ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋਕਾਂ ਨੇ ਪ੍ਰਸ਼ਾਸਨ ਤੋਂ ਆਸ ਛੱਡ ਆਪਣੇ ਪੱਧਰ ’ਤੇ ਚੋਆਂ ਦੀ ਸਫਾਈ ਸ਼ੁਰੂ ਕੀਤੀ

06:16 AM Jul 03, 2024 IST
ਪਿੰਡ ਭਾਤਪੁਰ ਵਿੱਚ ਚੋਅ ਦੀ ਸਾਫ਼-ਸਫਾਈ ਕਰਨ ਮੌਕੇ ਹਾਜ਼ਰ ਇਲਾਕਾ ਵਾਸੀ।

ਜੇਬੀ ਸੇਖੋਂ
ਗੜ੍ਹਸ਼ੰਕਰ, 2 ਜੁਲਾਈ
ਖੇਤਰ ਵਿੱਚ ਪਿਛਲੇ ਸਾਲ ਬਰਸਾਤੀ ਮੌਸਮ ਵਿੱਚ ਹੜ੍ਹਾਂ ਦੇ ਸ਼ਿਕਾਰ ਹੋਏ ਲੋਕਾਂ ਨੇ ਆਪਣੇ ਪੱਧਰ ’ਤੇ ਪੈਸੇ ਇਕੱਠੇ ਕਰਕੇ ਖੱਡਾਂ ਅਤੇ ਚੋਆਂ ਦੀ ਸਫਾਈ ਸ਼ੁਰੂ ਕਰ ਦਿੱਤੀ ਹੈ।
ਅੱਜ ਸੈਲਾ ਖੁਰਦ ਨੇੜੇ ਪੈਂਦੇ ਇਨ੍ਹਾਂ ਪਿੰਡਾਂ ਭਾਤਪੁਰ, ਬੱਠਲਾਂ, ਭਰੋਵਾਲ, ਹੇਲਰਾਂ, ਦਦਿਆਲ, ਜੱਸੋਵਾਲ, ਪੱਦੀ ਸੂਰਾਂ ਸਿੰਘ ਆਦਿ ਦੇ ਵਸਨੀਕਾਂ ਨੇ ਦੱਸਿਆ ਕਿ ਉਨ੍ਹਾਂ ਨੇ ਚੋਆਂ ਤੇ ਖੱਡਾਂ ਦੀ ਸਫ਼ਾਈ ਲਈ ਸਰਕਾਰੀ ਦਫ਼ਤਰਾਂ ਦੇ ਕਈ ਵਾਰ ਚੱਕਰ ਮਾਰੇ ਹਨ ਅਤੇ ਪੰਜਾਬ ਸਰਕਾਰ ਦੇ ਸਥਾਨਕ ਨੁਮਾਇੰਦਿਆਂ ਤੱਕ ਵੀ ਪਹੁੰਚ ਕੀਤੀ ਹੈ ਪਰ ਹੜ੍ਹਾਂ ਤੋਂ ਬਚਾਅ ਸਬੰਧੀ ਪ੍ਰਸ਼ਾਸਨ ਵੱਲੋਂ ਕੋਈ ਪਹਿਲਕਦਮੀ ਨਾ ਕਰਨ ਕਰਕੇ ਉਨ੍ਹਾਂ ਨੇ ਆਪਣੀ ਪੱਧਰ ’ਤੇ ਬਚਾਅ ਦੇ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਹਨ।
ਇਸ ਮੌਕੇ ਰਤਨ ਸਿੰਘ ਢਿੱਲੋਂ ਭਰੋਵਾਲ, ਜਰਨੈਲ ਸਿੰਘ, ਪਰਮਜੀਤ ਸਿੰਘ ਪੰਮਾ ਭਰੋਵਾਲ, ਦਰਸ਼ਨ ਸਿੰਘ ਪਿੰਡ ਭੱਠਲਾ, ਪਰਮਿੰਦਰ ਸਿੰਘ, ਰਣਜੀਤ ਸਿੰਘ ਭਾਤਪੁਰ, ਸੁਰਿੰਦਰ ਸਿੰਘ ਭੱਠਲਾ, ਹਰਜੀਤ ਸਿੰਘ ਭਾਤਪੁਰ, ਸੁਰਜੀਤ ਸਿੰਘ ਭੱਠਲ, ਦਲਜੀਤ ਸਿੰਘ ਭਾਤਪੁਰ, ਹਰਦਿਆਲ ਸਿੰਘ ਭਰੋਵਾਲ, ਭੂਪਿੰਦਰ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਸਾਲ ਆਏ ਹੜ੍ਹਾਂ ਨਾਲ ਉਨ੍ਹਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਸੀ ਪਰ ਸਰਕਾਰ ਵੱਲੋਂ ਨਾ ਹੀ ਹੜ੍ਹਾਂ ਤੋਂ ਪ੍ਰਭਾਵਿਤ ਫਸਲਾਂ ਅਤੇ ਹੋਰ ਸਾਮਾਨ ਦਾ ਮੁਆਵਜ਼ਾ ਦਿੱਤਾ ਗਿਆ ਅਤੇ ਨਾ ਹੀ ਇਸ ਵਾਰ ਚੋਆਂ ਦੀ ਸਾਫ ਸਫਾਈ ਕਰਕੇ ਹੜ੍ਹ ਰੋਕੂ ਪ੍ਰਬੰਧ ਕੀਤੇ ਗਏ ਜਿਸ ਕਰਕੇ ਪਿੰਡ ਵਾਸੀਆਂ ਨੇ ਆਖ਼ਿਰਕਾਰ ਬਰਸਾਤ ਨੂੰ ਮੁੱਖ ਰੱਖਦੇ ਹੋਏ ਹੜ੍ਹਾਂ ਤੋਂ ਬਚਣ ਲਈ ਪਿੰਡ ਪੱਧਰ ’ਤੇ ਪੈਸੇ ਇਕੱਠੇ ਕਰਕੇ ਜੇਸੀਬੀ ਮਸ਼ੀਨਾਂ ਰਾਹੀਂ ਚੋਅ ਦੀ ਸਫ਼ਾਈ ਕਰਵਾਈ ਜਾ ਰਹੀ ਹੈ।
ਇਸ ਦੌਰਾਨ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਹੋ ਰਹੀ ਗੈਰ ਕਾਨੂੰਨੀ ਮਾਈਨਿੰਗ ਕਾਰਨ ਇਸ ਵਾਰ ਵੀ ਹੜ੍ਹਾਂ ਦਾ ਖਤਰਾ ਮੰਡਰਾ ਰਿਹਾ ਹੈ ਪਰ ਪ੍ਰਸ਼ਾਸਨ ਇਸ ਪਾਸੇ ਅੱਖਾਂਬੰਦ ਕਰ ਕੇ ਬੈਠਾ ਹੈ।

Advertisement

Advertisement
Advertisement