾਂ ਵਿਚ ਵੱਸਦਾ ਹੈ। ਇਸ ਮੌਕੇ ਸਿਹਤ ਮੰਤਰੀ ਨੇ ਪਟਿਆਲਾ ਦਿਹਾਤੀ ਦੇ ਪਿੰਡਾਂ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਏਡੀਸੀ (ਦਿਹਾਤੀ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ, ਐੱਸਡੀਐੱਮ ਰਿਚਾ ਗੋਇਲ, ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਮੌਜੂਦ ਸਨ।
ਇਸ ਮੌਕੇ ਆਮ ਲੋਕਾਂ ਵਲੋਂ ਸਿਹਤ ਮੰਤਰੀ ਕੋਲ ਪਿੰਡਾਂ ਦੇ ਵਿਕਾਸ ਵੱਲ ਵੱਧ ਧਿਆਨ ਦੇਣ ਦੀ ਮੰਗ ਕੀਤੀ ਗਈ ਜਦਕਿ ਸ਼ਹਿਰਾਂ ਵਿਚ ਤਾਂ ਪੰਜਾਬ ਸਰਕਾਰ ਪਹਿਲਾਂ ਹੀ ਵਾਧੂ ਸਹੂਲਤਾਂ ਦੇ ਰਹੀ ਹੈ। ਦੂਜੇ ਪਾਸੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਚੰਗੇ ਭਵਿੱਖ ਲਈ ਕੰਮ ਕਰ ਰਹੀ ਹੈ, ਇਸ ਲਈ ਸਰਕਾਰ ਬਣਨ ਦੇ ਪਹਿਲੇ ਦਿਨ ਤੋਂ ਹੀ ਵਿਕਾਸ ਕਾਰਜ ਆਰੰਭੇ ਗਏ ਹਨ ਜੋ ਲਗਾਤਾਰ ਜਾਰੀ ਹਨ।’ ਸਿਹਤ ਮੰਤਰੀ ਨੇ ਅੱਜ ਪਿੰਡ ਰੋਹਟਾ, ਰੋਹਟੀ ਮੋੜਾਂ, ਰੋਹਟੀ ਬਸਤਾ, ਇੱਛੇਵਾਲ, ਲਲੋਡਾ, ਰੋਹਟੀ ਛੰਨਾ, ਰੋਹਟੀ ਖਾਸ, ਹਿਆਣਾ ਖੁਰਦ ਅਤੇ ਹਿਆਣਾ ਕਲਾਂ ਦਾ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਜਿਹੜੇ ਪਿੰਡਾਂ ਵਿੱਚ ਡਿਸਪੈਂਸਰੀਆਂ ਨਹੀਂ ਹਨ, ਉਥੇ ਹਰੇਕ ਹਫ਼ਤੇ ਅਤਿ-ਆਧੁਨਿਕ ਐਂਬੂਲੈਂਸ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ ਜਿੱਥੇ ਪਿੰਡ ਵਾਸੀ ਆਪਣੇ ਟੈਸਟ ਕਰਵਾ ਸਕਦੇ ਹਨ ਅਤੇ ਦਵਾਈ ਵੀ ਲੈ ਸਕਦੇ ਹਨ। ਉਨ੍ਹਾਂ ਪਿੰਡ ਰੋਹਟੀ ਬਸਤਾ ਵਿਚ ਪੰਚਾਇਤੀ ਰਾਜ ਵਿਭਾਗ ਵੱਲੋਂ ਰਾਊਂਡਗਲਾਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਬਣਾਏ ਗਏ ਸੌਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ ਪਿੰਡ ਵਾਸੀਆਂ ਨੂੰ ਸਮਰਪਿਤ ਕੀਤਾ।

Advertisement

Advertisement
Advertisement