ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋਕਾਂ ਨੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ ਦਫ਼ਤਰ ਨੂੰ ਲਾਇਆ ਜਿੰਦਰਾ

08:01 AM Apr 04, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 3 ਅਪਰੈਲ
ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਅੱਜ ਇਥੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ ਮੰਡਲ ਦਫ਼ਤਰ ਨੂੰ ਜਿੰਦਰਾ ਲਗਾ ਦਿੱਤਾ ਗਿਆ ਅਤੇ ਗੇਟ ਦਾ ਘਿਰਾਓ ਕਰਕੇ ਧਰਨੇ ’ਤੇ ਬੈਠ ਗਏ ਜਿਸ ਕਾਰਨ ਦਫ਼ਤਰ ਦਾ ਕੋਈ ਵੀ ਮੁਲਾਜ਼ਮ ਅੱਜ ਦਫ਼ਤਰ ਵਿਚ ਦਾਖਲ ਨਹੀਂ ਹੋ ਸਕਿਆ ਅਤੇ ਦਫ਼ਤਰੀ ਮੁਲਾਜ਼ਮ ਦਫ਼ਤਰ ਦੇ ਬਾਹਰ ਹੀ ਸੜਕ ਕਿਨਾਰੇ ਖੱਜਲ ਖੁਆਰ ਹੁੰਦੇ ਰਹੇ। ਧਰਨਾਕਾਰੀ ਕਿਸਾਨਾਂ ਨੇ ਦਾਅਵਾ ਕੀਤਾ ਕਿ ਦਫ਼ਤਰ ਵਾਲੀ ਇਮਾਰਤ ਦਾ ਮਾਲਕ ਪਿੰਡ ਸਾਰੋਂ ਦਾ ਕਿਸਾਨ ਹੈ ਪਰੰਤੂ ਇਮਾਰਤ ਦਾ ਕਬਜ਼ਾ ਨਹੀਂ ਦਿੱਤਾ ਜਾ ਰਿਹਾ ਜਿਸ ਕਾਰਨ ਹੀ ਦਫ਼ਤਰ ਦੇ ਮੁੱਖ ਗੇਟ ਨੂੰ ਜਿੰਦਰਾ ਲਗਾਉਣ ਲਈ ਮਜ਼ਬੂਰ ਹੋਣਾ ਪਿਆ ਹੈ। ਇਸ ਸਬੰਧ ਵਿਚ ਕਿਸਾਨ ਮਨਜੀਤ ਸਿੰਘ ਵਾਸੀ ਪਿੰਡ ਸਾਰੋਂ ਨੇ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਭੂਮੀ ਤੇ ਜਲ ਸੰਭਾਲ ਵਿਭਾਗ ਦੇ ਦਫ਼ਤਰ ਵਾਲੀ ਜਗਾਹ ਉਹ ਮਾਲਕ ਹਨ ਪਰੰਤੂ ਵਿਭਾਗ ਵਲੋਂ ਉਨ੍ਹਾਂ ਦੀ ਥਾਂ ਦਾ ਕਬਜ਼ਾ ਨਹੀਂ ਛੱਡਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਤਹਿਸੀਲਦਾਰ ਸੰਗਰੂਰ ਵੱਲੋਂ ਰਿਪੋਰਟ ਕੀਤੀ ਜਾ ਚੁੱਕੀ ਹੈ ਕਿ ਇਹ ਜਗਾਹ ਉਨ੍ਹਾਂ ਸਮੇਤ ਹੋਰ ਹਿੱਸੇਦਾਰਾਂ ਦੀ ਮਾਲਕੀ ਹੈ। ਇਸ ਜਗਾਹ ਦੇ ਕੁੱਝ ਹਿੱਸੇ ਵਿਚ ਭੂਮੀ ਤੇ ਜਲ ਸੰਭਾਲ ਵਿਭਾਗ ਦਾ ਦਫ਼ਤਰ ਹੈ। ਤਹਿਸੀਲਦਾਰ ਵਲੋਂ ਉਪ ਮੰਡਲ ਮੈਜਿਸਟ੍ਰੇਟ ਨੂੰ ਰਿਪੋਰਟ ਭੇਜੀ ਜਾ ਚੁੱਕੀ ਹੈ ਅਤੇ ਭੂਮੀ ਤੇ ਜਲ ਸੰਭਾਲ ਵਿਭਾਗ ਸੰਗਰੂਰ ਦੇ ਦਫ਼ਤਰ ਨੂੰ ਹੋਰ ਕਿਸੇ ਜਗਾਹ ਤਬਦੀਲ ਕਰਨ ਦੀ ਸਿਫ਼ਾਰਸ਼ ਵੀ ਕੀਤੀ ਜਾ ਚੁੱਕੀ ਹੈ। ਅਗਲੀ ’ਤੇ ਯੋਗ ਕਾਰਵਾਈ ਲਈ ਉਪ ਮੰਡਲ ਮੈਜਿਸਟ੍ਰੇਟ ਵਲੋਂ ਡਿਪਟੀ ਕਮਿਸ਼ਨਰ ਨੂੰ ਵੀ ਰਿਪੋਰਟ ਭੇਜੀ ਜਾ ਚੁੱਕੀ ਹੈ ਪਰੰਤੂ ਇਸਦੇ ਬਾਵਜੂਦ ਅਜੇ ਤੱਕ ਭੂਮੀ ਤੇ ਜਲ ਸੰਭਾਲ ਵਿਭਾਗ ਨੂੰ ਕਿਸੇ ਹੋਰ ਜਗਾਹ ਤਬਦੀਲ ਕਰਕੇ ਜਗਾਹ ਦਾ ਕਬਜ਼ਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਦਫ਼ਤਰ ਨੂੰ ਜਿੰਦਰਾ ਲਗਾ ਕੇ ਰੋਸ ਧਰਨੇ ਲਈ ਮਜ਼ਬੂਰ ਹੋਣਾ ਪਿਆ ਹੈ। ਉਧਰ ਦਫ਼ਤਰ ਤੋਂ ਬਾਹਰ ਖੜ੍ਹੇ ਵਿਭਾਗ ਦੇ ਮੁਲਾਜ਼ਮਾਂ ਦਾ ਕਹਿਣਾ ਸੀ ਕਿ ਉਹ ਖੱਜਲ ਖੁਆਰ ਹੋ ਰਹੇ ਹਨ ਅਤੇ ਦਫ਼ਤਰ ’ਚ ਦਾਖਲ ਨਾ ਹੋਣ ਕਾਰਨ ਦਫ਼ਤਰੀ ਕੰਮਕਾਜ ਪ੍ਰਭਾਵਿਤ ਹੋ ਰਿਹਾ ਹੈ। ਸ਼ਾਮ ਨੂੰ ਭਾਕਿਯੂ ਏਕਤਾ ਉਗਰਾਹਾਂ ਦੇ ਆਗੂ ਗੁਰਜੰਟ ਸਿੰਘ ਸਾਰੋਂ ਨੇ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਨੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੂੰ ਭਰੋਸਾ ਦਿੱਤਾ ਹੈ ਕਿ ਦੋ ਦਿਨਾਂ ’ਚ ਦਫ਼ਤਰ ਤਬਦੀਲ ਕਰਕੇ ਜਗਾਹ ਤੋਂ ਕਬਜ਼ਾ ਖਾਲੀ ਕਰ ਦਿੱਤਾ ਜਾਵੇਗਾ ਜਿਸ ਕਾਰਨ ਰੋਸ ਧਰਨਾ ਸਮਾਪਤ ਕਰ ਦਿੱਤਾ ਹੈ। ਮੰਡਲ ਦਫ਼ਤਰ ਦੇ ਐਕਸੀਅਨ ਅਰਵਿੰਦਰ ਕਾਲੜਾ ਨੇ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਹੋ ਚੁੱਕੀ ਹੈ। ਦਫ਼ਤਰ ’ਚੋਂ ਸਮਾਨ ਕੱਲ੍ਹ ਤੱਕ ਚੁੱਕ ਲਿਆ ਜਾਵੇਗਾ।

Advertisement

Advertisement
Advertisement